
ਮੋਹਾਲੀ : ਮਸ਼ਹੂਰ ਵੀਡੀਓ ਡਾਇਰੈਕਟਰ, ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਖਤਰਨਾਕ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਨੇ ਫੇਸਬੁਕ ‘ਤੇ ਇਕ ਹੋਰ ਪੋਸਟ ਸ਼ੇਅਰ ਕੀਤੀ ਹੈ। ਇਕ ਵਾਰ ਫਿਰ ਧਮਕੀ ਦਿੰਦੇ ਹੋਏ ਗੈਂਗਸਟਰ ਨੇ ਇਸ ਵਾਰਦਾਤ ‘ਚ ਸ਼ਾਮਿਲ ਦੋਸ਼ੀਆਂ ਦੇ ਨਾਂ ਦਾ ਵੀ ਖੁਲਾਸਾ ਕੀਤਾ ਹੈ। ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਨਾਂ ਦੇ ਫੇਸਬੁਕ ਅਕਾਊਂਟ ‘ਤੇ ਲਿਖਿਆ ਹੈ ਕਿ ਇਸ ਮਾਮਲੇ ਵਿਚ ਪੁਲਸ ਕਿਸੇ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਨਾ ਕਰੇ। ਇਸ ਕੰਮ ਵਿਚ ਅਸੀਂ ਚਾਰ ਵਿਅਕਤੀ ਆਕਾਸ਼ ਮਹਾਰਾਸ਼ਟਰ, ਹਰਿੰਦਰ ਸਿੰਘ ਮਹਾਰਾਸ਼ਟਰ, ਸੁਖਪ੍ਰੀਤ ਸਿੰਘ ਬੁੱਢਾ ਸ਼ਾਮਿਲ ਸੀ ਅਤੇ ਬਾਕੀ ਇਸ ਦਾ ਕਾਰਨ ਕੀ ਸੀ ਇਹ ਪਰਮੀਸ਼ ਮੀਡੀਆ ਸਾਹਮਣੇ ਆ ਕੇ ਦੱਸੂਗਾ।
Leave a Reply
You must be logged in to post a comment.