ਸੁਸ਼ਾਂਤ ਦੀ ਮੌਤ ਤੋਂ ਬਾਅਦ ਬੇਸੁੱਧ ਹੋਇਆ ਇਹ ਬੇਜ਼ੁਬਾਨ ਦੋਸਤ, ਹਰ ਕਿਸੇ ਨੂੰ ਭਾਵੁਕ ਕਰ ਰਹੀ ਹੈ ਵੀਡੀਓ

ਜਲੰਧਰ (ਵੈੱਬ ਡੈਸਕ) — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਜਿੱਥੇ ਉਨ੍ਹਾਂ ਦੇ ਪ੍ਰਸ਼ੰਸਕ ਭੁਲਾ ਨਹੀਂ ਪਾ ਰਹੇ, ਉੱਥੇ ਹੀ ਉਨ੍ਹਾਂ ਦਾ ਕੁੱਤਾ ਵੀ ਸੁਸ਼ਾਂਤ ਦੀ ਜੁਦਾਈ ਬਰਦਾਸ਼ਤ ਨਹੀਂ ਕਰ ਪਾ ਰਿਹਾ। ਸੋਸ਼ਲ ਮੀਡੀਆ ‘ਤੇ ਸੁਸ਼ਾਂਤ ਦੇ ਕੁੱਤੇ ਦੀਆਂ ਤਸਵੀਰਾਂ ਅਤੇ ਵੀਡੀਓ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਬੇਜ਼ੁਬਾਨ ਸੁਸ਼ਾਂਤ ਨੂੰ ਕਿੰਨ੍ਹਾਂ ਜ਼ਿਆਦਾ ਮਿਸ ਕਰ ਰਿਹਾ ਹੈ। ਸੁਸ਼ਾਂਤ ਦਾ ਕੁੱਤਾ ਉਨ੍ਹਾਂ ਨੂੰ ਘਰ ਦੇ ਹਰ ਉਸ ਕਮਰੇ ‘ਚ ਲੱਭਦਾ ਹੈ, ਜਿੱਥੇ ਉਹ ਇਸ ਕੁੱਤੇ ਨਾਲ ਸਮਾਂ ਬਿਤਾਉਂਦੇ ਸਨ। ਤੁਸੀਂ ਤਸਵੀਰਾਂ ‘ਚ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਸੁਸ਼ਾਂਤ ਸਿੰਘ ਰਾਜਪੂਤ ਦਾ ਇਹ ਬੇਜ਼ੁਬਾਨ ਦੋਸਤ ਬੇਸੁੱਧ ਹੋ ਕੇ ਪਿਆ ਹੈ।
ਦੱਸ ਦਈਏ ਕਿ ਬੀਤੇ ਐਤਵਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਘਰ ‘ਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਸੀ। ਪੁਲਸ ਦੀ ਮੁੱਢਲੀ ਜਾਂਚ ‘ਚ ਇਹ ਸਾਫ਼ ਹੋਇਆ ਹੈ ਕਿ ਸੁਸ਼ਾਂਤ ਡਿਪ੍ਰੈਸ਼ਨ ਦੇ ਸ਼ਿਕਾਰ ਸਨ, ਜਿਸ ਕਰਕੇ ਉਨ੍ਹਾਂ ਨੂੰ ਮੌਤ ਨੂੰ ਗਲ਼ੇ ਲਾਇਆ। ਫ਼ਿਲਹਾਲ ਪੁਲਸ ਇਸ ਮਾਮਲੇ ਦੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

Be the first to comment

Leave a Reply