ਹਮਲੇ ਦੇ ਵਿਰੋਧ ‘ਚ ਸਿੱਖਾਂ ਦਾ ਅਫਗਾਨਿਸਤਾਨ ਦੂਤਘਰ ਦੇ ਬਾਹਰ ਪ੍ਰਦਰਸ਼ਨ

PunjabKesari

ਸਿੱਖ ਨਾਗਰਿਕਾਂ ਦੀ ਸੁਰੱਖਿਆ ਦੀ ਮੰਗ ਕਰਦੇ ਹੋਏ ਚਾਣਕਿਆਪੁਰੀ ਸਥਿਤ ਦੂਤਘਰ ‘ਤੇ ਇਕੱਠੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿੱਖ ਸੰਗਤ ਪੂਰੀ ਤਰ੍ਹਾਂ ਅਫਗਾਨਿਸਾਨ ‘ਚ ਰਹਿਣ ਵਾਲੇ ਭਾਈਚਾਰੇ ਦੇ ਲੋਕਾਂ ਨਾਲ ਖੜ੍ਹੀ ਹੈ। ਪ੍ਰਦਰਸ਼ਨਕਾਰੀਆਂ ਨੇ ਅਫਗਾਨਿਸਤਾਨ ‘ਚ ਰਹਿਣ ਵਾਲੇ ਸਿੱਖਾਂ ਦੀ ਸੁਰੱਖਿਆ ਦੀ ਮੰਗ ਕਰਦੇ ਹੋਏ ਉਥੇ ਦੀ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ।

PunjabKesari

ਐੈੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਹਮਲੇ ‘ਚ ਮਾਰੇ ਗਏ ਪ੍ਰਤੇਕ ਸਿੱਖਾਂ ਦੇ ਪਰਿਵਾਰਾਂ ਨੂੰ ਇਕ ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਦੇ ਬੱਚਿਆਂ ਦੀ ਸਿੱਖਿਆ ਦਾ ਖਰਚ ਵੀ ਕਮੇਟੀ ਚੁੱਕੇਗੀ। ਉਨ੍ਹਾਂ ਨੇ ਕਿਹਾ ਕਿ ਹਮਲੇ ‘ਚ ਜ਼ਖਮੀਆਂ ਨੂੰ ਇਲਾਜ ਲਈ 50-50 ਹਜ਼ਾਰ ਰੁਪਏ ਦੀ ਵਿੱਤੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਚੰਗਾ ਹੋਵੇਗਾ ਕਿ ਜ਼ਖਮੀਆਂ ਦਾ ਇਲਾਜ ਭਾਰਤ ਲਿਆ ਕੇ ਕਰਵਾਇਆ ਜਾਵੇ।

Be the first to comment

Leave a Reply