ਐਡਮਿੰਟਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ

ਅਲਬਰਟਾ— ਕੈਨੇਡਾ ਦੇ ਐਡਮਿੰਟਨ ‘ਚ ਦੋ ਵਾਹਨਾਂ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਇਹ ਦੁਰਘਟਨਾ ਸ਼ਹਿਰ ਮਿਲੇਟ ‘ਚ ਮੰਗਲਵਾਰ ਸ਼ਾਮ ਨੂੰ ਲਗਭਗ 4 ਵਜੇ ਵਾਪਰੀ। ਜਾਣਕਾਰੀ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ 4 ਵਿਅਕਤੀਆਂ ਦੀ ਥਾਂ ‘ਤੇ ਹੀ ਮੌਤ ਹੋ ਗਈ ਅਤੇ ਪੰਜਵੇਂ ਵਿਅਕਤੀ ਨੇ ਹਸਪਤਾਲ ‘ਚ ਦਮ ਤੋੜ ਦਿੱਤਾ।

ਪੁਲਸ ਨੇ ਦੱਸਿਆ ਕਿ ਮਰਨ ਵਾਲੇ ਪੰਜ ਦੇ ਪੰਜ ਵਿਅਕਤੀ ਇਕੋ ਵਾਹਨ ‘ਚ ਸਵਾਰ ਸਨ। ਦੂਜੇ ਵਾਹਨ ‘ਚ ਸਵਾਰ ਲੋਕਾਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਮੈਡੀਕਲ ਮਦਦ ਦਿੱਤੀ ਗਈ ਹੈ। ਇਸ ਘਟਨਾ ਮਗਰੋਂ ਹਾਈਵੇਅ 2 ਏ ਅਤੇ ਟਾਊਨਸ਼ਿਪ ਰੋਡ 472 ਨੂੰ ਬੰਦ ਰੱਖਿਆ ਗਿਆ ਹੈ ਅਤੇ ਇਸ ਦੇ ਲੰਬੇ ਸਮੇਂ ਤਕ ਬੰਦ ਰਹਿਣ ਦੇ ਆਸਾਰ ਹਨ। ਲੋਕਾਂ ਨੇ ਦੱਸਿਆ ਕਿ ਦੋਹਾਂ ਵਾਹਨਾਂ ਦੇ ਟਕਰਾਉਣ ਦੀ ਆਵਾਜ਼ ਸੁਣ ਕੇ ਹਰ ਕੋਈ ਡਰ ਗਿਆ ਅਤੇ ਵਾਹਨ ‘ਚ ਖੂਨ ਨਾਲ ਲੱਥ-ਪੱਥ ਲਾਸ਼ਾਂ ਪਈਆਂ ਹੋਈਆਂ ਸਨ। ਦੂਜੇ ਵਾਹਨ ਵਿਚ ਸਵਾਰ ਇਕ ਵਿਅਕਤੀ ਗੰਭੀਰ ਹਾਲਤ ‘ਚ ਸੀ ਅਤੇ ਬਾਕੀ ਲੋਕਾਂ ਨੂੰ ਹਲਕੀਆਂ ਸੱਟਾਂ ਲੱਗੀਆਂ ਸਨ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਹਾਦਸੇ ਪਿੱਛੇ ਕਿਸ ਦੀ ਗਲਤੀ ਸੀ।

Be the first to comment

Leave a Reply