ਮੈਨੂੰ ਆਜ਼ਾਦ ਪ੍ਰੈੱਸ ਤੇ ਆਜ਼ਾਦ ਸੰਸਥਾਵਾਂ ਦੇ ਦਿਓ, ਮੋਦੀ ਸਰਕਾਰ ਬਹੁਤਾ ਚਿਰ ਨਹੀਂ ਟਿਕ ਸਕੇਗੀ : ਰਾਹੁਲ

ਪਟਿਆਲਾ : ਕਮਜ਼ੋਰ ਵਿਰੋਧੀ ਧਿਰਾਂ ਕਾਰਨ ਕੇਂਦਰ ਸਰਕਾਰ ਵੱਲੋਂ ਇਕਪਾਸੜ ਫੈਸਲੇ ਲਏ ਜਾਣ ਦੇ ਸੁਝਾਅ ਨੂੰ ਰੱਦ ਕਰਦਿਆਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ, ‘ਮੈਨੂੰ ਆਜ਼ਾਦ ਪ੍ਰੈੱਸ ਅਤੇ ਅਹਿਮ ਸੰਸਥਾਵਾਂ ਦੇ ਦਿਓ ਅਤੇ ਮੋਦੀ ਸਰਕਾਰ ਲੰਮਾ ਸਮਾਂ ਨਹੀਂ ਟਿਕ ਸਕੇਗੀ।’ ਉਨ੍ਹਾ ਕਿਹਾ ਕਿਸੇ ਵੀ ਮੁਲਕ ਵਿੱਚ ਲੋਕਾਂ ਦੀ ਆਵਾਜ਼ ਬਣਨ ਲਈ ਮੀਡੀਆ, ਨਿਆਂਇਕ ਪ੍ਰਣਾਲੀ ਅਤੇ ਸੰਸਥਾਵਾਂ ਸਮੇਤ ਵਿਰੋਧੀ ਧਿਰਾਂ ਢਾਂਚੇ ਵਿੱਚ ਰਹਿ ਕੇ ਕੰਮ ਕਰਦੀਆਂ। ਉਨ੍ਹਾਂ ਕਿਹਾ, ‘ਭਾਰਤ ਵਿੱਚ ਸਮੁੱਚੇ ਢਾਂਚੇ ਨੂੰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਕੰਟਰੋਲ ਕੀਤਾ ਹੋਇਆ ਹੈ ਅਤੇ ਆਵਾਮ ਦੀ ਆਵਾਜ਼ ਬਣਨ ਲਈ ਉਲੀਕੀ ਗਈ ਰੂਪ-ਰੇਖਾ ਨੂੰ ਹਥਿਆ ਲਿਆ ਗਿਆ ਹੈ।’ ਰਾਹੁਲ ਨੇ ਐਲਾਨ ਕੀਤਾ, ‘ਮੈਨੂੰ ਆਜ਼ਾਦ ਪ੍ਰੱੈਸ ਅਤੇ ਆਜ਼ਾਦ ਸੰਸਥਾਵਾਂ ਦੇ ਦਿਓ ਅਤੇ ਨਰਿੰਦਰ ਮੋਦੀ ਦੀ ਸਰਕਾਰ ਬਹੁਤ ਚਿਰ ਨਹੀਂ ਟਿਕ ਸਕੇਗੀ।’

Be the first to comment

Leave a Reply