ਉੱਤਰੀ ਭਾਰਤ ’ਚ ਲਗੇ ਭੂਚਾਲ ਦੇ ਝਟਕੇ, ਨੇਪਾਲ ਵੀ ਕੰਭਿਆ

ਉੱਤਰ ਭਾਰਤ ਚ ਮੰਗਲਵਾਰ ਨੂੰ ਸ਼ਾਮ ਸਮੇਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਨੇਪਾਲ ਦੱਸਿਆ ਜਾ ਰਿਹਾ ਸੀ। ਜਦੋਂ ਕਿ ਇਸ ਦੀ ਤੀਬਰਤਾ ਲਗਭਗ 5.3 ਰਿਕਟਰ ਸਕੇਲ ਸੀ। ਜਾਣਕਾਰੀ ਅਨੁਸਾਰ ਇਹ ਝਟਕੇ ਲਖਨਊ ਸਮੇਤ ਦਿੱਲੀ ਦੇ ਆਸਪਾਸ ਦੇ ਇਲਾਕਿਆਂ ਚ ਵੀ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਜਾਨ ਜਾਂ ਮਾਲ ਦੇ ਨੁਕਸਾਨ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਸੇ ਸਮੇਂ ਉਤਰਾਖੰਡ ਦੇ ਚੰਪਾਵਤ ਜ਼ਿਲ੍ਹੇ ਦੇ ਬਹੁਤ ਸਾਰੇ ਹਿੱਸਿਆਂ ਚ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਕਿਸੇ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

Be the first to comment

Leave a Reply