Ad-Time-For-Vacation.png

ਕੀ ਕਰਤਾਰਪੁਰ ਸਾਹਿਬ ਜਾਣ ਵਾਲਿਆਂ ਲਈ ਪਾਸਪੋਰਟ ਹੀ ਬਣ ਰਿਹੈ ਵੱਡਾ ਅੜਿੱਕਾ ?

ਜਿਕਰਜੋਗ ਹੈ ਕਿ ਦੋਹਾਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ ਮੁਤਾਬਕ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਹੈ, ਜਦਕਿ ਐਂਟਰੀ ‘ਵੀਜ਼ਾ ਫ੍ਰੀ’ ਹੋਵੇਗੀ। ਇਸ ਸ਼ਰਤ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਪਾਸਪੋਰਟ ਬਣਾਉਣ ਦੀ ਸੁਵਿਧਾ ਆਸਾਨ ਕੀਤੀ ਗਈ ਸੀ, ਜਿਸ ਦੇ ਮੱਦੇਨਜ਼ਰ ਹੁਣ ਪਾਸਪੋਰਟ ਦਫਤਰਾਂ ਤੋਂ ਇਲਾਵਾ ਸੁਵਿਧਾ ਕੇਂਦਰਾਂ, ਪੁਲਿਸ ਦੇ ਸਾਂਝ ਕੇਂਦਰਾਂ ਅਤੇ ਡਾਕਘਰਾਂ ਵਿੱਚ ਜਾ ਕੇ ਪਾਸਪੋਰਟ ਬਣਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਤਤਕਾਲ ਵਿੱਚ ਪਾਸਪੋਰਟ ਅਪਲਾਈ ਕੀਤਾ ਜਾ ਸਕਦਾ ਹੈ। ਭਾਵੇਂ ਕਿ ਤਤਕਾਲ ਅਪਲਾਈ ਕਰਨ ਤੋਂ ਇੱਕ-ਦੋ ਦਿਨਾਂ ਬਾਅਦ ਹੀ ਪਾਸਪੋਰਟ ਬਣਵਾਇਆ ਜਾ ਸਕੇਗਾ ਪਰ ਲੋਕਾਂ ਵਿਚ ਪਾਸਪੋਰਟ ਬਣਾਉਣ ਦਾ ਰੁਝਾਨ ਉਮੀਦ ਤੋਂ ਕਾਫੀ ਘੱਟ ਹੈ।  ਭਾਰਤੀ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਪਾਸਪੋਰਟ ਜਾਰੀ ਕਰਨ ਦੇ ਮਾਮਲੇ ਵਿਚ ਭਾਰਤ ਭਾਵੇਂ ਚੀਨ ਅਤੇ ਅਮਰੀਕਾ ਤੋਂ ਬਾਅਦ ਤੀਜੇ ਨੰਬਰ ’ਤ ਹੈ ਪਰ ਭਾਰਤ ਦੀ ਵੱਡੀ ਆਬਾਦੀ ਅਜੇ ਵੀ ਪਾਸਪੋਰਟ ਤੋਂ ਵਾਝੀਂ ਹੈ। ਸਾਲ 2018 ਤੱਕ ਦੇ ਅੰਕੜਿਆਂ ਮੁਤਾਬਕ ਭਾਰਤ ਦੇ ਕੁੱਲ 7.69 ਕਰੋੜ ਲੋਕਾਂ ਕੋਲ ਪਾਸਪੋਰਟ ਹੈ ਜਦਕਿ ਭਾਰਤ ਦੀ ਕੁੱਲ ਅਬਾਦੀ 1 ਅਰਬ 36 ਕਰੋੜ ਨੂੰ ਵੀ ਪਾਰ ਕਰ ਚੁੱਕੀ ਹੈ। ਪਾਸਪੋਰਟ ਬਣਾਉਣ ਦੀ ਦਰ ਵਿਚ ਭਾਵੇਂ ਕਿ ਪਿਛਲੇ ਸਮੇਂ ਦੌਰਾਨ ਕਾਫੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਸਿਰਫ ਸਾਲ 2018 ਵਿਚ ਹੀ ਭਾਰਤ ਸਰਕਾਰ ਵੱਲੋਂ 1 ਕਰੋੜ 24 ਲੱਖ ਤੋਂ ਵਧੇਰੇ ਲੋਕਾਂ ਨੂੰ ਪਾਸਪੋਰਟ ਜਾਰੀ ਕੀਤੇ ਗਏ ਹਨ।  ਸਾਲ 2017 ਦੌਰਾਨ ਪਾਸਪੋਰਟ ਜਾਰੀ ਕਰਨ ਦੀ ਇਹ ਗਿਣਤੀ 4 ਫੀਸਦੀ ਘੱਟ ਸੀ ਅਤੇ 1.17 ਕਰੋੜ ਲੋਕਾਂ ਨੂੰ ਪਾਸਪੋਰਟ ਜਾਰੀ ਕੀਤੇ ਗਏ ਸਨ। ਅੰਕੜਿਆਂ ਮੁਤਾਬਕ ਭਾਰਤ ਦੇ ਪੰਜ ਸੂਬਿਆਂ ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚ ਜਾਰੀ ਕੀਤੇ ਕੁੱਲ ਪਾਸਪੋਰਟਾਂ ਦਾ 60 ਫੀਸਦੀ ਹਿੱਸਾ ਹੈ।

ਪਾਸਪੋਰਟ ਅਤੇ ਫੀਸ ਦੀ ਸ਼ਰਤ ਨੇ ਮੱਠਾ ਕੀਤਾ ਉਤਸ਼ਾਹ
ਇਸ ਸਬੰਧੀ ਸੁਲਤਾਨਪੁਰ ਲੋਧੀ ਹਲਕੇ ਦੀ ਸਿੱਖ ਸੰਗਤ ਨਾਲ ਗੱਲਬਾਤ ਕੀਤੀ ਗਈ ਤਾਂ ਗੁਰਵਿੰਦਰ ਸਿੰਘ ਬੋਪਾਰਾਏ, ਭਜਨ ਸਿੰਘ, ਕੇਵਲ ਸਿੰਘ ਅਤੇ ਹਰਨੇਕ ਸਿੰਘ ਨੇ ਕਿਹਾ ਉਹ ਕਰਤਾਰਪੁਰ ਸਾਹਿਬ ਪਰਿਵਾਰ ਸਮੇਤ ਜਾਣਾ ਚਾਹੁੰਦੇ ਸਨ ਪਰ ਦਰਸ਼ਨਾਂ ਲਈ ਰੱਖੀ ਫੀਸ ਅਤੇ ਪਾਸਪੋਰਟ ਦੀ ਸ਼ਰਤ ਇਸ ਵਿਚ ਵੱਡਾ ਅੜਿੱਕਾ ਬਣ ਰਹੀ ਹੈ। ਗੁਰਵਿੰਦ ਸਿੰਘ ਬੋਪਾਰਾਏ ਨੇ ਦੱਸਿਆ ਕਿ ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਦੇ ਪਾਸਪੋਰਟ ਦੀ ਮੁਨਿਆਦ ਮੁੱਕ ਚੁੱਕੀ ਹੈ, ਜਿਸ ਕਾਰਨ ਹੁਣ ਉਹ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸਬੰਧੀ ਸ਼ਰਤਾਂ ਪਹਿਲਾਂ ਹੀ ਕਲੀਅਰ ਕਰ ਦੇਣੀਆਂ ਚਾਹੀਦੀਆਂ ਸੀ ਤਾਂ ਕਿ ਲੋਕ ਆਪਣੇ ਪਾਸਪੋਰਟ ਤਿਆਰ ਰੱਖਦੇ। ਉਨ੍ਹਾਂ ਕਿਹਾ ਕਿ ਜੇਕਰ ਹੁਣ ਉਹ ਬੱਚਿਆਂ ਸਮੇਤ ਪੂਰੇ ਪਰਿਵਾਰ ਦਾ ਪਾਸਪੋਰਟ ਤਤਕਾਲ ਵਿਚ ਅਪਲਾਈ ਕਰਦੇ ਹਨ ਤਾਂ ਕਾਫੀ ਖ਼ਰਚਾ ਹੋਵੇਗਾ, ਜੋ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ। ਇਸੇ ਤਰ੍ਹਾਂ ਭਜਨ ਸਿੰਘ, ਕੇਵਲ ਸਿੰਘ ਅਤੇ ਹਰਨੇਕ ਸਿੰਘ ਆਦਿ ਬਜ਼ੁਰਗਾਂ ਨੇ ਕਿਹਾ ਕਿ ਉਹ ਵੀ ਕਰਤਾਰਪੁਰ ਸਾਹਿਬ ਜਾਣਾ ਚਾਹੁੰਦੇ ਸਨ ਪਰ ਪਾਸਪੋਰਟ ਅਤੇ ਫੀਸ ਦੀ ਸ਼ਰਤ ਨੇ ਉਨ੍ਹਾਂ ਦੀ ਇਹ ਰੀਝ ਵਿਚੇ ਹੀ ਮਾਰ ਦਿੱਤੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

                    ਇੰਡੀਆ ਗੱਠਜੋੜ ਤੋਂ ਨਿਤਿਸ਼ ਦੇ ਵੱਖ ਹੋਣ ਕਾਰਨ ਕਾਂਗਰਸ ਦੀ ਸਥਿਤੀ ਕਮਜ਼ੋਰ, ਸਾਫ਼ ਦਿੱਤੀ ਦਿਖਾਈ ਬੇਚੈਨੀ 2024 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਜਿਸ ਇੰਡੀਆ ਗੱਠਜੋੜ ਦੇ ਦਮ ’ਤੇ ਮੋਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰਨ ਦਾ ਦਮ ਭਰ ਰਹੀ ਸੀ, ਦੇ ਮੁੱਖ ਸੂਤਰਧਾਰ ਨਿਤਿਸ਼ ਕੁਮਾਰ ਦੇ ਵੱਖ ਹੋਣ ’ਤੇ ਕਾਂਗਰਸ ਸਮੇਤ ਸਮੁੱਚੀ ਵਿਰੋਧੀ ਧਿਰ ਬੈਕਫੁੱਟ ’ਤੇ ਨਜ਼ਰ ਆ ਰਹੀ ਸੀ। National3 hours ago

                    ਇੰਡੀਆ ਗੱਠਜੋੜ ਤੋਂ ਨਿਤਿਸ਼ ਦੇ ਵੱਖ ਹੋਣ ਕਾਰਨ ਕਾਂਗਰਸ ਦੀ ਸਥਿਤੀ ਕਮਜ਼ੋਰ, ਸਾਫ਼ ਦਿੱਤੀ ਦਿਖਾਈ

                    ਦਿਲ ਦਹਿਲਾ ਦੇਣ ਵਾਲਾ ਮਾਮਲਾ ਆਇਆ ਸਾਹਮਣੇ: ਬਿਲਡਰ, ਪਤਨੀ ਤੇ ਪੁੱਤਰ ਨੇ ਲਿਆ ਫਾਹਾ, ਲਾਸ਼ਾਂ ਬਰਾਮਦ ਇੱਥੋਂ ਦੇ ਹੁਰਾਵਲੀ ਇਲਾਕੇ ਵਿਚ ਐਤਵਾਰ ਨੂੰ ਬਿਲਡਰ ਜਤਿੰਦਰ ਝਾਅ ਜੀਤੂ, ਉਸ ਦੀ ਪਤਨੀ ਪਿ੍ਰੰਸੀਪਲ ਤ੍ਰਿਵੇਣੀ ਤੇ ਪੁੱਤਰ ਅਚਲ ਦੀ ਦਿਲ ਦਹਿਲਾ ਦੇਣ ਵਾਲੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਵਿੱਚੋਂ ਇਨ੍ਹਾਂ ਦੀਆਂ ਲਾਸ਼ਾਂ ਮਿਲੀਆਂ ਹਨ ਤੇ ਤਿੰਨਾਂ ਨੇ ਫਾਹਾ ਲਿਆ ਹੋਇਆ ਸੀ। National3 hours ago

                    ਦਿਲ ਦਹਿਲਾ ਦੇਣ ਵਾਲਾ ਮਾਮਲਾ ਆਇਆ ਸਾਹਮਣੇ: ਬਿਲਡਰ, ਪਤਨੀ ਤੇ ਪੁੱਤਰ ਨੇ ਲਿਆ ਫਾਹਾ, ਲਾਸ਼ਾਂ

Ektuhi Gurbani App
Elevate-Visual-Studios
gurnaaz-new flyer feb 23
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.