ਮੋਦੀ ਦੀ ਪਤਨੀ ਹਾਦਸੇ ਦਾ ਸ਼ਿਕਾਰ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪਤਨੀ ਜਸ਼ੋਦਾਬੇਨ ਇੱਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਸ਼ੋਦਾਬੇਨ ਨੂੰ ਚਿੱਤੌੜਗੜ੍ਹ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਹਾਦਸਾ ਚਿੱਤੌੜਗੜ੍ਹ ਦੇ ਕਟੁੰਡਾ ਦੇ ਨਜ਼ਦੀਕ ਹੋਇਆ। ਹਾਲਾਂਕਿ, ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ।
ਪ੍ਰਧਾਨ ਮੰਤਰੀ ਦੀ ਪਤਨੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਹੈ।ਇਹ ਹਾਦਸਾ ਉਦੋਂ ਵਾਪਰਿਆ ਜਦੋਂ ਜਸ਼ੋਦਾਬੇਨ ਰਾਜਸਥਾਨ ਦੇ ਕੋਟਾ ਲਾਗੇ ਬਾਰਨ ਜ਼ਿਲ੍ਹੇ ਵਿੱਚ ਆਪਣੇ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਗੁਜਰਾਤ ਪਰਤ ਰਹੀ ਸੀ, ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਗਈ।

Be the first to comment

Leave a Reply