ਕੈਨੇਡਾ ਜਾ ਕੇ ਵੱਸਣਾ ਹੈ ਤਾਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਅਸਲ ‘ਚ ਜੂਨ ਮਹੀਨੇ ਕੈਨੇਡਾ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਪ੍ਰਵਾਸੀਆਂ ਸਬੰਧੀ ਇਕ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਸੀ, ਜਿਸ ‘ਚ ਇਮੀਗ੍ਰੇਸ਼ਨ ਤੇ ਠੱਗ ਟ੍ਰੈਵਲ ਏਜੰਟਾਂ ਦੀ ਪਛਾਣ ਬਾਰੇ ਦੱਸਿਆ ਸੀ ਤੇ ਲੋਕਾਂ ਨੂੰ ਆਨਲਾਈਨ ਵੀਜ਼ਾ ਅਪਲਾਈ ਕਰਨ ਦਾ ਸੁਨੇਹਾ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕੈਨੇਡਾ ਦਾ ਵੀਜ਼ਾ ਸਿਰਫ 100 ਕੈਨੇਡੀਅਨ ਡਾਲਰ ‘ਚ ਅਪਲਾਈ ਕੀਤਾ ਜਾ ਸਕਦਾ ਹੈ, ਜੋ ਕਿ ਕਿਸੇ ਸਲਾਹਕਾਰ ਕੋਲ ਜਾਣ ਤੋਂ ਕਿਤੇ ਜ਼ਿਆਦਾ ਸਸਤਾ ਹੈ।

ਅਧਿਕਾਰਿਤ ਸਲਾਹਕਾਰਾਂ ਤੋਂ ਲਓ ਸਲਾਹ
ਅਹਿਮਦ ਹੁਸੈਨ ਨੇ ਇਸ ਦੌਰਾਨ ਬਿਨੈਕਾਰਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਕੈਨੇਡਾ ਦਾ ਵੀਜ਼ਾ ਅਪਲਾਈ ਕਰਨ ਸਮੇਂ ਅਣ-ਅਧਿਕਾਰਿਤ ਸਲਾਹਕਾਰਾਂ ਤੋਂ ਬਚਿਆ ਜਾਵੇ। ਅਜਿਹੇ ਸਲਾਹਕਾਰ ਸਿਰਫ ਸਲਾਹ ਦੇਣ ਦੇ ਵੀ ਪੈਸੇ ਚਾਰਜ ਕਰਦੇ ਹਨ। ਇਸ ਦੌਰਾਨ ਜੇਕਰ ਉਨ੍ਹਾਂ ਨੂੰ ਸਲਾਹਕਾਰ ਦੀ ਲੋੜ ਪਵੇ ਤਾਂ ਉਹ ਪਹਿਲਾਂ ਇਹ ਪੁਖਤਾ ਕਰ ਲੈਣ ਕਿ ਇਮੀਗ੍ਰੇਸ਼ਨ ਸਲਾਹਕਾਰ ਅਧਿਕਾਰਿਤ ਹੋਵੇ। ਅਜਿਹੇ ‘ਚ ਧੋਖੇਬਾਜ਼ ਸਲਾਹਕਾਰਾਂ ਤੇ ਵੀਜ਼ਾ ਘੁਟਾਲਿਆਂ ਤੋਂ ਬਚਣਾ ਜ਼ਰੂਰੀ ਹੈ।

ਰਫਿਊਜ਼ਲ ਵੇਲੇ ਨਾ ਕਰੋ ਇਹ ਗਲਤੀ
ਜੇਕਰ ਤੁਹਾਡੀ ਫਾਈਲ ਕਿਸੇ ਕਾਰਨ ਰਫਿਊਜ਼ ਹੋ ਚੁੱਕੀ ਹੈ ਤਾਂ ਦੁਬਾਰਾ ਅਪਲਾਈ ਕਰਨ ਤੋਂ ਪਹਿਲਾਂ ਦੋ ਵਾਰ ਸੋਚੋ। ਦੁਬਾਰਾ ਅਪਲਾਈ ਤਾਂ ਹੀ ਕਰੋ ਜੇਕਰ ਪਹਿਲੀ ਰਫਿਊਜ਼ਲ ਤੋਂ ਬਾਅਦ ਬਦਲੀ ਸਥਿਤੀ ਬਾਰੇ ਜਾਣੂ ਕਰਵਾਇਆ ਜਾ ਸਕਦਾ ਹੋਵੇ। ਮਤਲਬ ਕਿ ਇਹ ਦੱਸਿਆ ਜਾ ਸਕੇ ਕਿ ਪਹਿਲੀਆਂ ਕਮੀਆਂ ਦੂਰ ਕਰ ਲਈਆਂ ਗਈਆਂ ਹਨ। ਜੇਕਰ ਇਕੋ ਜਾਣਕਾਰੀ ਨਾਲ ਵਾਰ-ਵਾਰ ਅਪਲਾਈ ਕੀਤਾ ਜਾ ਰਿਹਾ ਹੈ, ਉਹ ਵੀ ਬਿਨਾਂ ਕਿਸੇ ਸਲਾਹਕਾਰ ਦੇ ਤਾਂ ਇਸ ਨਾਲ ਆਖਰੀ ਫੈਸਲੇ ‘ਚ ਕੋਈ ਬਦਲਾਅ ਨਹੀਂ ਆਉਂਦਾ। ਇਸ ਨਾਲ ਸਿਰਫ ਸਮਾਂ ਤੇ ਪੈਸੇ ਹੀ ਬਰਬਾਦ ਹੋਣਗੇ। ਇਸ ਤੋਂ ਇਲਾਵਾ ਜੇਕਰ ਕੋਈ ਵੀ ਵਿਅਕਤੀ ਕੈਨੇਡਾ ਜਾਣ ਲਈ ਇਮੀਗ੍ਰੇਸ਼ਨ ਵਿਭਾਗ ਨੂੰ ਗਲਤ ਜਾਣਕਾਰੀ ਦਿੰਦਾ ਹੈ ਤਾਂ ਉਸ ਦੀ ਕੈਨੇਡਾ ਐਂਟਰੀ ‘ਤੇ ਪੰਜ ਸਾਲ ਦਾ ਬੈਨ ਲੱਗ ਸਕਦਾ ਹੈ।

Be the first to comment

Leave a Reply