ਵਾਸ਼ਿੰਗਟਨ, 15 ਸਤੰਬਰ: ਅਮਰੀਕੀ ਪ੍ਰਤੀਨਿਧੀ ਸਭਾ ਨੇ ਹਿਊਸਟਨ ਵਿਚ ਇਕ ਡਾਕ-ਘਰ ਦਾ ਨਾਮ ਭਾਰਤੀ ਮੂਲ ਦੇ ਅਮਰੀਕੀ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ‘ਤੇ ਰੱਖਣ ਵਾਲੇ ਇਕ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿਤਾ ਹੈ। ਇਕ ਸਾਲ ਪਹਿਲਾਂ ਡਿਊਟੀ ਦੌਰਾਨ ਸੰਦੀਪ ਸਿੰਘ ਧਾਲੀਵਾਲ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਬਿਲ ‘ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫ਼ਿਸ ਐਕਟ’ ਨੂੰ ਟੈਕਸਾਸ ਦੇ ਪੂਰੇ ਵਫ਼ਦ ਵਲੋਂ ਪੇਸ਼ ਕੀਤਾ ਗਿਆ।
ਕਾਂਗਰਸੀ ਮੈਂਬਰ ਲੀਜ਼ੀ ਫ਼ਲੇਚਰ ਨੇ ਕਿਹਾ ਕਿ“ਡਿਪਟੀ ਸੰਦੀਪ ਸਿੰਘ ਧਾਲੀਵਾਲ ਨੇ ਸਾਡੇ ਭਾਈਚਾਰੇ ਦੀ ਸੱਭ ਤੋਂ ਉਤਮ ਨੁਮਾਇੰਦਗੀ ਕੀਤੀ। ਉਨ੍ਹਾਂ ਨੇ ਅਪਣੀ ਜ਼ਿੰਦਗੀ ਵਿਚ ਸਮਾਨਤਾ, ਸੰਪਰਕ ਅਤੇ ਦੂਜਿਆਂ ਦੀ ਸੇਵਾ ਕਰਦਿਆਂ ਭਾਈਚਾਰੇ ਲਈ ਕੰਮ ਕੀਤਾ। 42 ਸਾਲਾ ਸੰਦੀਪ ਸਿੰਘ ਧਾਲੀਵਾਲ ਟੈਕਸਾਸ ਪੁਲਿਸ ਵਿਚ ਸ਼ਾਮਲ ਹੋਣ ਵਾਲੇ ਸੱਭ ਤੋਂ ਪਹਿਲੇ ਸਿੱਖ ਸਨ, ਜਿਨ੍ਹਾਂ ਦੀ ਹਤਿਆ 27 ਸਤੰਬਰ, 2019 ਨੂੰ ਡਿਊਟੀ ਦੌਰਾਨ ਕੀਤੀ ਗਈ ਸੀ।
Leave a Reply
You must be logged in to post a comment.