ਚੰਡੀਗੜ੍ਹ (ਸਸਸ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਟੀ.ਐਫ ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਮੁਖਤਿਆਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਮੰਗਲ ਸਿੰਘ ਵਾਸੀ ਪਿੰਡ ਚਪਾਤੀ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਮੁੱਖ ਸਿਪਾਹੀ ਵਲੋਂ ਉਸ ਵਿਰੁੱਧ ਦਿਤੀ ਗਈ ਦਰਖ਼ਾਸਤ ‘ਤੇ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।
Leave a Reply
You must be logged in to post a comment.