ਅੰਮ੍ਰਿਤਸਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 7 ਲੋਕਾਂ ਦੀ ਮੌਤ

ਅੰਮ੍ਰਿਤਸਰ (ਸੰਜੀਵ, ਸੁਮਿਤ ਖੰਨਾ)— ਅੰਮ੍ਰਿਤਸਰ ‘ਚ ਸੋਮਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਇਕ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਈਵੇਅ ‘ਤੇ ਵਾਪਰਿਆ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ‘ਚ 7 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਦੋ ਬੱਚੇ ਵੀ ਸ਼ਾਮਲ ਹਨ।

PunjabKesari
ਜਾਣਕਾਰੀ ਮੁਤਾਬਕ ਇਹ ਲੋਕ ਦਿੱਲੀ ਦੇ ਉੱਤਮ ਨਗਰ ਇਲਾਕੇ ਦੇ ਰਹਿਣ ਵਾਲੇ ਸਨ। ਦੋ ਪਰਿਵਾਰ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਆਏ ਸਨ। ਖਲਚੀਆ ਨੇੜੇ ਉਨ੍ਹਾਂ ਦੀ ਸਕਾਰਪੀਓ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ ਅਤੇ ਕਾਰ ਦੇ ਪਰਖੱਚੇ ਉੱਡ ਗਏ।ਮੌਕੇ ‘ਤੇ ਪੁਲਸ ਪੁੱਜੀ ਹੈ ਅਤੇ ਕਾਰਵਾਈ ਕਰ ਰਹੀ ਹੈ।

Be the first to comment

Leave a Reply