ਸਿੱਧੂ ਨੇ ਕਰਤਾਰਪੁਰ ਲਾਂਘੇ ਲਈ ਪਾਕਿ ਸੱਦੇ ਨੂੰ ਕਬੂਲਿਆ, ਇਮਰਾਨ ਲਈ ਇਹ ਕਿਹਾ

ਸਾਬਕਾ ਭਾਰਤੀ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Navjot Singh Siddhu) ਨੇ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦਾ ਸੱਦਾ ਸਵੀਕਾਰ ਕਰ ਲਿਆ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਪ੍ਰੈਸ ਬਿਆਨ ਅਨੁਸਾਰ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਉਦਘਾਟਨ ਸਮਾਰੋਹ ਵਿੱਚ ਬੁਲਾਉਣ ਲਈ ਧੰਨਵਾਦ ਕੀਤਾ ਹੈ। ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਇਤਿਹਾਸਕ ਉਦਘਾਟਨ ਉੱਤੇ ਮੈਨੂੰ ਬੁਲਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਸ਼ੁਕਰਗੁਜ਼ਾਰ ਹਾਂ। ਇਮਰਾਨ ਖਾਨ ਦੇ ਨਿਰਦੇਸ਼ਾਂ ‘ਤੇ ਨਿਊਜ਼ ਏਜੰਸੀ ਪੀਟੀਆਈ ਦੇ ਸੀਨੇਟਰ ਫੈਜ਼ਲ ਜਾਵੇਦ ਨੇ ਸਿੱਧੂ ਕੋਲ ਪਹੁੰਚ ਕੀਤੀ ਅਤੇ ਉਨ੍ਹਾਂ ਨੂੰ ਇਥੇ ਆਉਣ ਦਾ ਸੱਦਾ ਦਿੱਤਾ। ਸਿੱਧੂ ਨੇ ਕਿਹਾ ਕਿ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਨਾਲ ਜੁੜੇ ਲੋਕ ਆਪਣੇ ਅਧਿਆਤਮਿਕ ਗੁਰੂ ਬਾਬਾ ਗੁਰੂ ਨਾਨਕ ਜੀ ਨਾਲ ਸਬੰਧਤ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਇੰਤਜ਼ਾਰ ਕਰ ਰਹੇ ਹਨ। ਪਾਕਿਸਤਾਨੀ ਮੀਡੀਆ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਸਮਝੌਤਾ ਦੁਨੀਆਂ ਭਰ ਦੇ ਲੱਖਾਂ ਸਿੱਖਾਂ ਨੂੰ ਸਕਾਰਾਤਮਕ ਸੰਦੇਸ਼ ਦਿੰਦਾ ਹੈ।

Be the first to comment

Leave a Reply