ਕਸ਼ਮੀਰੀ ਆਗੂਆਂ ਦੀਆਂ ਗ੍ਰਿਫਤਾਰੀਆਂ ਦਾ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵਿਰੋਧ

ਚੰਡੀਗੜ੍ਹ,(ਅਸ਼ਵਨੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਸਿਆਸੀ ਆਗੂਆਂ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਹੈ, ਜਿਨ੍ਹਾਂ ਨੂੰ ਉਸ ਸਿਆਸੀ ਪਾਰਟੀ ਦੇ ਹੁਕਮਾਂ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਐਮਰਜੰਸੀ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੂੰ ਗ੍ਰਿਫਤਾਰ ਕਰਨ ਦਾ ਤਿੱਖਾ ਵਿਰੋਧ ਕੀਤਾ ਸੀ। ਕਸ਼ਮੀਰੀ ਆਗੂਆਂ ਦੀ ਗ੍ਰਿਫਤਾਰੀ ਨੂੰ ਪੂਰੀ ਤਰ੍ਹਾਂ ਗਲਤ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਇਹ ਦੋਹਰਾ ਮਾਪਦੰਡ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਐਮਰਜੰਸੀ ਦੌਰਾਨ ਅਜਿਹੀਆਂ ਗ੍ਰਿਫਤਾਰੀਆਂ ਦਾ ਵਿਰੋਧ ਕੀਤਾ ਸੀ ਪਰ ਉਸ ਨੇ ਕਸ਼ਮੀਰ ਦੇ ਮਾਮਲੇ ‘ਚ ਇਹ ਜ਼ਿੰਮੇਵਾਰੀ ਨਹੀਂ ਨਿਭਾਈ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਇਕ ਗੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਨਾ ਹੀ ਕਰਤਾਰਪੁਰ ਲਾਂਘੇ ਤੇ ਨਾ ਹੀ ਕਸ਼ਮੀਰ ‘ਚ ਅੱਤਵਾਦ ‘ਤੇ ਧਾਰਾ 370 ਨਾਲ ਕੋਈ ਪ੍ਰਭਾਵ ਪੈਣ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਵਿਧਾਨਿਕ ਤਬਦੀਲੀਆਂ ਨਾਲ ਇਨ੍ਹਾਂ ਮੁੱਦਿਆਂ ਦਾ ਕੋਈ ਸਬੰਧ ਨਹੀਂ ਹੈ।

Be the first to comment

Leave a Reply