ਧਾਰਾ 370 ਤੋੜਨ ‘ਤੇ ਅਮਰੀਕਾ ਤੋਂ ਬਾਅਦ ਭਾਰਤ ਦੇ ਹੱਕ ‘ਚ ਰੂਸ ਦਾ ਵੱਡਾ ਐਲਾਨ

ਨਵੀਂ ਦਿੱਲੀ: ਅਮਰੀਕਾ ਤੋਂ ਬਾਅਦ ਹੁਣ ਰੂਸ ਨੇ ਕਸ਼ਮੀਰ ਮੁੱਦੇ ‘ਤੇ ਭਾਰਤ ਦਾ ਸਾਥ ਦਿੱਤਾ ਹੈ। ਰੂਸ ਨੇ ਕਿਹਾ ਕਿ ਭਾਰਤ ਨੇ ਸੰਵਿਧਾਨਿਕ ਦਾਇਰੇ ‘ਚ ਰਹਿ ਕੇ ਜੰਮੂ-ਕਸ਼ਮੀਰ ‘ਤੇ ਫੈਸਲਾ ਲਿਆ ਹੈ। ਰੂਸ ਦੇ ਵਿਦੇਸ਼ ਮੰਤਰਾਲਾ ਨੇ ਕਿਹਾ, “ਮਾਸਕੋ ਉਮੀਦ ਕਰਦਾ ਹੈ ਕਿ ਦਿੱਲੀ ਵੱਲੋਂ ਜੰਮੂ-ਕਸ਼ਮੀਰ ਦੀ ਸਥਿਤੀ ‘ਚ ਬਦਲਾਅ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਖੇਤਰ ਦੀ ਸਥਿਤੀ ਨੂੰ ਵਿਗੜਣ ਨਹੀਂ ਦੇਣਗੇ।”

ਮੰਤਰਾਲਾ ਨੇ ਕਿਹਾ, “ਅਸੀਂ ਇਸ ਤੱਥ ਨੂੰ ਧਿਆਨ ‘ਚ ਰੱਖ ਕੇ ਅੱਗੇ ਵੱਧ ਰਹੇ ਹਾਂ ਕਿ ਜੰਮੂ-ਕਸ਼ਮੀਰ ਦੇ ਹਾਲਾਤ ‘ਚ ਬਦਲਾਅ ਅਤੇ ਉਸ ਨੂੰ ਵੰਡ ਕੇ ਦੋ ਕੇਂਦਰ ਪ੍ਰਸਾਸ਼ਿਤ ਸੂਬੇ ਬਣਾਉਣ ਦਾ ਫੈਸਲਾ ਭਾਰਤੀ ਸੰਵਿਧਾਨ ਦੇ ਦਾਇਰੇ ‘ਚ ਹੈ।”

Be the first to comment

Leave a Reply