Ad-Time-For-Vacation.png

ਅਮਰੀਕੀ ਸਿੱਖ ਮੇਅਰ ਨੂੰ ਮਿਲੀਆਂ ਧਮਕੀਆਂ, ਸੁਰੱਖਿਆ ਵਧੀ

ਚੰਡੀਗੜ੍ਹ: ਨਿਊਜਰਸੀ ਦੇ ਹੋਬੋਕਨ ਸ਼ਹਿਰ ਦੇ ਭਾਰਤੀ ਮੂਲ ਦੇ ਪਹਿਲੇ ਅਮਰੀਕੀ ਸਿੱਖ ਮੇਅਰ ਰਵਿੰਦਰ ਭੱਲਾ ਨੇ ਜਨਤਕ ਤੌਰ ‘ਤੇ ਮੰਨਿਆ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਧਮਕੀਆਂ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ।
ਰਵਿੰਦਰ ਭੱਲਾ ਨੇ ਧਮਕੀਆਂ ਬਾਰੇ ਵਿਸਥਾਰ ਨਾ ਦਿੰਦੇ ਹੋਏ ਕਿਹਾ ਕਿ ਸਾਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਹੋਰ ਗੰਭੀਰ ਹੋਣਾ ਪਵੇਗਾ। ਸ਼ਹਿਰ ਦੇ ਬੁਲਾਰੇ ਜੂਆਨ ਮਿਲੀ ਮੁਤਾਬਕ ਜਦੋਂ ਭੱਲਾ ਦਫ਼ਤਰ ਵਿੱਚ ਨਹੀਂ ਸੀ ਤਾਂ ਇੱਕ ਵਿਅਕਤੀ ਨੇ ਇੱਕ ਬੈਗ ਦਫ਼ਤਰ ਦੇ ਪ੍ਰਸ਼ਾਸਨਿਕ ਸਹਾਇਕ ਦੇ ਮੇਜ ਵੱਲ ਵਗਾਹ ਮਾਰਿਆ ਤੇ ਉੱਥੋਂ ਭੱਜ ਗਿਆ ਸੀ।
ਹੋਬੋਕਨ ਪੁਲਿਸ ਮੁਖੀ ਕੈਨੇਥ ਫੇਰਾਂਟੇ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪ੍ਰਤੀ ਉਹ ਕਾਫੀ ਗੰਭੀਰ ਹਨ। ਉਨ੍ਹਾਂ ਕਿਹਾ ਕਿ ਉਹ ਮੇਅਰ ਤੇ ਸਿਟੀ ਹਾਲ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦੀ ਸੁਰੱਖਿਆ ਲਈ ਬਹੁਤ ਗੰਭੀਰ ਹਨ।
ਰਵਿੰਦਰ ਭੱਲਾ ਨਿਊਜਰਸੀ ਵਿੱਚ ਦਫ਼ਤਰ ਸੰਭਾਲਣ ਵਾਲੇ ਪਹਿਲੇ ਸਿੱਖ ਬਣੇ ਹਨ। ਉਨ੍ਹਾਂ ਦੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਉਨ੍ਹਾਂ ਵਿਰੁੱਧ ਅੱਤਵਾਦੀ ਹੋਣ ਦੇ ਪਰਚੇ ਵੀ ਵੰਡੇ ਗਏ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਤਿਕਾਰ ਕਮੇਟੀ ਕਨੇਡਾ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਵਿਰੁੱਧ ਲੱਗੇ ਮੋਰਚੇ ‘ਚ ਸ਼ਾਮਿਲ ਹੋਏ

ਸਰੀ, -ਸਤਿਕਾਰ ਕਮੇਟੀ ਐਬਸਫੋਰਡ ਕਨੇਡਾ ਦੇ ਸੀਨੀਅਰ ਮੈਂਬਰ ਬੀਤੇ ਦਿਨੀਂ ਪੰਜਾਬ ਵਿਚ ਭਾਈ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਸਾਥੀਆਂ ਦੀ ਗ੍ਰਿਫਤਾਰੀ ਵਿਰੁੱਧ ਲੱਗੇ ਮੋਰਚੇ ਵਿੱਚ

ਅਮਰੀਕੀ ਸਿੱਖਾਂ ਨੇ ਨਿਊਯਾਰਕ ਸਟੇਟ ਅਸੈਂਬਲੀ ’ਚ ਖਾਲਸਾ ਸਾਜਨਾ ਦਿਵਸ ਮਨਾਇਆ

ਅੰਮ੍ਰਿਤਸਰ, ਅਮਰੀਕਾ ਦੇ ਸਿੱਖਾਂ ਵੱਲੋਂ ਵਰਲਡ ਸਿੱਖ ਪਾਰਲੀਮੈਂਟ ਦੇ ਬੈਨਰ ਹੇਠ ਨਿਊਯਾਰਕ ਸਟੇਟ ਅਸੈਂਬਲੀ ਕੰਪਲੈਕਸ ਵਿੱਚ ਖਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਇਆ ਗਿਆ। ਇਸ ਦੌਰਾਨ ਪਾਕਿਸਤਾਨ

Ektuhi Gurbani App
gurnaaz-new flyer feb 23
Elevate-Visual-Studios
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.