Ad-Time-For-Vacation.png

ਕੈਪਟਨ ਅਮਰਿੰਦਰ ਸਿੰਘ ਨੂੰ ਮਿਲੀ ਹਿੰਦੂਵਾਦੀ ਜਥੇਬੰਦੀ ਰਾਸ਼ਟਰੀ ਸਿੱਖ ਸੰਗਤ ਤੋਂ ਹਮਾਇਤ

ਨਵੀਂ ਦਿੱਲੀ: ਪੰਜਾਬ ਦੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਦੀ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਅਤੇ ਮੁੱਖ ਦਫਤਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ‘ਬਿਨਾ ਸ਼ਰਤ’ ਹਮਾਇਤ ਕਰਨ ਦਾ ਐਲਾਨ ਕੀਤਾ ਹੈ।

ਰਾਸ਼ਟਰੀ ਸਿੱਖ ਸੰਗਤ ਦੇ ਸਕੱਤਰ ਅਵਤਾਰ ਸਿੰਘ ਸ਼ਾਸਤਰੀ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ, “ਅਸੀਂ ਮੁੱਖ ਮੰਤਰੀ ਬਣਨ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਏ ਹਾਂ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ ਤਾਂ ਜੋ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹਿਣ।”ਰਾਸ਼ਟਰੀ ਸਿੱਖ ਸੰਗਤ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਆਪਸੀ ਭਾਈਚਾਰਾ ‘ਚ ਵਾਧਾ ਅਤੇ ਸੰਸਕ੍ਰਿਤੀ ਦਾ ਵਿਕਾਸ ਨਾਲ ਨਾਲ ਹੋਵੇਗਾ।ਅਵਤਾਰ ਸਿੰਘ ਸ਼ਾਸਤਰੀ ਨੇ ਅੱਗੇ ਕਿਹਾ, “ਆਰ.ਐਸ.ਐਸ. ਕਿਸੇ ਨਾਲ ਵੀ ਰਾਜਨੀਤਕ ਤੌਰ ‘ਤੇ ਭੇਦਭਾਵ ਨਹੀਂ ਕਰਦੀ, ਇਹ (ਆਰ.ਐਸ.ਐਸ.) ਕਿਸੇ ਸਿਆਸੀ ਦਲ ਦੇ ਹੁਕਮਾਂ ‘ਤੇ ਨਹੀਂ ਚਲਦੀ। ਜਥੇਬੰਦੀ ਸ਼ਾਂਤੀ, ਸਦਭਾਵ ਅਤੇ ਵਿਕਾਸ ‘ਦੇ ਪੱਕ ‘ਚ ਹੈ।ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਵਲੋਂ ਰਾਸ਼ਟਰੀ ਸਿੱਖ ਸੰਗਤ ਨੂੰ ‘ਸਿੱਖ ਵਿਰੋਧੀ’ ਐਲਾਨਿਆ ਜਾ ਚੁਕਿਆ ਹੈ।2014 ‘ਚ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ‘ਚ ਆਰ.ਐਸ.ਐਸ. ਦੀਆਂ ਗਤੀਵਿਧੀਆਂ ‘ਚ ਤੇਜ਼ੀ ਆ ਗਈ ਹੈ। ਹਿੰਦੂਵਾਦੀ ਜਥੇਬੰਦੀ ਦੀ ਇਸ ਸ਼ਾਖਾ (ਰਾਸ਼ਟਰੀ ਸਿੱਖ ਸੰਗਤ) ਵਲੋਂ ਸਿੱਖਾਂ ਨੂੰ “ਹਿੰਦੂ ਮੁੱਖ ਧਾਰਾ” ਨਾਲ ਜੋੜਨ ਦੀ ਯੋਜਨਾ ਬਣਾਈ ਗਈ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਜਨਮਾ ਪੁਰਬਾਂ ਦੇ ਝਗੜੇ ਕਿਉਂ?

ਬੈਂਕ ਅਕਾਉਂਟ ਖੁਲਾਉਂਣ ਗਿਆ। ਬੀਬੀ ਦਾ ਮੇਰੇ ਨਾਂ ਤੋਂ ਬਾਅਦ ਅਗਲਾ ਸਵਾਲ ਸੀ ਜਨਮ ਤਰੀਕ? ਮੈਂ ਕਿਹਾ ਪਿਛਲੇ ਸਾਲ 22 ਜੂਨ ਸੀ ਉਸ ਤੋਂ ਪਿਛਲੇ

Ektuhi Gurbani App
gurnaaz-new flyer feb 23
Elevate-Visual-Studios
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.