ਟੀਮ ਇੰਡੀਆ ਨੇ ਪਾਕਿਸਤਾਨ ਨੂੰ ਹਰਾ ਫਾਈਨਲ ‘ਚ ਕੀਤਾ ਪ੍ਰਵੇਸ਼

ਨਿਊਜ਼ੀਲੈਂਡ ਵਿਚ ਖੇਡੇ ਜਾ ਰਹੇ ਅੰਡਰ-19 ਵਰਲਡ ਕੱਪ ਦੇ ਸੈਮੀਫਾਈਨਲ ਵਿਚ ਭਾਰਤ ਨੇ ਆਪਣੇ ਲੰਬੇ ਸਮੇਂ ਦੇ ਵਿਰੋਧੀ ਪਾਕਿਸਤਾਨ ਨੂੰ ਕਰਾਰੀ ਹਾਰ ਦਿੱਤੀ ਹੈ। ਕਰਾਇਸਟਚਰਚ ਵਿਚ ਖੇਡੇ ਗਏ ਇਸ ਮੈਚ ਵਿਚ ਭਾਰਤ ਨੇ ਪਹਿਲਾਂ ਬੱਲੇਬਾਜੀ ਕਰਦੇ ਹੋਏ 50 ਓਵਰਾਂ ਵਿਚ 9 ਵਿਕਟਾਂ ਗੁਆ ਕੇ 272 ਦੌੜਾਂ ਬਣਾਈਆਂ ਸਨ।
ਜਿਸਦੇ ਜਵਾਬ ਵਿਚ ਪਾਕਿਸਤਾਨ ਦੀ ਟੀਮ ਸਿਰਫ 69 ਦੌੜਾਂ ਹੀ ਬਣਾ ਪਾਈ। ਸ਼ੁਭਮਾਨ ਗਿੱਲ ਦੇ ਸ਼ਾਨਦਾਰ ਸੈਂਕੜੇ ਦੇ ਬਾਅਦ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਾਕਿਸਤਾਨ ਨੂੰ ਢੇਰ ਕੀਤਾ।
ਫਾਈਨਲ ਵਿਚ ਭਾਰਤ ਦਾ ਮੁਕਾਬਲਾ ਆਸਟਰੇਲੀਆ ਨਾਲ ਹੋਵੇਗਾ। ਟੀਮ ਇੰਡੀਆ ਇਸ ਤੋਂ ਪਹਿਲਾਂ ਇਹ ਖਿਤਾਬ 3 ਵਾਰ ਆਪਣੇ ਨਾਮ ਕਰ ਚੁੱਕੀ ਹੈ। ਦੱਸ ਦਈਏ ਕਿ ਇਹ ਛੇਵੀਂ ਵਾਰ ਹੈ ਜਦੋਂ ਭਾਰਤੀ ਟੀਮ ਅੰਡਰ-19 ਵਰਲਡ ਕੱਪ ਦੇ ਫਾਈਨਲ ਮੁਕਾਬਲੇ ਵਿਚ ਪਹੁੰਚੀ ਹੈ।
ਪਿਛਲੇ ਸਾਲ ਵੀ ਭਾਰਤੀ ਟੀਮ ਫਾਈਨਲ ਵਿਚ ਪਹੁੰਚੀ ਸੀ। ਭਾਰਤ ਹੁਣ 3 ਫਰਵਰੀ ਨੂੰ ਫਾਈਨਲ ਵਿਚ ਆਸਟਰੇਲੀਆ ਨਾਲ ਭਿੜੇਗਾ, ਭਾਰਤੀ ਸਮੇਂ ਮੁਤਾਬਕ ਇਹ ਮੈਚ ਸਵੇਰੇ 6.30 ਵਜੇ ਸ਼ੁਰੂ ਹੋਵੇਗਾ।

Be the first to comment

Leave a Reply