ਨਗਰ ਕੀਰਤਨ ‘ਤੇ ਹੈਲੀਕਾਪਟਰ ਕਰੇਗਾ ਫੁੱਲਾਂ ਦੀ ਵਰਖਾ

ਅੰਮ੍ਰਿਤਸਰ— ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਜਥੇਬੰਦੀਆਂ ਨਾਲ ਅੰਮ੍ਰਿਤਸਰ ਦੇ ਗੁਰਦੁਆਰਾ ਭਾਈ ਗੁਰਦਾਸ ਹਾਲ ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਡਾਕਟਰ ਰੂਪ ਸਿੰਘ ਨੇ ਸਾਰੀਆਂ ਸ਼ਖਸੀਅਤਾਂ ਨੂੰ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਦੀ ਰੂਪਰੇਖਾ ਤੋਂ ਜਾਣੂ ਕਰਾਇਆ। ਉਥੇ ਹੀ ਇਸ ਮੌਕੇ ਦੇਸ਼ ਵਾਸੀਆਂ ਨੂੰ ਏਕਤਾ ਨਾਲ ਗੁਰਪੁਰਬ ਮਨਾਉਣ ਦੀ ਅਪੀਲ ਵੀ ਕੀਤੀ ਗਈ।

ਉਨ੍ਹਾਂ ਦੱੱਸਿਆ ਕਿ ਨਗਰ ਕੀਰਤਨ ਦੌਰਾਨ ਰਸਤੇ ਦੀ ਸਜਾਵਟ ਅਤੇ ਸਵਾਗਤ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਨਗਰ ਕੀਰਤਨ ਦੇ 10 ਕਿਲੋਮੀਟਰ ਦੇ ਦਾਇਰੇ ਵਿਚ ਸਕੂਲੀ ਬੱਚਿਆਂ ਤੋਂ ਇਲਾਵਾ ਬੈਂਡ ਅਤੇ ਗਤਕਾ ਪਾਰਟੀ ਵਿਸ਼ੇਸ਼ ਰੂਪ ਨਾਲ ਖਿੱਚ ਦਾ ਕੇਂਦਰ ਬਣਨਗੇ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਹੈਲੀਕਾਪਟਰ ਰਾਹੀਂ ਨਗਰ ਕੀਰਤਨ ‘ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਅੰਮ੍ਰਿਤਸਰ ਨੂੰ ਵਸਾਉਣ ਵਾਲੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸੰਗਤਾਂ ‘ਚ ਕਾਫੀ ਉਤਸ਼ਾਹ ਹੈ।

Be the first to comment

Leave a Reply