Ad-Time-For-Vacation.png

23 ਪੋਹ ਬਨਾਮ ਪੋਹ ਸੁਦੀ 7

*ਸਰਵਜੀਤ ਸਿੰਘ ਸੈਕਰਾਮੈਂਟੋ

( ਗੁਰੁ ਗੋਬਿੰਦ ਸਿੰਘ ਜੀ ਦਾ ਜਨਮ 23 ਪੋਹ ਨੂੰ ਹੋਇਆਂ ਸੀ।ਨਾਨਕ ਸ਼ਾਹੀ ਕੈਲੰਡਰ ਅਨੁਸਾਰ ਹਰ ਸਾਲ ਗੁਰੂੁ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਦੀ ਦੇਸੀ ਤਰੀਕ 23 ਪੋਹ ਵੀ ਹੋਵੇਗੀ ਅਤੇ ਪੰਜ ਜਨਵਰੀ ਵੀ)

ਸਿੱਖ ਮਾਨਸਿਕਤਾ ੱਚ ਘਰ ਕਰ ਚੁੱਕੀਆਂ ਇਹ ਦੋਵੇਂ ਤਾਰੀਖ਼ਾਂ ਭਾਵੇਂ ਅੱਜ ਤੋਂ 351 ਸਾਲ ਪਹਿਲਾ ਇਕੋ ਦਿਨ ਹੀ ਆਈਆਂ ਸਨ ਪਰ ਹਰ ਸਾਲ ਅਜੇਹਾ ਨਹੀਂ ਹੁੰਦਾ। ਇਨ੍ਹਾਂ ਵਿਚੋਂ ਇਕ ਤਾਰੀਖ 23 ਪੋਹ, ਸੂਰਜੀ ਬ੍ਰਿਕਮੀ (ਸ਼ੋਲੳਰ) ਕੈਲੰਡਰ ਦੀ ਹੈ ਅਤੇ ਦੂਜੀ ਪੋਹ ਸੁਦੀ 7, ਚੰਦਰ-ਸੂਰਜੀ (ਲ਼ੁਨਸਿੋਲੳਰ) ਬ੍ਰਿਕਮੀ ਕੈਲੰਡਰ ਦੀ ਹੈ। ਅੱਜ ਇਨ੍ਹਾਂ ਦੋ ਤਾਰੀਖ਼ਾਂ ੱਚ ਇਕ ਤਾਰੀਖ ਦੀ ਚੋਣ ਕਰਨੀ ਸਾਡੇ ਲਈ ਸਭ ਤੋਂ ਵੱਡੀ ਚੁਣੌਤੀ ਬਣਦੀ ਜਾਂ ਰਹੀ। ਇਹ ਚੁਣੌਤੀ, ਕਿਸੇ ਹੋਰ ਨੇ ਨਹੀ ਦਿੱਤੀ ਸਗੋਂ ਸਾਡੇ ਧਾਰਮਿਕ ਮੁਖੀਆਂ ਵੱਲੋਂ ਹੀ ਦਿੱਤੀ ਗਈ ਹੈ। ਆਓ, ਦਿਨੋ-ਦਿਨ ਗੰਭੀਰ ਹੁੰਦੀ ਜਾਂ ਰਹੀ ਇਸ ਸਮੱਸਿਆ ਬਾਰੇ ਮੁਢਲੀ ਜਾਣਕਾਰੀ ਸਾਂਝੀ ਕਰੀਏ।

ਕੈਲੰਡਰ ਵਿਗਿਆਨ ਦਾ ਅਰੰਭ ਵੀ, ਇਸ ਧਰਤੀ ਤੇ ਇਨਸਾਨ ਦੇ ਹੋਸ਼ ਸੰਭਾਲਣ ਨਾਲ ਹੀ ਹੋ ਗਿਆ ਸੀ। ਸਭ ਤੋਂ ਪਹਿਲਾ ਦਿਨ ਦੇ ਚਾਨਣ ਅਤੇ ਰਾਤ ਦੇ ਅੰਧੇਰੇ ਦਾ ਹੀ ਪਤਾ ਸੀ। ਖਿਆਲ ਕਰੋ ਕਿ ਜਦੋਂ ਕਿਸੇ ਸਿਆਣੇ ਨੇ ਚੰਦ ਦੇ ਮੱਸਿਆ ਤੋਂ ਪੁੰਨਿਆ ਤੱਕ ਚਾਨਣੇ ਪੱਖ (ਸੁਦੀ ਪੱਖ) ਅਤੇ ਪੁੰਨਿਆ ਤੋਂ ਮੱਸਿਆ ਦੇ ਹਨੇਰੇ ਪੱਖ (ਵਦੀ ਪੱਖ) ਦੀ ਗਿਣਤੀ ਕਰਕੇ ਕੈਲੰਡਰ ਦਾ ਮੁੱਢ ਬੰਨਿਆਂ ਹੋਵੇਗਾ ਤਾਂ ਇਨਸਾਨ ਦੇ ਜੀਵਨ ਵਿਚ ਕਿੰਨੀ ਇਨਕਲਾਬੀ ਤਬਦੀਲੀ ਆਈ ਹੋਏਗੀ। ਇਸ ਵਿਚ ਕੋਈ ਸ਼ੱਕ ਨਹੀ ਕਿ ਸਭ ਤੋਂ ਪਹਿਲਾ ਚੰਦ ਅਧਾਰਤ ਕੈਲੰਡਰ ਹੀ ਹੋਂਦ ਵਿਚ ਆਇਆ ਸੀ। ਜਿਓ-ਜਿਓ ਮਨੁੱਖ ਨੇ ਤਰੱਕੀ ਕੀਤੀ ਅਤੇ ਮੌਸਮ ਸਬੰਧੀ ਜਾਣਕਾਰੀ ਵਿਚ ਵਾਧਾ ਹੋਇਆ ਤਾਂ ਸੂਰਜੀ ਕੈਲੰਡਰ ਹੋਂਦ ਵਿਚ ਆ ਗਏ। ਅੱਜ ਵੀ ਚੰਦ ਅਧਾਰਿਤ ਕੈਲੰਡਰ ਦਾ ਸ਼ੁੱਧ ਰੂਪ ਹਿਜਰੀ ਕੈਲੰਡਰ, ਇਸਲਾਮ ਧਰਮ ਵਿਚ ਪ੍ਰਚੱਲਤ ਹੈ। ਹਿੰਦੂ ਧਰਮ ਵਿਚ ਚੰਦਰ-ਸੂਰਜੀ ਬ੍ਰਿਕਮੀ ਕੈਲੰਡਰ ਪ੍ਰਚੱਲਤ ਹੈ ਅਤੇ ਸਿਖ ਧਰਮ ਚੰਦਰ-ਸੂਰਜੀ ਬ੍ਰਿਕਮੀ, ਸੂਰਜੀ ਬ੍ਰਿਕਮੀ ਅਤੇ ਸੀ: ਈ: ਕੈਲੰਡਰ ਪ੍ਰਚੱਲਤ ਹੈ। ਕੈਲੰਡਰ ਦਾ ਮੁੱਖ ਮੰਤਵ ਤਾਂ ਸਮੇਂ ਦੀ ਗਿਣਤੀ-ਮਿਣਤੀ ਦੇ ਨਾਲ-ਨਾਲ ਕੌਮ ਲਈ ਮਹੱਤਵਪੂਰਨ ਦਿਹਾੜਿਆਂ ਦੀ ਸਹੀ ਨਿਸ਼ਾਨ ਦੇਹੀ ਕਰਨਾ ਹੁੰਦਾ ਹੈ।

ਧਰਤੀ ਆਪਣੇ ਧੁਰੇ ਤੇ ਘੁੰਮਦੀ ਹੈ ਇਸ ਦਾ ਇਕ ਚੱਕਰ, ਜਿਸ ਨੂੰ ਦਿਨ ਅਤੇ ਰਾਤ ਕਿਹਾ ਜਾਂਦਾ ਹੈ, 24 ਘੰਟੇ ਵਿਚ ਪੂਰਾ ਹੁੰਦਾ ਹੈ। ਧਰਤੀ ਸੂਰਜ ਦੇ ਦੁਵਾਲੇ ਵੀ ਘੁੰਮਦੀ ਹੈ, ਇਹ ਚੱਕਰ 365.242196 ਦਿਨ (365 ਦਿਨ, 5 ਘੰਟੇ, 48 ਮਿੰਟ ਅਤੇ 45 ਸੈਕੰਡ) ਵਿਚ ਪੂਰਾ ਹੁੰਦਾ ਹੈ। ਇਸ ਨੂੰ ਰੁੱਤੀ (ਠਰੋਪਚਿੳਲ ੈੳਰੲ) ਸਾਲ ਕਿਹਾ ਜਾਂਦਾ ਹੈ। ਚੰਦ ਧਰਤੀ ਦੇ ਦੁਵਾਲੇ ਘੁੰਮਦਾ ਹੈ. ਇਸ ਦਾ ਇਕ ਚੱਕਰ 29.53 ਦਿਨਾਂ ਪੂਰਾ ਹੁੰਦਾ ਹੈ। ਹੁਣ ਜੇ ਇਸ ਸਮੇਂ ਨੂੰ 12 ਨਾਲ ਗੁਣਾ ਕਰੀਏ ਤਾਂ ਚੰਦ ਦੇ ਸਾਲ ਦੀ ਲੰਬਾਈ 354.37 ਦਿਨ (354 ਦਿਨ, 8 ਘੰਟੇ, 52 ਮਿੰਟ ਅਤੇ 48 ਸੈਕੰਡ) ਬਣਦੀ ਹੈ। ਭਾਵ ਚੰਦ ਦਾ ਇਕ ਸਾਲ ਰੁੱਤੀ ਸਾਲ ਤੋਂ ਲੱਗ-ਭੱਗ 11 ਦਿਨ ਛੋਟਾ ਹੁੰਦਾ ਹੈ। ਇਹ ਹੈ ਸਾਡੀ ਸਮੱਸਿਆ ਦੀ ਅਸਲ ਜੜ੍ਹ। ਹੁਣ ਜੇ ਹਿਜਰੀ ਕੈਲੰਡਰ ਵਾਂਗੂ ਹੀ ਸਾਰੇ ਦਿਹਾੜੇ ਮਨਾਏ ਜਾਣ ਤਾਂ ਹਰ ਸਾਲ ਉਹ ਦਿਹਾੜਾ ਪਹਿਲੇ ਸਾਲ ਨਾਲੋਂ 11 ਦਿਨ ਪਹਿਲਾ ਆ ਜਾਵੇਗਾ ਅਤੇ 33 ਸਾਲ ਪਿਛੋਂ ਮੁੜ ਉਸੇ ਤਾਰੀਖ ਦੇ ਨੇੜੇ-ਤੇੜੇ ਆ ਜਾਵੇਗਾ। (ਸੂਰਜ ਦੇ 33 ਸਾਲ = ਚੰਦ ਦੇ 34 ਸਾਲ) ਜਿਵੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪੋਹ ਸੁਦੀ 7 ਮੁਤਾਬਕ, 5 ਜਨਵਰੀ 2017 ਈ ਦਿਨ ਵੀਰਵਾਰ ਨੂੰ ਆਇਆ ਸੀ । ਹੁਣ ਇਹ ਦਿਹਾੜਾ 25 ਦਸੰਬਰ 2017 ਈ ਦਿਨ ਸੋਮਵਾਰ ਨੂੰ ਆਵੇਗਾ। ਇਸ ਹਿਸਾਬ ਇਸ ਤੋਂ 14 ਦਸੰਬਰ 2018 ਨੂੰ ਆਉਣਾ ਚਾਹੀਦਾ ਹੈ। ਪਰ ਨਹੀ! ਹੁਣ ਅਜੇਹਾ ਨਹੀ ਹੋਵੇਗਾ।

ਹੁਣ ਚੰਦ ਦਾ ਸਾਲ ਸੂਰਜੀ ਬਿਕ੍ਰਮੀ ਸਾਲ ਨਾਲੋਂ ਇਕ ਸਾਲ ਵਿੱਚ 11 ਦਿਨ ਦੋ ਸਾਲਾਂ ਵਿੱਚ 22 ਦਿਨ ਪਿਛੇ ਰਹਿ ਗਿਆ ਹੈ। ਇਸ ਨੂੰ ਸੂਰਜੀ ਬਿਕ੍ਰਮੀ ਸਾਲ ਦੇ ਨੇੜੇ-ਤੇੜੇ ਰੱਖਣ ਲਈ ਇਸ ਵਿਚ ਇਕ ਮਹੀਨਾ ਹੋਰ ਜੋੜ ਦਿੱਤਾ ਜਾਵੇਗਾ, 2018 ਵਿੱਚ ਵਿਚ ਜੇਠ ਦਾ ਮਹੀਨਾ ਦੋ ਵਾਰ ਆਵੇਗਾ ਭਾਵ ਚੰਦ ਦੇ ਸਾਲ ਦੇ 13 ਮਹੀਨੇ ਹੋਣਗੇ। (19 ਸਾਲਾਂ ਵਿਚ ਚੰਦ ਦੇ 7 ਸਾਲ, 13 ਮਹੀਨਿਆਂ ਦੇ ਹੁੰਦੇ ਹਨ) ਇਹ ਤੇਰਵਾਂ ਮਹੀਨਾ ਜਿਸ ਨੂੰ ਲੌਂਦ ਦਾ ਮਹੀਨਾ ਕਿਹਾ ਜਾਂਦਾ ਹੈ। ਹਿੰਦੂ ਮਤ ਅਨੁਸਾਰ ਇਹ ਮਹੀਨਾ ਮਾੜਾ ਹੁੰਦਾ ਹੈ। ਇਸ ਵਿੱਚ ਕੋਈ ਸ਼ੁਭ ਕੰਮ ਨਹੀਂ ਕੀਤਾ ਜਾ ਸਕਦਾ। 2018 ਵਿਚ ਚੰਦ ਦਾ ਸਾਲ ਸੂਰਜੀ ਸਾਲ ਤੋਂ 18/19 ਦਿਨ ਵੱਡਾ ਹੋਵੇਗਾ। ਜਿਹੜਾ ਦਿਹਾੜਾ 14 ਦਸੰਬਰ 2018 ਨੂੰ ਆਉਣਾ ਚਾਹੀਦਾ ਸੀ ਹੁਣ ਉਹ 2019 ਵਿਚ 13 ਜਨਵਰੀ ਨੂੰ ਆਵੇਗਾ। ਹੁਣ ਫੇਰ ਚੰਦ ਦੇ ਸਾਲ ਲੰਬਾਈ ਮੁਤਾਬਕ ਗੁਰਪੁਰਬ 11 ਦਿਨ ਪਹਿਲਾ ਭਾਵ 2 ਜਨਵਰੀ 2020 ਨੂੰ ਆਵੇਗਾ। ਇਹ ਹੈ ਚੰਦਰ-ਸੂਰਜੀ ਬਿਕ੍ਰਮੀ ਕੈਲੰਡਰ ਦਾ ਕਮਾਲ।

ਜਿਸ ਦਿਨ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ ਸੀ ਉਸ ਦਿਨ ਚੰਦਰ-ਸੂਰਜੀ ਬਿਕ੍ਰਮੀ ਕੈਲੰਡਰ ਦੀ ਪੋਹ ਸੁਦੀ 7, ਸੂਰਜੀ ਬਿਕ੍ਰਮੀ ਕੈਲੰਡਰ ਦੀ 23 ਪੋਹ ਸੰਮਤ 1723 ਬਿ: ਸੀ। ਜਦੋਂ ਇਸੇ ਤਾਰੀਖ ਨੂੰ ਜੂਲੀਅਨ ਕੈਲੰਡਰ ਵਿੱਚ ਲਿਖਿਆ ਗਿਆ ਤਾਂ ਇਹ 22 ਦਸੰਬਰ 1666 ਜੂਲੀਅਨ ਲਿਖੀ ਗਈ। 1666 ਈ: ਤੋਂ ਪਿਛੋਂ 1685 ਈ: ਵਿਚ ਇਹ ਤਿੰਨੇ ਤਾਰੀਖ਼ਾਂ ਇਕੱਠੀਆਂ ਆਈਆਂ ਸਨ। ਪਰ ਹੁਣ ਮੁੜ ਇਹ ਤਿੰਨੇ ਤਾਰੀਖ਼ਾਂ ਹਜ਼ਾਰਾਂ ਸਾਲ ਇਕੱਠੀਆਂ ਨਹੀ ਆਉਣਗੀਆਂ ਕਿਉਂਕਿ 1752 ੱਚ 3 ਸਤੰਬਰ ਨੂੰ 14 ਸਤੰਬਰ ਮੰਨ ਕੇ ਜੂਲੀਅਨ ਨੂੰ ਗਰੈਗੋਰੀਅਨ ਬਣਾ ਦਿੱਤਾ ਗਿਆ ਸੀ। ਅਸੀਂ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਇਨ੍ਹਾਂ ਦੋਵਾਂ ਤਾਰੀਖ਼ਾਂ ਦੇ ਇਕੱਠੀਆਂ ਆਉਣ ਦਾ ਇੰਤਜ਼ਾਰ ਨਹੀ ਕਰ ਸਕਦੇ। ਸੋ ਸਪੱਸ਼ਟ ਹੈ ਕਿ ਸਾਨੂੰ ਦੋਵਾਂ ੱਚ ਇਕ ਤਾਰੀਖ ਦੀ ਚੋਣ ਹੀ ਕਰਨੀ ਪਵੇਗੀ।

ਹੁਣ ਸਵਾਲ ਪੈਦਾ ਹੁੰਦਾ ਹੈ ਕਿ ਜੇ ਅਸੀਂ ਇਹ ਦਿਹਾੜਾ ਪੋਹ ਸੁਦੀ 7 ਦੀ ਬਜਾਏ 23 ਪੋਹ ਨੂੰ ਮਨਾਉਂਦੇ ਹਾਂ ਤਾਂ ਸਾਡਾ ਕੀ ਨੁਕਸਾਨ ਹੁੰਦਾ ਹੈ? ਨਹੀ! ਇਸ ਨਾਲ ਸਾਡਾ ਕੋਈ ਨੁਕਸਾਨ ਨਹੀ ਹੁੰਦਾ। ਇਸ ਨਾਲ ਤਾਂ ਸਾਨੂੰ ਲਾਭ ਹੀ ਲਾਭ ਹੈ। ਅਸੀਂ ਵਦੀ-ਸੁਦੀ ਦੇ ਮੱਕੜ ਜਾਲ ੱਚ ਨਿਕਲ ਜਾਂਦੇ ਹਾਂ। ਸਾਡਾ ਇਹ ਲਾਭ ਸ਼ਾਇਦ ਕਿਸੇ (?) ਹੋਰ ਲਈ ਨੁਕਸਾਨ ਦਾਇਕ ਹੋ ਸਕਦਾ ਹੋਵੇ। ਹੈਰਾਨੀ ਦੀ ਗੱਲ ਹੈ ਕਿ ਸਾਡੇ ਧਾਰਮਿਕ ਮੁਖੀਆਂ ਨੂੰ ਸਾਡੇ ਲਾਭ ਨਾਲੋਂ ਕਿਸੇ (?) ਹੋਰ ਦੇ ਹੋਣ ਵਾਲੇ ਸੰਭਾਵੀ ਨੁਕਸਾਨ ਦਾ ਜਿਆਦਾ ਫਿਕਰ ਹੈ।

ਹੁਣ ਜਦੋਂ ਅਸੀਂ ਇਹ ਦਿਹਾੜਾ ਪੋਹ ਸੁਦੀ 7 ਦੀ ਬਜਾਏ 23 ਪੋਹ ਨੂੰ ਮਨਾਉਂਦੇ ਹਾਂ ਤਾਂ ਇਹ ਹਰ ਸਾਲ ਤਕਰੀਬਨ ਇਕ ਹੀ ਤਾਰੀਖ ਨੂੰ ਆਉਂਦਾ ਹੈ। 1666 ਤੋਂ 1751 ਤਾਈਂ 23 ਪੋਹ 22 ਦਸੰਬਰ ਨੂੰ ਹੀ ਆਉਂਦਾ ਰਿਹਾ ਹੈ। ਬਿਕ੍ਰਮੀ ਸਾਲ ਦੀ ਲੰਬਾਈ ਦੇ ਫਰਕ ਕਾਰਨ ਕਦੇ-ਕਦੇ 21 ਜਾਂ 23 ਦਸੰਬਰ ਨੂੰ ਵੀ ਆਇਆ ਸੀ। 1752 ਵਿਚ 23 ਪੋਹ 2 ਜਨਵਰੀ ਦਿਨ ਮੰਗਲਵਾਰ ਨੂੰ ਸੀ। ਹੁਣ ਇਥੇ ਇਕ ਹੋਰ ਸਮੱਸਿਆ ਆ ਜਾਂਦੀ ਹੈ। ਉਹ ਹੈ ਸੂਰਜੀ ਬਿਕ੍ਰਮੀ ਕੈਲੰਡਰ ਅਤੇ ਮੌਸਮੀ ਕੈਲੰਡਰ ਦੀ ਲੰਬਾਈ ਵਿਚ ਅੰਤਰ। 1960 ਤੋਂ ਪਹਿਲਾ ਸਾਰੇ ਭਾਰਤ ਵਿਚ ਸੂਰਜੀ ਸਿਧਾਂਤ ਤੇ ਅਧਾਰਤ ਬਿਕ੍ਰਮੀ ਕੈਲੰਡਰ ਲਾਗੂ ਸੀ। ਜਿਸ ਦੀ ਲੰਬਾਈ 365. 2587 ਦਿਨ ਹੈ। ਰੁੱਤੀ ਸਾਲ ਤੋਂ ਇਹ ਲੰਬਾਈ ਲੱਗ-ਭੱਗ 24 ਮਿੰਟ ਵੱਧ ਹੋਣ ਕਾਰਨ ਇਸ ਦਾ ਰੁੱਤੀ ਸਾਲ ਨਾਲ 60 ਸਾਲ ਵਿਚ ਇਕ ਦਿਨ ਦਾ ਫਰਕ ਪੈ ਜਾਂਦਾ ਸੀ। ਨਵੰਬਰ 1966 ਈ: ਵਿੱਚ ਹਿੰਦੂ ਵਿਦਵਾਨਾਂ ਵੱਲੋਂ ਇਸ ਵਿਚ ਸੋਧ ਕੀਤੀ ਗਈ ਸੀ ਹੁਣ ਇਸ ਦੀ ਲੰਬਾਈ 365.2563 ਦਿਨ ਹੈ ਅਤੇ ਇਸ ਨੂੰ ਦ੍ਰਿਕਗਿਣਤ ਸਿਧਾਂਤ ਕਹਿੰਦੇ ਹਨ। ਇਹ ਲੰਬਾਈ ਵੀ ਲੱਗ ਭੱਗ 20 ਮਿੰਟ ਵੱਧ ਹੈ। ਜਿਸ ਕਾਰਨ ਹੁਣ ਵੀ ਇਸ ਦਾ ਰੁੱਤੀ ਸਾਲ ਨਾਲੋਂ ਲੱਗ ਭੱਗ 72 ਸਾਲਾਂ ਪਿਛੋਂ ਇਕ ਦਿਨ ਦਾ ਫਰਕ ਪੈ ਜਾਂਦਾ ਹੈ।

ਇਥੋਂ ਸ਼ੁਰੂ ਹੁੰਦੀ ਹੈ ਨਾਨਕਸ਼ਾਹੀ ਕੈਲੰਡਰ ਦੀ ਕਹਾਣੀ। ਜਦੋਂ ਵਿਦਵਾਨਾਂ ਨੇ ਇਹ ਸੋਚਿਆ ਕਿ ਇਹ ਫਰਕ ਤਾਂ ਵੱਧਦਾ ਹੀ ਰਹੇਗਾ, ਤਾਂ ਕਿਉਂ ਨਾ ਆਪਣੇ ਕੈਲੰਡਰ ਨੂੰ ਰੁੱਤੀ ਸਾਲ ਮੁਤਾਬਿਕ ਕੀਤਾ ਜਾਵੇ? ਕਨੇਡਾ ਵਾਸੀ ਸ. ਪਾਲ ਸਿੰਘ ਪੁਰੇਵਾਲ ਵੱਲੋਂ ਬਣਾਏ ਗਏ ਕੈਲੰਡਰ ਤੇ ਕਈ ਸਾਲ ਵਿਚਾਰਾਂ ਕਰਨ ਉਪ੍ਰੰਤ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨ ਕੀਤਾ ਗਿਆ ਨਾਨਕਸ਼ਾਹੀ ਕੈਲੰਡਰ 2003 ਵਿਚ ਅਕਾਲ ਤਖਤ ਸਾਹਿਬ ਤੋਂ ਜਾਰੀ ਕੀਤਾ ਗਿਆ ਸੀ। ਪਰ 2010 ਈ: ਵਿੱਚ ਇਸ ਨੂੰ ਵਿਗਾੜ ਦਿੱਤਾ ਗਿਆ ਸੀ। ਅੱਜ ਜੋ ਸੀ ਈ ਕੈਲੰਡਰ ਦੁਨੀਆਂ ਵਿਚ ਲਾਗੂ ਹੈ ਇਸ ਨੂੰ ਗਰੈਗੋਰੀਅਨ ਕੈਲੰਡਰ ਵੀ ਕਿਹਾ ਜਾਂਦਾ ਹੈ, ਇਹ ਜੂਲੀਅਨ ਕੈਲੰਡਰ ਦਾ ਸੋਧਿਆ ਹੋਇਆ ਰੂਪ ਹੈ। ਜੂਲੀਅਨ ਕੈਲੰਡਰ ਵੀ ਸੂਰਜ ਅਧਾਰਤ ਸੀ ਜਿਸ ਦੀ ਲੰਬਾਈ 365.25 ਦਿਨ ਸੀ। ਇਸ ਦਾ ਵੀ ਰੁੱਤੀ ਸਾਲ ਨਾਲ 128 ਸਾਲ ਵਿਚ 1 ਦਿਨ ਦਾ ਫਰਕ ਪੈ ਜਾਂਦਾ ਸੀ। ਵਿਦਵਾਨਾਂ ਨੇ ਇਸ ਵਿਚ ਅਕਤੂਬਰ 1582 ਈ: ਵਿੱਚ ਸੋਧ ਕੀਤੀ ਅਤੇ ਗਰੈਗੋਰੀਅਨ ਕੈਲੰਡਰ ਹੋਂਦ ਵਿਚ ਆਇਆ। ਯਾਦ ਰਹੇ ਇੰਗਲੈਂਡ ਨੇ ਇਸ ਸੋਧ ਨੂੰ ਸਤੰਬਰ 1752 ਈ ਵਿੱਚ ਲਾਗੂ ਕੀਤਾ ਸੀ। ਗਰੈਗੋਰੀਅਨ ਕੈਲੰਡਰ ਦੇ ਸਾਲ ਦੀ ਲੰਬਾਈ 365. 2425 ਦਿਨ ਹੈ। ਇਹ ਰੁੱਤੀ ਸਾਲ ਦੇ ਬਹੁਤ ਹੀ ਨੇੜੇ ਹੈ। ਹੁਣ ਇਸ ਵਿੱਚ ਲੱਗ ਭੱਗ 3200 ਸਾਲ ਪਿਛੋਂ 1 ਦਿਨ ਦਾ ਫਰਕ ਪਵੇਗਾ। ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜੀ ਸਮੱਸਿਆ ਦੂਜੀਆਂ ਕੌਮਾਂ ਨੂੰ 1582 ਈ: ਵਿਚ ਸਮਝ ਆ ਗਈ ਸੀ, ਸਿੱਖਾਂ ਨੂੰ ਉਹ 21 ਵੀਂ ਸਦੀ ਵਿਚ ਵੀ ਨਹੀ ਆ ਰਹੀ।

ਸਿੱਖ ਧਰਮ ਦੀ ਨਿਰਾਲੀ ਸ਼ਾਨ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਦੀ ਲੰਬਾਈ ਵੀ 365.2425 ਦਿਨ ਹੈ। ਨਾਨਕਸ਼ਾਹੀ ਕੈਲੰਡਰ ਦੀ ਭੂਮਿਕਾ ਵਿੱਚ ਇਹ ਗੱਲ ਬਹੁਤ ਹੀ ਸਪੱਸ਼ਟ ਸ਼ਬਦਾਂ ਵਿੱਚ ਲਿਖੀ ਹੋਈ ਹੈ ਕਿ, “ਤਿੱਥਾਂ ਨੂੰ ਨਾਨਕਸ਼ਾਹੀ ਕੈਲੰਡਰ ਵਿੱਚ ਬਦਲਣ ਲਈ ਅੰਗਰੇਜੀ ਤਾਰੀਖ਼ਾਂ ਨੂੰ ਨਹੀਂ ਬਲਕਿ ਪ੍ਰਵਿਸ਼ਟਿਆਂ ਨੂੰ ਮੁੱਖ ਰਖਿਆ ਜਾਵੇਗਾ”। ਇਸ ਮੁਤਾਬਕ ਗੁਰੂ ਜੀ ਦੇ ਜਨਮ ਦੀ ਤਾਰੀਖ 23 ਪੋਹ ਹੈ। ਇਹ ਤਾਰੀਖ ਹੀ ਨਾਨਕਸ਼ਾਹੀ ਕੈਲੰਡਰ ਵਿਚ ਦਰਜ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਜਦੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ (23 ਪੋਹ) ਹੋਵੇਗਾ ਤਾਂ ਹਰ ਸਾਲ ਸੀ ਈ ਕੈਲੰਡਰ ਦੀ 5 ਜਨਵਰੀ ਨੂੰ ਹੀ ਆਵੇਗੀ। ਹੁਣ ਇਹ ਫੈਸਲਾ ਪੂਰੇ ਵਿਸ਼ਵ ੱਚ ਫੈਲ ਚੁਕੀ ਸਿੱਖ ਕੌਮ ਨੇ ਕਰਨਾ ਹੈ ਕਿ ਕੀ ਸਾਨੂੰ ਰੁੱਤੀ ਸਾਲ ਦੀ ਲੰਬਾਈ ਤੇ ਅਧਾਰਤ ਵਿਗਿਆਨਕ ਕੈਲੰਡਰ (ਨਾਨਕਸ਼ਾਹੀ ਕੈਲੰਡਰ) ਚਾਹੀਦਾ ਹੈ ਜਿਸ ਦੀਆਂ ਤਾਰੀਖ਼ਾਂ ਸਦਾ ਵਾਸਤੇ ਇਕੋ ਹੀ ਰਹਿਣਗੀਆਂ ਜਾਂ ਚੰਦਰ-ਸੂਰਜੀ ਬਿਕ੍ਰਮੀ ਕੈਲੰਡਰ, ਜਿਸ ਦੀਆਂ ਤਾਰੀਖ਼ਾਂ ਹਰ ਸਾਲ ਬਦਲ ਜਾਂਦੀਆਂ ਹਨ ਅਤੇ ਤਾਰੀਖ਼ਾਂ ਦੀ ਜਾਣਕਾਰੀ ਲਈ ਲੈਣ ਲਈ ਵਿਦਵਾਨਾਂ ਵੱਲੋਂ ਬਣਾਈਆਂ ਜੰਤਰੀਆਂ ਉਡੀਕਣੀਆਂ ਪੈਦੀਆਂ ਹਨ?

Share:

Facebook
Twitter
Pinterest
LinkedIn
matrimonail-ads
On Key

Related Posts

ਜਨਮਾ ਪੁਰਬਾਂ ਦੇ ਝਗੜੇ ਕਿਉਂ?

ਬੈਂਕ ਅਕਾਉਂਟ ਖੁਲਾਉਂਣ ਗਿਆ। ਬੀਬੀ ਦਾ ਮੇਰੇ ਨਾਂ ਤੋਂ ਬਾਅਦ ਅਗਲਾ ਸਵਾਲ ਸੀ ਜਨਮ ਤਰੀਕ? ਮੈਂ ਕਿਹਾ ਪਿਛਲੇ ਸਾਲ 22 ਜੂਨ ਸੀ ਉਸ ਤੋਂ ਪਿਛਲੇ

gurnaaz-new flyer feb 23
Ektuhi Gurbani App
Elevate-Visual-Studios
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.