ਲੋਕ ਸਭਾ ‘ਚ ਬੋਲੇ ਅਮਿਤ ਸ਼ਾਹ- ਜੰਮੂ-ਕਸ਼ਮੀਰ ਲਈ ਜਾਨ ਵੀ ਦੇ ਦੇਵਾਂਗੇ

ਨਵੀਂ ਦਿੱਲੀ— ਲੋਕ ਸਭਾ ਵਿਚ ਅੱਜ ਜੰਮੂ-ਕਸ਼ਮੀਰ ਮੁੜਗਠਨ ਬਿੱਲ ਪੇਸ਼ ਕੀਤਾ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਮੁੜਗਠਨ ਬਿੱਲ ਪੇਸ਼ ਕੀਤਾ। ਕੱਲ ਰਾਜ ਸਭਾ ‘ਚ ਇਸ ਬਿੱਲ ਨੂੰ ਮਨਜ਼ੂਰੀ ਮਿਲ ਗਈ ਸੀ। ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਹਟਾਉਣ ਦੇ ਮੁੱਦੇ ‘ਤੇ ਚਰਚਾ ਕੀਤੀ ਜਾ ਰਹੀ ਹੈ। ਇਸ ਬਿੱਲ ‘ਤੇ ਚਰਚਾ ਦੌਰਾਨ ਕਾਂਗਰਸ ਦੇ ਰੰਜਨ ਚੌਧਰੀ ਨੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ। ਅਮਿਤ ਸ਼ਾਹ ਨੇ ਰੰਜਨ ਨੂੰ ਜਵਾਬ ਦਿੱਤਾ ਕਿ ਕਸ਼ਮੀਰ ਮੁੱਦਾ ਸਿਰਫ ਰਾਜਨੀਤਕ ਹੀ ਨਹੀਂ, ਕਾਨੂੰਨੀ ਮੁੱਦਾ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੰਮੂ-ਕਸ਼ਮੀਰ, ਭਾਰਤ ਦਾ ਅਨਿਖੜਵਾਂ ਅੰਗ ਹੈ। ਇਸ ‘ਤੇ ਵਿਵਾਦ ਨਹੀਂ ਹੈ।

ਜੰਮੂ-ਕਸ਼ਮੀਰ ਦਾ ਸਵਾਲ ਹੈ ਸਾਨੂੰ ਕਾਨੂੰਨ ਬਣਾਉਣ ਲਈ ਕੋਈ ਨਹੀਂ ਰੋਕ ਸਕਦਾ। ਲੋਕ ਸਭਾ ‘ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਬੋਲ ਰਿਹਾ ਹਾਂ ਤਾਂ ਉਸ ‘ਚ ਪੀ. ਓ. ਕੇ. ਵੀ ਸ਼ਾਮਲ ਹੈ। ਜੰਮੂ-ਕਸ਼ਮੀਰ ਲਈ ਜਾਨ ਵੀ ਦੇ ਦੇਵਾਂਗੇ। ਗ੍ਰਹਿ ਮੰਤਰੀ ਨੇ ਕਿਹਾ ਕਿ ਅੱਜ ਦੇ ਪ੍ਰਸਤਾਵ ਅਤੇ ਬਿੱਲ ਭਾਰਤ ਦੇ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਲਿਖੇ ਜਾਣਗੇ। ਉਨ੍ਹਾਂ ਕਿਹਾ ਕਿ ਕੱਲ ਰਾਸ਼ਟਰਪਤੀ ਨੇ ਸੰਵਿਧਾਨਕ ਹੁਕਮ ਜਾਰੀ ਕੀਤਾ ਹੈ, ਜਿਸ ਦੇ ਤਹਿਤ ਭਾਰਤ ਦੇ ਸੰਵਿਧਾਨ ਦੇ ਸਾਰੇ ਸਮਝੌਤੇ ਜੰਮੂ-ਕਸ਼ਮੀਰ ਵਿਚ ਲਾਗੂ ਹੋਣਗੇ। ਸ਼ਾਹ ਨੇ ਅੱਗੇ ਕਿਹਾ ਕਿ ਕਾਂਗਰਸ ਜੋ ਇਸ ਬਿੱਲ ‘ਤੇ ਰੌਲਾ ਪਾ ਰਹੀ ਹੈ। ਪੂਰਾ ਦੇਸ਼ ਜਾਣਦਾ ਹੈ ਕਿ ਜੰਮੂ-ਕਸ਼ਮੀਰ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਹੈ।

Be the first to comment

Leave a Reply