Ad-Time-For-Vacation.png

ਅਮਰੀਕਾ ਵੱਲੋਂ ਇਰਾਨ ਨੂੰ ਜੰਗ ਦੀ ਧਮਕੀ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੂੰ ਟਵੀਟ ਕਰਕੇ ਚੇਤਾਵਨੀ ਦਿੱਤੀ ਹੈ। ਆਪਣੇ ਟਵੀਟ ਵਿੱਚ ਉਨ੍ਹਾਂ ਲਿਖਿਆ ਕਿ ਅੱਗੇ ਤੋਂ ਅਮਰੀਕਾ ਨੂੰ ਧਮਕੀ ਨਾ ਦੇਣ, ਨਹੀਂ ਤਾਂ ਅਜਿਹੇ ਗੰਭੀਰ ਨਤੀਜੇ ਭੁਗਤਣੇ ਪੈਣਗੇ ਜਿਸ ਦੀ ਮਿਸਾਲ ਇਤਿਹਾਸ ਵਿੱਚ ਮੁਸ਼ਕਲ ਨਾਲ ਹੀ ਮਿਲਦੀ ਹੈ। ਖਾਸ ਗੱਲ ਇਹ ਹੈ ਕਿ ਆਪਣੀ ਗੱਲ ‘ਤੇ ਜ਼ੋਰ ਦੇਣ ਲਈ ਉਨ੍ਹਾਂ ਪੂਰਾ ਟਵੀਟ ਵੱਡੇ ਅੱਖਰਾਂ ਵਿੱਚ ਲਿਖਿਆ ਹੈ। ਇਸ ਤੋਂ ਪਹਿਲਾਂ ਵੀ ਟਰੰਪ ਨੇ ਰੂਹਾਨੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਉਹ ਸੁੱਤੇ ਸ਼ੇਰ ਨੂੰ ਨਾ ਛੇੜਨ।

ਰੂਹਾਨੀ ਨੇ ਕਿਹਾ ਸੀ ਕਿ ਸਾਡੇ ਨਾਲ ਟਕਰਾਏ ਤਾਂ ਸਭ ਤੋਂ ਵੱਡੀ ਜੰਗ ਹੋਏਗੀ। ਉਨ੍ਹਾਂ ਐਤਵਾਰ ਨੂੰ ਇਰਾਨੀ ਰਾਜਦੂਤਾਂ ਨੂੰ ਸਮਾਗਮ ਵਿੱਚ ਕਿਹਾ ਸੀ ਕਿ ਇਰਾਨ ਦੇ ਦੁਸ਼ਮਣ ਚੰਗੀ ਤਰ੍ਹਾਂ ਸਮਝ ਲੈਣ ਕਿ ਸਾਡੇ ਨਾਲ ਜੰਗ ਸਾਰੇ ਯੁੱਧਾਂ ਤੋਂ ਵੱਡੀ ਹੋਏਗੀ। ਇਰਾਨ ਨਾਲ ਸ਼ਾਂਤੀ ਹੋਰ ਸ਼ਾਂਤੀ ਨਾਲੋਂ ਵੱਡੀ ਹੈ। ਇਰਾਨੀ ਰਾਸ਼ਟਰਪਤੀ ਦਫਤਰ ਦੀ ਵੈੱਬਸਾਈਟ ਮੁਤਾਬਕ ਰੂਹਾਨੀ ਨੇ ਟਰੰਪ ਨੂੰ ਚੇਤਾਵਨੀ ਦਿੱਤੀ ਸੀ ਕਿ ਸ਼ੇਰ ਦੀ ਪੂਛ ਨਾਲ ਨਾ ਖੇਡੋ, ਤੁਹਾਨੂੰ ਪਛਤਾਉਣਾ ਪਏਗਾ।
ਅਮਰੀਕਾ ਨੇ ਮਈ ਵਿੱਚ ਈਰਾਨ ਨਾਲ ਇਤਿਹਾਸਿਕ ਪਰਮਾਣੂ ਕਰਾਰ ਖ਼ਤਮ ਕਰ ਦਿੱਤਾ ਸੀ। ਇਸ ਦੇ ਨਾਲ ਉਸ ਨੇ ਈਰਾਨ ‘ਤੇ ਨਵੀਆਂ ਰੋਕਾਂ ਲਾਈਆਂ ਸੀ, ਜੋ ਅਗਸਤ ਮਹੀਨੇ ਤੋਂ ਲਾਗੂ ਹੋਣਗੀਆਂ। ਅਮਰੀਕਾ ਦੇ ਇਸ ਕਦਮ ਬਾਅਦ ਹੀ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਵਧ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

                    ਇੰਡੀਆ ਗੱਠਜੋੜ ਤੋਂ ਨਿਤਿਸ਼ ਦੇ ਵੱਖ ਹੋਣ ਕਾਰਨ ਕਾਂਗਰਸ ਦੀ ਸਥਿਤੀ ਕਮਜ਼ੋਰ, ਸਾਫ਼ ਦਿੱਤੀ ਦਿਖਾਈ ਬੇਚੈਨੀ 2024 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਜਿਸ ਇੰਡੀਆ ਗੱਠਜੋੜ ਦੇ ਦਮ ’ਤੇ ਮੋਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰਨ ਦਾ ਦਮ ਭਰ ਰਹੀ ਸੀ, ਦੇ ਮੁੱਖ ਸੂਤਰਧਾਰ ਨਿਤਿਸ਼ ਕੁਮਾਰ ਦੇ ਵੱਖ ਹੋਣ ’ਤੇ ਕਾਂਗਰਸ ਸਮੇਤ ਸਮੁੱਚੀ ਵਿਰੋਧੀ ਧਿਰ ਬੈਕਫੁੱਟ ’ਤੇ ਨਜ਼ਰ ਆ ਰਹੀ ਸੀ। National3 hours ago

                    ਇੰਡੀਆ ਗੱਠਜੋੜ ਤੋਂ ਨਿਤਿਸ਼ ਦੇ ਵੱਖ ਹੋਣ ਕਾਰਨ ਕਾਂਗਰਸ ਦੀ ਸਥਿਤੀ ਕਮਜ਼ੋਰ, ਸਾਫ਼ ਦਿੱਤੀ ਦਿਖਾਈ

                    ਦਿਲ ਦਹਿਲਾ ਦੇਣ ਵਾਲਾ ਮਾਮਲਾ ਆਇਆ ਸਾਹਮਣੇ: ਬਿਲਡਰ, ਪਤਨੀ ਤੇ ਪੁੱਤਰ ਨੇ ਲਿਆ ਫਾਹਾ, ਲਾਸ਼ਾਂ ਬਰਾਮਦ ਇੱਥੋਂ ਦੇ ਹੁਰਾਵਲੀ ਇਲਾਕੇ ਵਿਚ ਐਤਵਾਰ ਨੂੰ ਬਿਲਡਰ ਜਤਿੰਦਰ ਝਾਅ ਜੀਤੂ, ਉਸ ਦੀ ਪਤਨੀ ਪਿ੍ਰੰਸੀਪਲ ਤ੍ਰਿਵੇਣੀ ਤੇ ਪੁੱਤਰ ਅਚਲ ਦੀ ਦਿਲ ਦਹਿਲਾ ਦੇਣ ਵਾਲੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਵਿੱਚੋਂ ਇਨ੍ਹਾਂ ਦੀਆਂ ਲਾਸ਼ਾਂ ਮਿਲੀਆਂ ਹਨ ਤੇ ਤਿੰਨਾਂ ਨੇ ਫਾਹਾ ਲਿਆ ਹੋਇਆ ਸੀ। National3 hours ago

                    ਦਿਲ ਦਹਿਲਾ ਦੇਣ ਵਾਲਾ ਮਾਮਲਾ ਆਇਆ ਸਾਹਮਣੇ: ਬਿਲਡਰ, ਪਤਨੀ ਤੇ ਪੁੱਤਰ ਨੇ ਲਿਆ ਫਾਹਾ, ਲਾਸ਼ਾਂ

                    Land For Job Scam Case: ਕੱਲ੍ਹ ਸੱਤਾ ਤੋਂ ਹੋਏ ਬਾਹਰ, ਅੱਜ ਈਡੀ ਅੱਗੇ ਪੇਸ਼ੀ; ਲਾਲੂ ਯਾਦਵ ਤੋਂ ਪੁੱਛਗਿੱਛ 'ਤੇ ਟਿਕੀਆਂ ਸਾਰਿਆਂ ਦੀਆਂ ਨਜ਼ਰਾਂ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਤੋਂ ਨੌਕਰੀ ਘੁਟਾਲੇ ਦੇ ਮਾਮਲੇ ਵਿਚ ਪੁੱਛਗਿੱਛ ਕਰ ਸਕਦੀ ਹੈ। ਜਾਂਚ ਏਜੰਸੀ ਨੇ ਲਾਲੂ ਪ੍ਰਸਾਦ ਅਤੇ ਉਨ੍ਹਾਂ ਦੇ ਬੇਟੇ ਤੇਜਸਵੀ ਯਾਦਵ ਨੂੰ … National3 hours ago

                    Land For Job Scam Case: ਕੱਲ੍ਹ ਸੱਤਾ ਤੋਂ ਹੋਏ ਬਾਹਰ, ਅੱਜ ਈਡੀ ਅੱਗੇ ਪੇਸ਼ੀ; ਲਾਲੂ

gurnaaz-new flyer feb 23
Elevate-Visual-Studios
Ektuhi Gurbani App
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.