ਮੋਦੀ ਨੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੂੰ ਦੱਸੀ ਆਪਣੀ ‘ਕਸ਼ਮੀਰ-ਨੀਤੀ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ -7 ਕਾਨਫ਼ਰੰਸ ਦੌਰਾਨ ਬੀਏਰਿਟਜ਼ ਵਿਖੇ ਲੰਘੀ ਐਤਵਾਰ ਰਾਤ ਨੂੰ ਸੰਯੁਕਤ ਰਾਸ਼ਟਰ (ਯੂ. ਐਨ.) ਦੇ ਸਕੱਤਰ ਜਨਰਲ ਐਂਟੋਨੀਓ ਗੁਟਾਰੇਜ਼ ਨਾਲ ਇਕ ਖਾਸ ਮੀਟਿੰਗ ਕਰਦਿਆਂ ਆਪਣੀ ਕਸ਼ਮੀਰ ਨੀਤੀ ਬਾਰੇ ਖੁੱਲ੍ਹ ਕੇ ਦਸਿਆ। ਮੋਦੀ ਨੇ ਕਿਹਾ ਕਿ ਧਾਰਾ 370 ਨੂੰ ਰੱਦ ਕਰਨਾ ਭਾਰਤ ਦਾ ਅੰਦਰੂਨੀ ਮਾਮਲਾ ਹੈ ਜਿਹੜਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦਾ ਹੈ। ਨਵੀਂ ਦਿੱਲੀ ਨੇ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਜਿਸ ਨਾਲ ਕਿਸੇ ਵੀ ਸਥਿਤੀ ਚ ਖੇਤਰੀ ਸ਼ਾਂਤੀ ਲਈ ਖ਼ਤਰਾ ਹੋਵੇ।

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ। ਮੋਦੀ ਨੇ ਅੱਤਵਾਦ ਨੂੰ ਜੰਮੂ-ਕਸ਼ਮੀਰ ਲਈ ਸਭ ਤੋਂ ਵੱਡਾ ਖ਼ਤਰਾ ਤੇ ਚਿੰਤਾ ਦਾ ਕਾਰਨ ਦੱਸਿਆ। ਇਹ ਵੀ ਸਪੱਸ਼ਟ ਕੀਤਾ ਕਿ ਵਾਦੀ ਵਿਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਕੁਝ ਪਾਬੰਦੀਆਂ ਜਾਰੀ ਰਹਿਣਗੀਆਂ। ਇਨ੍ਹਾਂ ਨੂੰ ਲੜੀਵਾਰ ਢੰਗ ਨਾਲ ਹਟਾ ਦਿੱਤਾ ਜਾਵੇਗਾ। ਸੋਮਵਾਰ ਨੂੰ ਤਿੰਨ ਦਿਨਾਂ ਵਿਦੇਸ਼ੀ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਦੀ ਦੇ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਮੁੱਖ ਏਜੰਡਾ ਮੌਸਮ ਤਬਦੀਲੀ ਕਾਨਫਰੰਸ ਸੀ। ਹਾਲਾਂਕਿ, ਇਸ ਸਮੇਂ ਦੌਰਾਨ ਕਸ਼ਮੀਰ ਮੁੱਦੇ ‘ਤੇ ਵੀ ਵਿਚਾਰ ਵਟਾਂਦਰੇ ਹੋਏ। ਮੋਦੀ ਨੇ ਭਾਰਤ ਦੀ ਸਥਿਤੀ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਧਾਰਾ 370 ਭਾਰਤ ਦੇ ਸੰਵਿਧਾਨ ਦੇ ਅਧੀਨ ਹੈ। ਕਿਸੇ ਵੀ ਅੰਤਰਰਾਸ਼ਟਰੀ ਪੱਧਰ ‘ਤੇ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ ਜੋ ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਪ੍ਰਭਾਵਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸਥਿਤੀ ਆਮ ਹੈ। ਕੁਝ ਇਲਾਕਿਆਂ ਤੋਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ। ਕਈਆਂ ਵਿਚ ਪਾਬੰਦੀਆਂ ਚ ਢਿੱਲ ਦਿੱਤੀ ਗਈ ਹੈ ਤੇ ਖੇਤਰ ਦੇ ਲੋਕ ਪਿਛਲੇ ਤਿੰਨ ਦਹਾਕਿਆਂ ਤੋਂ ਅੱਤਵਾਦ ਦੀ ਮਾਰ ਝੱਲ ਰਹੇ ਹਨ। ਇਸਦੇ ਮੱਦੇਨਜ਼ਰ ਕੁਝ ਪਾਬੰਦੀਆਂ ਜਾਰੀ ਰਹਿਣਗੀਆਂ ਜਿਹੜੀਆਂ ਕਿ ਹੌਲੀ ਹੌਲੀ ਹਟਾਏ ਜਾਣਗੀਆਂ।

Be the first to comment

Leave a Reply