ਅਰੁਣਾਚਲ ਨੂੰ ਭਾਰਤ ਦਾ ਹਿੱਸਾ ਦੱਸਣ ‘ਤੇ ਚੀਨ ਅਮਰੀਕਾ ਤੋਂ ਨਾਰਾਜ਼

ਬੀਜਿੰਗ,: ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਹਿੱਸਾ ਦੱਸਣ ਨੂੰ ਲੈ ਕੇ ਚੀਨ ਭੜਕ ਗਿਆ ਹੈ।ਚੀਨ ਨੇ ਅਮਰੀਕੀ ਡਿਪਲੋਮੈਟ ਦੇ ਬਿਆਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਚੀਨ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਅਮਰੀਕਾ ਤੋਂ ਸਫ਼ਾਈ ਤਲਬ ਕਰਵਾਏਗਾ। ਉਸ ਨੇ ਕਿਹਾ ਕਿ ਭਾਰਤ-ਚੀਨ ਸਰਹੱਦ ਵਿਵਾਦ ਵਿੱਚ ਉਹ ਤੀਜੀ ਧਿਰ ਦੀ ਦਖ਼ਲਅੰਦਾਜ਼ੀ ਪਸੰਦ ਨਹੀਂ ਕਰੇਗਾ। ਜ਼ਿਕਰਯੋਗ ਹੈ ਕਿ ਭਾਰਤ ਦੇ ਸੂਬੇ ਅਰੁਣਾਚਲ ਪ੍ਰਦੇਸ਼ ਨੂੰ ਚੀਨ ਆਪਣੇ ਦੇਸ਼ ਦਾ ਹਿੱਸਾ ਮੰਨਦਾ ਹੈ।

Be the first to comment

Leave a Reply