ਭਗਵੰਤ ਮਾਨ ਨੇ ਕੈਪਟਨ ਨੂੰ ਯਾਦ ਕਰਵਾਇਆ ਪਾਣੀਆਂ ਦਾ ਮੁੱਦਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ ਬਾਰੇ ਤੁਰੰਤ ਸਰਬਦਲੀ ਬੈਠਕ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਵਾਦਤ ਸਤਲੁਜ-ਜਮਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਨੂੰ ਆਪਸੀ ਰਜ਼ਾਮੰਦੀ ਬਣਾਉਣ ਲਈ 3 ਸਤੰਬਰ, 2019 ਦੀ ਤਾਰੀਖ਼ ਤੈਅ ਕੀਤੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਬਦਲੀ ਬੈਠਕ ਬੁਲਾਉਣ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ ਬਾਰੇ ਤੁਰੰਤ ਸਰਬਦਲੀ ਬੈਠਕ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਵਾਦਤ ਸਤਲੁਜ-ਜਮਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਨੂੰ ਆਪਸੀ ਰਜ਼ਾਮੰਦੀ ਬਣਾਉਣ ਲਈ 3 ਸਤੰਬਰ, 2019 ਦੀ ਤਾਰੀਖ਼ ਤੈਅ ਕੀਤੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਬਦਲੀ ਬੈਠਕ ਬੁਲਾਉਣ।

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਤੇ ਪੰਜਾਬ ਦੇ ਪਾਣੀਆਂ ਬਾਰੇ ਰੱਤੀ ਭਰ ਵੀ ਸੰਜੀਦਾ ਹਨ ਤਾਂ ਉਹ ਪਾਣੀਆਂ ਦੇ ਮੁੱਦੇ ‘ਤੇ ਸਾਰੀਆਂ ਸਿਆਸੀ ਪਾਰਟੀਆਂ ‘ਤੇ ਆਧਾਰਤ ਸਰਬਦਲੀ ਬੈਠਕ ਬੁਲਾਉਣ। ਇਸ ‘ਚ ਪ੍ਰੀਤਮ ਸਿੰਘ ਕੁੰਮੇਦਾਨ ਸਮੇਤ ਪਾਣੀਆਂ ਦੇ ਪ੍ਰਮੁੱਖ ਮਾਹਿਰ, ਪੰਜਾਬ ਦੇ ਸ਼ੁੱਭਚਿੰਤਕ ਕਾਨੂੰਨਦਾਨ, ਇਸ ਵਿਸ਼ੇ ‘ਤੇ ਕੰਮ ਕਰ ਰਹੇ ਸਮਾਜਿਕ ਤੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸੱਦਿਆ ਜਾਵੇ।

ਇਸ ਮੀਟਿੰਗ ਵਿੱਚ ਆਪਣੇ ਨਿੱਜੀ ਜਾਂ ਸਿਆਸੀ ਮੁਫਾਦਾਂ ਤੋਂ ਉੱਤੇ ਉੱਠ ਕੇ ਸਿਰਫ਼ ਤੇ ਸਿਰਫ਼ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਬਾਰੇ ਸਰਬ-ਸਾਂਝਾ ਅਹਿਦ ਲਿਆ ਜਾਵੇ। ਪੰਜਾਬ ਸਰਕਾਰ 3 ਸਤੰਬਰ ਨੂੰ ਹੋਣ ਵਾਲੀ ਬੈਠਕ ਦੌਰਾਨ ਇਸ ਸਰਬ-ਸਾਂਝੇ ਅਹਿਦ ਨੂੰ ਜ਼ੋਰਦਾਰ ਤਰੀਕੇ ਨਾਲ ਰੱਖੇ ਤਾਂ ਕਿ ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਆਪਣੇ ਹੱਕ-ਹਕੂਕ ਬਹਾਲ ਕਰਵਾ ਸਕੇ। ਮਾਨ ਨੇ ਕੈਪਟਨ ਨੂੰ ਕਿਹਾ ਕਿ ਉਹ ਇਸ ਮਾਮਲੇ ‘ਤੇ ਜਿੰਨੀ ਗੰਭੀਰਤਾ ਦਿਖਾਉਣਗੇ ਤਾਂ ਆਮ ਆਦਮੀ ਪਾਰਟੀ ਤੇ ਸਮੁੱਚਾ ਪੰਜਾਬ ਗੰਭੀਰਤਾ ਤੇ ਦ੍ਰਿੜ੍ਹਤਾ ਨਾਲ ਪੰਜਾਬ ਦੇ ਪਾਣੀਆਂ ‘ਤੇ ਪਹਿਰਾ ਦੇਣਗੇ।

ਭਗਵੰਤ ਮਾਨ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਇੰਨੇ ਗੰਭੀਰ ਤੇ ਸੰਵੇਦਨਸ਼ੀਲ ਮੁੱਦੇ ‘ਤੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਦੋ ਵਾਰ ਆਲ ਪਾਰਟੀ ਮੀਟਿੰਗ ਦਾ ਐਲਾਨ ਕਰਕੇ ਭੁੱਲ ਗਏ ਹਨ। ਸੂਬੇ ਦੇ ਮੁੱਖ ਮੰਤਰੀ ਨੂੰ ਅਜਿਹੀ ਗੈਰ ਗੰਭੀਰ ਪਹੁੰਚ ਸੋਭਾ ਨਹੀਂ ਦਿੰਦੀ। ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ 28 ਮਈ, 2019 ਨੂੰ ਉਨ੍ਹਾਂ ਨੇ ਕੈਪਟਨ ਤੋਂ ਮਹਿੰਗੀ ਬਿਜਲੀ ਤੇ ਹੋਰ ਭਖਵੇਂ ਮੁੱਦਿਆਂ ‘ਤੇ ਮਿਲਣ ਦਾ ਸਮਾਂ ਮੰਗਿਆ ਸੀ, ਜੋ ਅੱਜ ਤੱਕ ਨਹੀਂ ਮਿਲਿਆ।

ਭਗਵੰਤ ਮਾਨ ਨੇ ਮੁੱਖ ਮੰਤਰੀ ‘ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਉਹ ਨਾ ਆਪਣੀ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ, ਲੀਡਰਾਂ ਅਤੇ ਮੰਤਰੀਆਂ ਨੂੰ ਮਿਲਦੇ ਹਨ ਤੇ ਨਾ ਦੂਸਰੀਆਂ ਪਾਰਟੀਆਂ ਦੇ ਆਗੂਆਂ ਤੇ ਲੋਕਾਂ ਨੂੰ ਸਮਾਂ ਦਿੰਦੇ ਹਨ ਤਾਂ ਕੀ ਦੱਸ ਸਕਦੇ ਹਨ ਕਿ ਉਹ ਕਿਸ ਨੂੰ ਮਿਲਦੇ ਹਨ?

Be the first to comment

Leave a Reply