ਮੁਕਤਸਰ ‘ਚ ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਮੁਕਤਸਰ (ਤਰਸੇਮ ਢੁੱਡੀ) : ਕਾਂਗਰਸੀ ਆਗੂ ਅਤੇ ਪਿੰਡ ਭੋਲੇ ਕੋਠੇ ਚੀਦਿਆਂ ਵਾਲੇ ਦੇ ਸਾਬਕਾ ਸਰਪੰਚ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਛਿੰਦਾ ਸਿੰਘ ਦੀ ਦਿਨ-ਦਿਹਾੜੇ ਅਣਪਛਾਤੇ ਲੋਕਾਂ ਵਲੋਂ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸੀ ਆਗੂ ਛਿੰਦਾ ਸਿੰਘ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਅਤੇ ਜਦੋਂ ਉਹ ਪਿੰਡ ਦੋਦਾ ਨੇੜੇ ਭੋਲੇਵਾਲੀ ਕੋਟਲੀ ਕੋਲ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਛਿੰਤਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

Be the first to comment

Leave a Reply