ਬਰੈਂਪਟਨ—ਬਰੈਂਪਟਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਮੌਸਮ ਦੇ ਬਦਲੇ ਮਿਜਾਜ਼ ਕਾਰਨ ਜਨ-ਜੀਵਨ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਅਪ੍ਰੈਲ ਦੇ ਮਹੀਨੇ ‘ਚ ਬਰਫਬਾਰੀ ਅਤੇ ਤੇਜ਼ ਬਾਰਿਸ਼ ਨੇ ਸਥਾਨਕ ਵਾਸੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਦੇ ਚਲਦਿਆਂ ਸੈਂਡਲਵੁੱਡ ਪਾਰਕਵੇਅ ਵੈਸਟ ਚਿੰਗੁਆਕੋਜ਼ੀ ਰੋਡ ‘ਤੇ ਇਕ ਹਾਦਸਾ ਵਾਪਰ ਗਿਆ ਜਿਸ ‘ਚ 5 ਵਾਹਨਾਂ ਦੀ ਆਪਸ ‘ਚ ਟੱਕਰ ਹੋ ਗਈ।
ਇਸ ਹਾਦਸੇ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਜਿਨ੍ਹਾਂ ਨੂੰ ਪੈਰਾਮੈਡਿਕਸ ਵੱਲੋਂ ਮੌਕੇ ‘ਤੇ ਹੀ ਇਲਾਜ ਮੁਹੱਈਆ ਕਰਵਾਇਆ ਗਿਆ। ਉੱਥੇ ਹੀ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ‘ਚ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਕਾਰਨ ਬਰੈਂਪਟਨ ਦੇ ਇਸ ਇੰਟਰਸੈਕਸ਼ਨ ਨੂੰ ਦੁਪਿਹਰ ਬੰਦ ਕਰ ਦਿੱਤਾ ਗਿਆ ਅਤੇ ਲੋਕਾਂ ਨੂੰ ਇਸ ਪਾਸੇ ਵੱਲ ਨਾ ਆਉਣ ਦੀ ਹਿਦਾਇਤ ਦਿੱਤੀ ਗਈ। ਮੰਨਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਰਫਬਾਰੀ ਅਤੇ ਬਾਰਿਸ਼ ਕਾਰਨ ਇਹ ਹਾਦਸਾ ਵਾਪਰਿਆ। ਉੱਥੇ ਹੀ ਲੋਕਾਂ ਨੇ ਸੋਸ਼ਲ ਮੀਡੀਆ ਤੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਖਰਾਬ ਮੌਸਨ ਦੇ ਚਲਦਿਆਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।