ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਨੂੰ ਭਾਜਪਾ ਦਾ ਭਰਾ ਦਿੱਤਾ ਕਰਾਰ

ਕੋਲਕਾਤਾ- ਪੱਛਮੀ ਬੰਗਾਲ ਦੀ ਧਰਤੀ ਇਸ ਬਾਰ ਭਾਜਪਾ ਅਤੇ ਮਮਤਾ ਬੈਨਰਜੀ ਵਿਚਾਲੇ ਸਿਆਸੀ ਜੰਗ ਦੇ ਮੈਦਾਨ ‘ਚ ਤਬਦੀਲ ਹੋ ਗਈ ਹੈ। ਆਖ਼ਰੀ ਪੜਾਅ ਦੇ ਚੋਣ ਪ੍ਰਚਾਰ ਦੌਰਾਨ ਭਾਜਪਾ ਅਤੇ ਟੀ.ਐਮ.ਸੀ ਵਿਚਾਲੇ ਲੜਾਈ ਬੈਠਕਾਂ ਕਢਾਉਣ ਅਤੇ ਜੇਲ੍ਹ ਭੇਜਣ ਤੱਕ ਪਹੁੰਚ ਗਈ ਹੈ। ਪੱਛਮੀ ਬੰਗਾਲ ਦੇ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮਥੁਰਾ ਪੁਰ ‘ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ) ਪ੍ਰਧਾਨ ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੰਨਾ ਝੂਠ ਬੋਲਣ ਦੇ ਲਈ ਬੈਠਕਾਂ ਕੱਢਣੀਆਂ ਚਾਹੀਦੀਆਂ ਹਨ। ਆਪਣੇ ਚੋਣ ਪ੍ਰਚਾਰ ਦੌਰਾਨ ਮਮਤਾ ਨੇ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨੂੰ ਜੇਲ੍ਹ ਭੇਜਣ ਦੀ ਧਮਕੀ ਤੱਕ ਦੇ ਦਿੱਤੀ।ਇਸ ਦੇ ਨਾਲ ਹੀ ਮਮਤਾ ਨੇ ਚੋਣ ਕਮਿਸ਼ਨ ਨੂੰ ਭਾਜਪਾ ਦਾ ਭਰਾ ਵੀ ਦੱਸਿਆ।

Be the first to comment

Leave a Reply