Ad-Time-For-Vacation.png

ਐਕਸ਼ਨ ‘ਤੇ ਰੀਐਕਸ਼ਨ: ਚੀਨ ਨੇ ਵੀ ਲਗਾਈ ਅਮਰੀਕੀ ਲੋਕਾਂ ਦੇ ਵੀਜ਼ਾ ‘ਤੇ ਪਾਬੰਦੀ

ਚੀਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਝਾਓ ਲਿਜਿਆਨ ਨੇ ਕਿਹਾ ਕਿ ਹਾਂਗਕਾਂਗ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਪਾਸ ਹੋਣ ਵਿਚ ਰੁਕਾਵਟ ਪਾਉਣ ਦੀ ਅਮਰੀਕੀ ਯੋਜਨਾ ਕਦੇ ਵੀ ਸਫਲ ਨਹੀਂ ਹੋਵੇਗੀ। ਟਰੰਪ ਸਰਕਾਰ ਦੇ ਚੀਨੀ ਅਧਿਕਾਰੀਆਂ ਦੇ ਵੀਜ਼ਾ ‘ਤੇ ਰੋਕ ਲਗਾਉਣ ਤੋਂ ਬਾਅਦ ਚੀਨ ਨੇ ਪਿਛਲੇ ਹਫਤੇ ਕਿਹਾ ਸੀ ਕਿ ਕਿਸੇ ਦੇ ਕੋਲ ਕੋਈ ਕਾਨੂੰਨੀ ਆਧਾਰ ਨਹੀਂ ਹੈ ਕਿ ਉਹ ਹਾਂਗਕਾਂਗ ਦੇ ਮਾਮਲਿਆਂ ‘ਤੇ ਗੈਰ-ਜ਼ਿੰਮੇਦਾਰਾਨਾ ਟਿੱਪਣੀ ਕਰ ਸਕੇ।

ਕਾਨੂੰਨ ਬਣਾਉਣ ਵਾਲੀ ਕਮੇਟੀ ਦੇ ਐਤਵਾਰ ਨੂੰ ਬਿੱਲ ‘ਤੇ ਚਰਚਾ ਤੋਂ ਬਾਅਦ ਚੀਨ ਹਾਂਗਕਾਂਗ ਸੁਰੱਖਿਆ ਕਾਨੂੰਨ ਪਾਸ ਕਰਨ ਦੇ ਲਈ ਤਿਆਰ ਹੈ। ਹਾਂਗਕਾਂਗ ਪਿਛਲੇ ਸਾਲ ਵਿਰੋਧ ਪ੍ਰਦਰਸ਼ਨਾਂ ਦੇ ਕਾਰਣ ਚਰਚਾ ਵਿਚ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੇ ਸਥਾਨਕ ਸਰਕਾਰ ਨੂੰ ਵੀ ਵਧੇਰੇ ਸੁਤੰਤਰਤਾ ਦੀ ਮੰਗ ਕੀਤੀ ਹੈ, ਕਿਉਂਕਿ ਚੀਨ ਨਵਾਂ ਸੁਰੱਖਿਆ ਕਾਨੂੰਨ ਲਿਆਉਣ ਜਾ ਰਿਹਾ ਹੈ।

ਚੀਨ ‘ਤੇ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਦੋਸ਼
ਅਮਰੀਕਾ ਨੇ ਸ਼ੁੱਕਰਵਾਰ ਨੂੰ ਚੀਨੀ ਕਮਿਊਨਿਸਟ ਪਾਰਟੀ (ਸੀ.ਸੀ.ਪੀ.) ਦੇ ਅਧਿਕਾਰੀਆਂ ‘ਤੇ ਵੀਜ਼ਾ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਸੀ। ਅਮਰੀਕਾ ਨੇ ਉਨ੍ਹਾਂ ‘ਤੇ ਹਾਂਗਕਾਂਗ ਵਿਚ ਮਨੁੱਖੀ ਅਧਿਕਾਰਾਂ ਤੇ ਸੁਤੰਤਰਤਾ ਦੇ ਬੁਨਿਆਦੀ ਅਧਿਕਾਰਾਂ ਦੇ ਘਾਣ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਚੀਨ ਨੇ ਵੀ ਹਾਂਗਕਾਂਗ ਸਬੰਧੀ ਮੁੱਦਿਆਂ ਨੂੰ ਲੈ ਕੇ ਚੀਨੀ ਅਧਿਕਾਰੀਆਂ ‘ਤੇ ਵੀਜ਼ਾ ਪਾਬੰਦੀ ਲਗਾਉਣ ਦੇ ਅਮਰੀਕਾ ਦੇ ਫੈਸਲੇ ਦਾ ਸਖਤ ਵਿਰੋਧ ਜਤਾਇਆ ਸੀ। ਨਾਲ ਹੀ ਚੀਨ ਨੇ ਕਿਹਾ ਸੀ ਕਿ ਰਾਸ਼ਟਰੀ ਸੁਰੱਖਿਆ ਨੂੰ ਬਣਾਏ ਰੱਖਣ ਦੇ ਲਈ ਉਹ ਮਜ਼ਬੂਤ ਕਦਮ ਚੁੱਕਦਾ ਰਹੇਗਾ। ਉਥੇ ਹੀ ਕੋਰੋਨਾ ਵਾਇਰਸ ਦਾ ਵਿਸ਼ਵ ਵਿਚ ਇਨਫੈਕਸ਼ਨ ਫੈਲਣ ਤੋਂ ਬਾਅਦ ਅਮਰੀਕਾ ਤੇ ਚੀਨ ਦੇ ਰਿਸ਼ਤੇ ਖਰਾਬ ਹੋਏ ਹਨ। ਹਾਂਗਕਾਂਗ ਦੇ ਲਈ ਚੀਨ ਦੇ ਸੁਰੱਖਿਆ ਕਾਨੂੰਨ ਨੇ ਟਰੰਪ ਨੂੰ ਵਿਸ਼ੇਸ਼ ਆਰਥਿਕ ਪੈਕੇਜ ਨੂੰ ਖਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਲਈ ਪ੍ਰੇਰਿਤ ਕੀਤਾ, ਜਿਸ ਨੇ ਹਾਂਗਕਾਂਗ ਨੂੰ ਇਕ ਗਲੋਬਲ ਵਿੱਤੀ ਕੇਂਦਰ ਰਹਿਣ ਦੀ ਆਗਿਆ ਦਿੱਤੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਸਿੱਖ ਅਜਾਇਬ ਘਰ ‘ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਸੁਸ਼ੋਭਿਤ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ‘ਚ ਕਾਰਸੇਵਾ ਸੰਪ੍ਰਦਾ ਗੁਰੂ ਕਾ

ਗੁਰੂ ਸਾਹਿਬ ਬਾਰੇ ਇਤਰਾਜ਼ਯੋਗ ਪੋਸਟ ਪਾਉਣ ਵਾਲੇ ਮੱਟ ਸ਼ੇਰੋਵਾਲਾ ਨੇ ਕੰਨ ਫੜ ਕੇ ਮੰਗੀ ਮੁਆਫ਼ੀ

ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਗੀਤਕਾਰ ਮੱਟ ਸ਼ੇਰੋਵਾਲਾ ਨੇ ਹੁਣ ਕੰਨ ਫੜ ਕੇ ਮੁਆਫੀ ਮੰਗ ਲਈ ਹੈ। ਮੱਟ

Ektuhi Gurbani App
gurnaaz-new flyer feb 23
Elevate-Visual-Studios
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.