Ad-Time-For-Vacation.png

ਬਹਿਬਲ ਕਾਂਡ:ਅਦਾਲਤ ਵੱਲੋਂ ਪੁਲਿਸ ਨੂੰ 7 ਅਪ੍ਰੈਲ ਤੱਕ ਰੀਪੋਰਟ ਪੇਸ਼ ਕਰਨ ਦੇ ਹੁਕਮ

ਕੋਟਕਪੂਰਾ (ਗੁਰਿੰਦਰ ਸਿੰਘ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਮਗਰੋਂ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੌਰਾਨ ਅਕਤੂਬਰ 2015 ‘ਚ ਵਾਪਰੇ ਬਹੁਤ ਚਰਚਿਤ ਬਹਿਬਲ ਕਾਂਡ ‘ਚ ਘਿਰੇ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਵਿਰੁਧ ਅਦਾਲਤ ਵਿਚ ਚੱਲ ਰਹੀ ਕਾਰਵਾਈ ਤੋਂ ਆਰਜ਼ੀ ਰਾਹਤ ਮਿਲ ਗਈ ਹੈ। ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ ਇਲਾਕਾ ਮੈਜਿਸਟ੍ਰੇਟ ਸ਼ਵੇਤਾ ਦਾਸ ਨੇ ਬਾਜਾਖਾਨਾ ਪੁਲਿਸ ਤੋਂ ਬਹਿਬਲ ਕਾਂਡ ਵਿਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਅਤੇ ਭਾਈ ਗੁਰਜੀਤ ਸਿੰਘ ਸਰਾਂਵਾਂ ਸਬੰਧੀ ਦਰਜ ਹੋਏ ਮਾਮਲੇ ਦੀ ਸਟੇਟਸ ਰੀਪੋਰਟ ਮੰਗੀ ਸੀ। ਪੁਲਿਸ ਨੇ ਅਪਣੀ ਸਟੇਟਸ ਰੀਪੋਰਟ ‘ਚ ਅਦਾਲਤ ਨੂੰ ਦਸਿਆ ਕਿ ਪੁਲਿਸ ਇਸ ਮਾਮਲੇ ਦੀ ਅਜੇ ਪੜਤਾਲ ਕਰ ਰਹੀ ਹੈ।ਅਦਾਲਤ ਨੇ ਪੁਲਿਸ ਦੀ ਪੜਤਾਲ ਮੁਕੰਮਲ ਹੋਣ ਤਕ ਅਗਲੀ ਕਾਰਵਾਈ ਕਰਨ ‘ਤੇ ਰੋਕ ਲਾ ਦਿਤੀ ਹੈ ਅਤੇ ਪੁਲਿਸ ਨੂੰ ਹੁਕਮ ਦਿਤਾ ਕਿ ਉਹ ਪੜਤਾਲ ਦੀ ਮੁਕੰਮਲ ਰੀਪੋਰਟ 7 ਅਪ੍ਰੈਲ ਤਕ ਅਦਾਲਤ ਸਾਹਮਣੇ ਪੇਸ਼ ਕਰੇ।
ਦੱਸਣਯੋਗ ਹੈ ਕਿ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਮਗਰੋਂ ਨੇੜਲੇ ਪਿੰਡ ਬਹਿਬਲ ਕਲਾਂ ਨੇੜੇ ਸਿੱਖ ਸੰਗਤ ਪੰਜਾਬ ਸਰਕਾਰ ਅਤੇ ਪੁਲਿਸ ਵਿਰੁਧ ਸ਼ਾਂਤਮਈ ਰੋਸ ਧਰਨਾ ਦੇ ਰਹੀਆਂ ਸਨ ਜਿਨ੍ਹਾਂ ‘ਤੇ ਪੁਲਿਸ ਵਲੋਂ ਗੋਲੀ ਚਲਾਈ ਗਈ ਸੀ। ਇਸ ਗੋਲੀਕਾਂਡ ‘ਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਗੋਲੀ ਵੱਜਣ ਕਾਰਨ ਮੌਤ ਹੋ ਗਈ ਸੀ। ਜ਼ਿਲ੍ਹਾ ਪੁਲਿਸ ਨੇ ਹੁਣ ਤਕ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਐਫ਼ਆਈਆਰ ਵਿਚ ਦੋਸ਼ੀ ਠਹਿਰਾਇਆ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਡਾਇਰੈਕਟਰ ਨੇ ਉਚ ਪਧਰੀ ਪੜਤਾਲ ਮਗਰੋਂ 21 ਅਕਤੂਬਰ 2015 ਨੂੰ ਅਣਪਛਾਤੇ ਪੁਲਿਸ ਮੁਲਾਜਮਾਂ ਵਿਰੁਧ ਕੇਸ ਦਰਜ ਕੀਤਾ ਸੀ। ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਜਾਂਚ ਦੌਰਾਨ ਵੀ ਕਿਸੇ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਨੂੰ ਗੋਲੀਕਾਂਡ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ ਅਤੇ ਨਾ ਹੀ ਜਾਂਚ ਦੌਰਾਨ ਕਿਸੇ ਪੁਲਿਸ ਅਧਿਕਾਰੀ ਦਾ ਨਾਂਅ ਹੀ ਸਾਹਮਣੇ ਆਇਆ ਹੈ।
ਸਰਕਾਰ ਅਤੇ ਪੁਲਿਸ ਵਲੋਂ ਦੋਸ਼ੀਆਂ ਵਿਰੁਧ ਕਾਰਵਾਈ ਨਾ ਹੋਣ ਤੋਂ ਪ੍ਰੇਸ਼ਾਨ ਪੀੜਤ ਪਰਵਾਰਾਂ ਨੇ ਮੁਲਜ਼ਮਾਂ ਵਿਰੁਧ ਅਦਾਲਤ ਵਿਚ ਇਸਤਗਾਸਾ ਦਾਇਰ ਕਰ ਕੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਰੇਸ਼ਮ ਸਿੰਘ ਨੇ ਅਦਾਲਤ ਵਿਚ ਫ਼ਰੀਦਕੋਟ ਦੇ ਸਾਬਕਾ ਐਸਐਸਪੀ, ਐਸਪੀ ਅਤੇ ਇਕ ਇੰਸਪੈਕਟਰ ਵਿਰੁਧ ਸ਼ਿਕਾਇਤ ਦਰਜ ਕਰਵਾਈ ਹੋਈ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

Ektuhi Gurbani App
gurnaaz-new flyer feb 23
Elevate-Visual-Studios
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.