ਕੈਨੇਡਾ : ਪੰਜਾਬੀਆਂ ਦੇ ਗੜ੍ਹ ਬ੍ਰਿਟਿਸ਼ ਕੋਲੰਬੀਆ ਨੇ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ

ਬ੍ਰਿਟਿਸ਼ ਕੋਲੰਬੀਆ— ਕੈਨੇਡਾ ‘ਚ ਵੀ ਪੰਜਾਬ ਵਾਂਗ ਬਹੁਤ ਧੂੰਮ-ਧਾਮ ਨਾਲ ਵਿਸਾਖੀ ਮਨਾਈ ਜਾਂਦੀ ਹੈ। ਪੰਜਾਬੀ ਇਸ ਦਿਨ ਵਿਦੇਸ਼ ‘ਚ ਵੀ ਪੰਜਾਬ ਵਰਗਾ ਮਾਹੌਲ ਬਣਾ ਦਿੰਦੇ ਹਨ। ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ‘ਚ ਸਭ ਤੋਂ ਵਧ ਪੰਜਾਬੀ ਰਹਿੰਦੇ ਹਨ ਅਤੇ ਇਸੇ ਕਾਰਨ ਇਸ ਨੂੰ ਪੰਜਾਬੀਆਂ ਦਾ ਗੜ੍ਹ ਵੀ ਕਿਹਾ ਜਾਂਦਾ ਹੈ ।ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਜੋਨ ਹੋਰਗਨ ਨੇ ਇਸ ਮੌਕੇ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ,”ਵਿਸਾਖੀ ਸਿੱਖ ਧਰਮ ਦਾ ਬਹੁਤ ਪਵਿੱਤਰ ਤਿਉਹਾਰ ਹੈ ਅਤੇ ਸਿੱਖਾਂ ‘ਚ ਸਹਿਣਸ਼ੀਲਤਾ, ਸ਼ਾਂਤੀ ਅਤੇ ਨਿਆਂ ਕਰਨ ਦੇ ਗੁਣ ਹਨ। ਮੈਂ ਬ੍ਰਿਟਿਸ਼ ਕੋਲੰਬੀਆ ਵੱਲੋਂ ਸਾਰੇ ਸਿੱਖਾਂ ਨੂੰ ਦਿਲੋਂ ਵਿਸਾਖੀ ਦੀਆਂ ਵਧਾਈਆਂ ਦਿੰਦਾ ਹਾਂ। ”
ਉਨ੍ਹਾਂ ਨੇ ਬ੍ਰਿਟਿਸ਼ ਕੋਲੰਬੀਆ ‘ਚ ਰਹਿ ਰਹੇ ਸਿੱਖਾਂ ਦੀ ਮਿਹਨਤ ਅਤੇ ਯੋਗਦਾਨ ਦੀ ਗੱਲ ਕੀਤੀ। ਉਨ੍ਹਾਂ ਕਿਹਾ,”ਪਿਛਲੇ ਕਈ ਸਾਲਾਂ ਤੋਂ ਬ੍ਰਿਟਿਸ਼ ਕੋਲੰਬੀਆ ਸਿੱਖਾਂ ਦਾ ਘਰ ਹੈ ਅਤੇ ਉਹ ਸਮੇਂ-ਸਮੇਂ ‘ਤੇ ਆਪਣਾ ਯੋਗਦਾਨ ਪਾ ਕੇ ਸੂਬੇ ਨੂੰ ਹੋਰ ਮਹਾਨ ਬਣਾਉਣ ਲਈ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਸੱਭਿਆਚਾਰ ਬਾਰੇ ਜਾਣ ਕੇ ਸਾਨੂੰ ਚੰਗਾ ਲੱਗਦਾ ਹੈ ਅਤੇ ਅਸੀਂ ਬਹੁਤ ਖੁਸ਼ ਹਾਂ।”   ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਹਰੇਕ ਵਿਅਕਤੀ ਦਾ ਭਵਿੱਖ ਚੰਗਾ ਬਣਾਉਣ ਲਈ ਕੋਸ਼ਿਸ਼ਾਂ ਕਰਦੇ ਰਹਿਣਗੇ।

ਉਨ੍ਹਾਂ ਤੋਂ ਇਲਾਵਾ ਬ੍ਰਿਟਿਸ਼ ਕੋਲੰਬੀਆ ‘ਚ ਰਾਜਨੀਤਕ ਵਿਰੋਧੀ ਲਿਬਰਲ ਪਾਰਟੀ ਵੱਲੋਂ ਵੀ ਵਿਸਾਖੀ ਨੂੰ ਵਧਾਈਆਂ ਦਿੱਤੀਆਂ ਗਈਆਂ।  ਬੀ.ਸੀ. ਲਿਬਰਲ ਪਾਰਟੀ ਦੇ ਮੁਖੀ ਐਂਡਰੀਊ ਵਿਲਕਸਨ ਨੇ ਕਿਹਾ,”ਮੈਂ ਬ੍ਰਿਟਿਸ਼ ਕੋਲੰਬੀਆ ਅਤੇ ਸਾਰੀ ਦੁਨੀਆ ‘ਚ ਰਹਿਣ ਵਾਲੇ ਹਰ ਵਿਅਕਤੀ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਾ ਹਾਂ। ਇੰਡੋ-ਕੈਨੇਡੀਅਨ ਭਾਈਚਾਰੇ ਲਈ ਇਹ ਖਾਸ ਤਿਉਹਾਰ ਹੈ।” ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਹੋ ਰਹੇ ਹਨ ਅਤੇ ਸਿੱਖ ਭਾਈਚਾਰੇ ਲਈ ਇਹ ਦਿਨ ਬਹੁਤ ਖਾਸ ਅਤੇ ਪਵਿੱਤਰ ਸਥਾਨ ਰੱਖਦਾ ਹੈ। ਤੁਹਾਨੂੰ ਦੱਸ ਦਈਏ ਕਿ ਬ੍ਰਿਟਿਸ਼ ਕੋਲੰਬੀਆ ਦੇ ਸ਼ਬਿਰ ਵੈਨਕੂਵਰ ‘ਚ 14 ਅਪ੍ਰੈਲ ਨੂੰ ਖਾਲਸਾ ਪੰਥ ਦੀ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।

Be the first to comment

Leave a Reply