ਮੋਦੀ ਸਰਕਾਰ ਖਿਲਾਫ ਰਾਮਦੇਵ ਨੇ ਖੋਲ੍ਹਿਆ ਮੋਰਚਾ

ਭੋਪਾਲ— ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ‘ਚ ਯੋਗ ਗੁਰੂ ਬਾਬਾ ਰਾਮਦੇਵ ਨੇ ਮੋਦੀ ਸਰਕਾਰ ਖਿਲਾਫ ਮੋਰਚਾ ਖੋਲ੍ਹਦੇ ਹੋਏ ਇਕ ਵੱਡਾ ਬਿਆਨ ਦਿੱਤਾ ਹੈ। ਅੱਜ ਤੱਕ ਮੋਦੀ ਸਰਕਾਰ ਦੇ ਸਮਰਥਨ ‘ਚ ਖੜ੍ਹੇ ਰਹੇ ਯੋਗ ਗੁਰੂ ਬਾਬਾ ਰਾਮਦੇਵ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਰੁਜ਼ਗਰ ਦੇ ਮੁੱਦੇ ‘ਤੇ ਘੇਰਿਆ ਹੈ।ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਕਿ ਬੇਰੁਜ਼ਗਾਰੀ, ਭੁੱਖ-ਹੜਤਾਲ, ਕਰੀਬੀ ਭਾਰਤ ਮਾਤਾ ਦੇ ਮੱਥੇ ‘ਤੇ ਕਲੰਕ ਹੈ। ਇਸ ਸਮੇਂ ਪੂਰੇ ਦੇਸ਼ ‘ਚ ਬੇਰੁਜ਼ਗਾਰੀ ਇਕ ਵੱਡਾ ਪ੍ਰਸ਼ਨ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਇਸ ਦਿਸ਼ਾ ‘ਚ ਕੰਮ ਨਹੀਂ ਕਰ ਰਹੀਆਂ ਹਨ, ਉਹ ਇਸ ਸੂਬੇ ‘ਚ ਅਸਫਲ ਸਾਬਤ ਹੋਈ ਹੈ। ਉਨ੍ਹਾਂ ਨੇ ਆਪਣੀ ਪਤੰਜਲੀ ਨੂੰ ਲੈ ਕੇ ਦਾਅਵਾ ਕੀਤਾ ਹੈ ਕਿ ਉਹ ਲਗਾਤਾਰ ਨੌਕਰੀਆਂ ਦੇ ਰਹੇ ਹਾਂ। ਬਾਬਾ ਰਾਮਦੇਵ ਨੇ ਪਤੰਜਲੀ ਨੂੰ ਲੈ ਕੇ ਦੱਸਿਆ ਹੈ ਕਿ ਪਿਛਲੇ ਇਕ ਮਹੀਨੇ ‘ਚ ਜੇਕਰ ਸੇਲਜ਼ ਡਿਪਾਰਮੈਂਟ ਦੀ ਗੱਲ ਕਰੀਏ ਤਾਂ 11 ਹਜ਼ਾਰ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

Be the first to comment

Leave a Reply