ਕੈਲੀਫੋਰਨੀਆ ਦੇ ਹਾਈ ਸਕੂਲ ‘ਚ ਗੋਲੀਬਾਰੀ, ਇਕ ਜ਼ਖਮੀ

ਵਾਸ਼ਿੰਗਟਨ— ਸ਼ੁੱਕਰਵਾਰ ਨੂੰ ਕੈਲੀਫੋਰਨੀਆ ਦੇ ਪਾਮਡੇਲ ਹਾਈ ਸਕੂਲ ‘ਚ ਗੋਲੀਬਾਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ‘ਚ ਇਕ ਵਿਦਿਆਰਥੀ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਇਹ ਘਟਨਾ ਸਥਾਨਕ ਸਮੇਂ ਮੁਤਾਬਕ ਦੁਪਹਿਰ 1 ਵਜੇ ਵਾਪਰੀ।
ਸ਼ੈਰਿਫ ਦੇ ਦਫਤਰ ਤੋਂ ਇਕ ਨਿਊਜ਼ ਚੈਨਲ ਨੇ ਦੱਸਿਆ ਕਿ ਕੈਲੀਫੋਰਨੀਆ ਦੇ ਪਾਮਡੇਲ ‘ਚ ਹਾਈਲੈਂਡ ਹਾਈ ਸਕੂਲ ਦੇ ਕੈਂਪਸ ‘ਚ ਇਕ ਬੰਦੂਕਧਾਰੀ ਨੌਜਵਾਨ ਵੜ੍ਹ ਗਿਆ ਹੈ ਤੇ ਉਸ ਨੇ ਕੈਂਪਸ ‘ਚ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਫਾਇਰ ਫਾਈਟਰ ਪੈਰਾ ਮੈਡੀਕਲ ਨੇ ਐੱਨ.ਬੀ.ਸੀ. ਲਾਸ ਏਂਜਲਸ ਨੂੰ ਦੱਸਿਆ ਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਉੇਥੇ ਹੀ ਮੌਕੇ ‘ਤੇ ਮੌਜੂਦ ਪੁਲਸ ਅਧਿਕਾਰੀਆਂ ਨੇ ਗੋਲੀਬਾਰੀ ਕਰਨ ਵਾਲੇ 14 ਸਾਲਾਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਕੋਲੋਂ ਇਕ ਬੰਦੂਕ ਵੀ ਬਰਾਮਦ ਕੀਤੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Be the first to comment

Leave a Reply