ਕਿਸਾਨੀ ਆਰਡੀਨੈਂਸ ਨੂੰ ਰਾਸ਼ਟਰਪਤੀ ਦੇ ਦਸਤਖਤਾਂ ਤੋਂ ਪਹਿਲਾਂ ਰੋਕਿਆ ਜਾ ਸਕਦੈ : ਬਲਵਿੰਦਰ ਬੈਂਸ

ਅੰਮਿ੍ਤਸਰ : ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਮਾਝੇ ਦੇ ਪ੍ਰਧਾਨ ਅਮਰੀਕ ਸਿੰਘ ਵਰਪਾਲ, ਧਾਰਮਿਕ ਵਿੰਗ ਪ੍ਰਧਾਨ ਜਗਜੋਤ ਸਿੰਘ ਖ਼ਾਲਸਾ ਤੇ ਕੋਰ ਕਮੇਟੀ ਮੈਂਬਰ ਪ੍ਰਕਾਸ਼ ਸਿੰਘ ਮਾਹਲ ਨੂੰ ਨਾਲ ਲੈ ਕੇ ਅੰਮਿ੍ਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨੀ ਆਰਡੀਨੈਂਸ ਖ਼ਿਲਾਫ਼ ਸੰਘਰਸ਼ ਦਾ ਐਲ਼ਾਨ ਕਰਦਿਆਂ ਕਿਹਾ ਕਿ ਪਹਿਲਾਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਉਨ੍ਹਾਂ ਨੇ ਅੰਮਿ੍ਤਸਰ ਦੇ ਜੱਲਿ੍ਆਂਵਾਲਾ ਬਾਗ ਤੋਂ ਇਕ ਸਾਈਕਲ ਮਾਰਚ ਕੱਢ ਕੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਸੀ ਕਿ ਇਸ ਆਰਡੀਨੈਂਸ ਨੂੰ ਰੱਦ ਕੀਤਾ ਜਾਵੇ ਪਰ ਪਾਰਲੀਮੈਂਟ ਵਿਚ ਇਸ ਨੂੰ ਦੋ ਦਿਨ ਪਹਿਲਾਂ ਮਨਜ਼ੂਰ ਕੀਤਾ ਗਿਆ ਹੈ ਪਰ ਹਾਲੇ ਵੀ ਕਿਸਾਨਾਂ ਖ਼ਿਲਾਫ਼ ਇਸ ਕਾਲੇ ਕਾਨੂੰਨ ਨੂੰ ਰਾਸ਼ਟਰਪਤੀ ਦੇ ਦਸਤਖਤਾਂ ਤੋਂ ਪਹਿਲਾਂ ਰੋਕਿਆ ਜਾ ਸਕਦਾ ਹੈ।

ਇਸ ਲਈ ਉਹ ਹੁਣ 23 ਸਤੰਬਰ ਨੂੰ ਫਤਹਿਗੜ੍ਹ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ‘ਚ ਇਕੱਤਰਤ ਹੋ ਕੇ ਮੋਟਰਸਾਈਕਲ ਰੈਲੀ ਕੱਢਣਗੇ ਤੇ ਪਾਰਲੀਮੈਂਟ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨ ਨੂੰ ਮਹਿਜ਼ ਦਿਹਾੜੀਦਾਰ ਬਣਾ ਕੇ ਰੱਖ ਦੇਵੇਗਾ ਜਿਸ ਕਾਰਨ ਕਿਸਾਨ ਆਪਣੇ ਕਿੱਤੇ ਨੂੰ ਛੱਡਣ ਨੂੰ ਮਜ਼ਬੂਰ ਹੋ ਜਾਵੇਗਾ।

Be the first to comment

Leave a Reply