ਨਵਜੋਤ ਸਿੰਘ ਸਿੱਧੂ ਕਰਤਾਰਪੁਰ ਸਾਹਿਬ ਲਾਂਘੇ ਦਾ ਸਿਹਰਾ ਲੈਣ ਦੇ ਹੱਕਦਾਰ : ਜਾਖੜ

ਜਾਖੜ ਨੇ ਕਿਹਾ ਕਿ ਸਿੱਧੂ ਨੇ ਗੱਲਬਾਤ ਸ਼ੁਰੂ ਕੀਤੀ ਤਾਂ ਲਾਂਘਾ ਬਣਾਉਣ ਦੀ ਗੱਲ ਅੱਗੇ ਤੁਰੀ ਪਰ ਹੁਣ ਅਕਾਲੀ ਦਲ ਦੇ ਆਗੂ ਬਿਨਾਂ ਵਜ੍ਹਾ ਸਿਹਰਾ ਆਪਣੇ ਸਿਰ ਲੈਣ ਲਈ ਕਰਤਾਰਪੁਰ ਦੇ ਲਾਂਘੇ ਦੇ ਮੁੱਦੇ ‘ਤੇ ਸਿਆਸਤ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੇ ਹਨ। ਇਸੇ ਦੌਰਾਨ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਰਾਜਾ ਵੜਿੰਗ ਨੇ ਵੀ ਨਵਜੋਤ ਸਿੰਘ ਸਿੱਧੂ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਗੱਲਬਾਤ ਕਰਕੇ ਨਿਭਾਈ ਭੂਮਿਕਾ ਨੂੰ ਅਹਿਮ ਦੱਸਦਿਆਂ ਉਨ੍ਹਾਂ ਦੀ ਸਰਾਹਨਾ ਕੀਤੀ। ਰਾਜਾ ਵੜਿੰਗ ਨੇ ਹਰਸਿਮਰਤ ਬਾਦਲ ਵੱਲੋਂ ਦਿੱਤੇ ਉਸ ਬਿਆਨ ‘ਤੇ ਵੀ ਇਤਰਾਜ਼ ਪ੍ਰਗਟ ਕੀਤਾ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਜੱਥੇ ਦੀ ਅਗਵਾਈ ਉਪ ਰਾਸ਼ਟਰਪਤੀ ਵੈਂਕਿਈਆ ਨਾਇਡੂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਨਾਇਡੂ ਤਾਮਿਲਨਾਡੂ ਤੋਂ ਹਨ ਤੇ ਗੈਰ ਸਿੱਖ ਹਨ ਤੇ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਜੱਥੇ ਦੀ ਅਗਵਾਈ ਨਹੀਂ ਕਰ ਸਕਦੇ। ਜੱਥੇ ਵਿਚ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਹਨ ਤੇ ਇਕ ਸਿੱਖ ਵਜੋਂ ਇਹ ਅਗਵਾਈ ਉਨ੍ਹਾਂ ਵੱਲੋਂ ਹੀ ਕੀਤੀ ਜਾਣੀ ਚਾਹੀਦੀ ਹੈ।

Be the first to comment

Leave a Reply