ਕੈਪਟਨ ਵੱਲੋਂ ਕੇਂਦਰ ਸਰਕਾਰ ਦੀਆਂ ਖੁਫੀਆ ਰਿਪੋਰਟਾਂ ਰੱਦ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਉੱਚ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸੂਬੇ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਪਰ ਇਸ ਦੌਰਾਨ ਕਥਿਤ ਖੂਫੀਆ ਰਿਪੋਰਟਾਂ ਦੀ ਪ੍ਰਮਾਣਿਕਤਾ ਉੱਤੇ ਸ਼ੰਕੇ ਪ੍ਰਗਟ ਕੀਤੇ ਜਿਸ ਵਿਚ ਪੰਜਾਬ ’ਚ ਆਈ.ਐਸ.ਆਈ ਵੱਲੋਂ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਵਜੋਂ ਸਾਬਕਾ ਫੌਜੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਆਖੀ ਗਈ ਹੈ।
ਹਾਲਾਂਕਿ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਪੁਲਿਸ ਅਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਣਾਈ ਰੱਖਣ ਲਈ ਸਾਰੇ ਸੰਭਵੀ ਕਦਮ ਚੁੱਕੇ ਜਾਣ ਨੂੰ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਇਹ ਖੂਫੀਆ ਰਿਪੋਰਟਾਂ ਜ਼ਮੀਨੀ ਹਕੀਕਤਾਂ ਤੋਂ ਪਰੇ ਅਤੇ ਅਢੁੱਕਵੀਆਂ ਜਾਪਦੀਆਂ ਹਨ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਅਜਿਹੀਆਂ ਰਿਪੋਰਟਾਂ ਦੀ ਪੁਸ਼ਟੀ ਅਤੇ ਅਫਵਾਹਾਂ ਦੇ ਫੈਲਣ ਨੂੰ ਰੋਕਣ ਲਈ ਸਾਰੇ ਸੰਭਵੀ ਕਦਮ ਚੁੱਕਣ ਲਈ ਆਖਿਆ ਹੈ ਕਿਉਂਕਿ ਇਹ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਸਕਦੀਆਂ ਹਨ।

Be the first to comment

Leave a Reply