Ad-Time-For-Vacation.png

ਅਮਰੀਕਾ ਵਲੋਂ ਪਾਕਿ ਵਿਸ਼ੇਸ਼ ਨਿਗਰਾਨੀ ਸੂਚੀ ‘ਚ ਸ਼ਾਮਿਲ

ਵਾਸ਼ਿੰਗਟਨ, (ਏਜੰਸੀ)-ਸੈਨਿਕ ਮਦਦ ਰੋਕੇ ਜਾਣ ਦੇ ਬਾਅਦ ਅਮਰੀਕਾ ਨੇ ਪਾਕਿਸਤਾਨ ਨੂੰ ਇਕ ਹੋਰ ਝਟਕਾ ਦਿੰਦਿਆ ਉਸ ਨੂੰ ਵਿਸ਼ੇਸ਼ ਨਿਗਰਾਨੀ ਸੂਚੀ ‘ਚ ਸ਼ਾਮਿਲ ਕੀਤਾ ਹੈ । ਅਮਰੀਕਾ ਨੇ ਪਾਕਿਸਤਾਨ ਨੂੰ ਧਾਰਮਿਕ ਆਜ਼ਾਦੀ ਦੀ ਗੰਭੀਰ ਉਲੰਘਣਾ ਨੂੰ ਲੈ ਕੇ ਵਿਸ਼ੇਸ਼ ਨਿਗਰਾਨੀ ਸੂਚੀ ‘ਚ ਰੱਖਿਆ ਹੈ । ਇਹ ਐਲਾਨ ਉਸ ਵੇਲੇ ਕੀਤਾ ਗਿਆ ਜਦੋਂ ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿਲਰਸਨ ਨੇ 10 ਦੇਸ਼ਾਂ ਨੂੰ ਖਾਸ ਚਿੰਤਾ ਵਾਲੇ ਦੇਸ਼ਾਂ (ਸੀ. ਪੀ. ਸੀ.) ਦੀ ਸੂਚੀ ‘ਚ ਮੁੜ ਸ਼ਾਮਿਲ ਕੀਤਾ ਹੈ । ਵਿਦੇਸ਼ ਵਿਭਾਗ ਦੇ ਬੁਲਾਰੇ ਹੀਦਰ ਨੌਅਰਟ ਨੇ ਦੱਸਿਆ ਕਿ ਵਿਦੇਸ਼ ਮੰਤਰੀ ਨੇ ਪਾਕਿਸਤਾਨ ਨੂੰ ਵੀ ਧਾਰਮਿਕ ਆਜ਼ਾਦੀ ਦੀ ਗੰਭੀਰ ਉਲੰਘਣਾ ਨੂੰ ਲੈ ਕੇ ਵਿਸ਼ੇਸ਼ ਨਿਗਰਾਨੀ ਸੂਚੀ ‘ਚ ਪਾਇਆ ਹੈ ।

Share:

Facebook
Twitter
Pinterest
LinkedIn
matrimonail-ads
On Key

Related Posts

Elevate-Visual-Studios
Ektuhi Gurbani App
gurnaaz-new flyer feb 23
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.