Ad-Time-For-Vacation.png

ਰਾਹੁਲ ਗਾਂਧੀ ਵਿਰੁੱਧ ਮਾਨਹਾਨੀ ਦਾ ਮਾਮਲਾ ਬੰਦ, ਅੱਗੇ ਤੋਂ ਚੌਕਸ ਰਹਿਣ ਦਾ ਸੱਦਾ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਫ਼ੇਲ ਉਲੰਘਣਾ ਮਾਮਲੇ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਵਿਰੁੱਧ ਮਾਨਹਾਨੀ ਮਾਮਲਾ ਬੰਦ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਮਾਫ਼ੀ ਪ੍ਰਵਾਨ ਕਰਦਿਆਂ ਭਵਿੱਖ ’ਚ ਚੌਕਸ ਰਹਿਣ ਲਈ ਕਿਹਾ ਹੈ। ਰਾਫ਼ੇਲ ਮਾਮਲੇ ’ਚ ਅਦਾਲਤ ਨੇ 14 ਦਸੰਬਰ, 2018 ਦੇ ਫ਼ੈਸਲੇ ਵਿਰੁੱਧ ਨਜ਼ਰਸਾਨੀ ਪਟੀਸ਼ਨ ਦੀ ਹਮਾਇਤ ਵਿੱਚ ਚੋਣਵੇਂ ਦਸਤਾਵੇਜ਼ ਦੀ ਪ੍ਰਵਾਨਗੀ ਉੱਤੇ ਕੇਂਦਰ ਦੇ ਮੁਢਲੇ ਇਤਰਾਜ਼ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ 10 ਅਪ੍ਰੈਲ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਹ ਟਿੱਪਣੀ ਕੀਤੀ ਸੀ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਕੇ.ਐੱਮ ਜੋਜ਼ਫ਼ ਦੇ ਬੈਂਚ ਨੇ ਰਾਹੁਲ ਗਾਂਧੀ ਵਿਰੁੱਧ ਬੇਅਦਬੀ ਦੀ ਕਾਰਵਾਈ ਲਈ ਮੁਲਤਵੀ ਪਏ ਇਸ ਮਾਮਲੇ ਉੱਤੇ 10 ਮਈ ਨੂੰ ਸੁਣਵਾਈ ਮੁਕੰਮਲ ਕੀਤੀ ਸੀ। ਰਾਹੁਲ ਗਾਂਧੀ ਉਸ ਵੇਲੇ ਕਾਂਗਰਸ ਪਾਰਟੀ ਦੇ ਪ੍ਰਧਾਨ ਤੇ ਉਨ੍ਹਾਂ ਨੇ ਬੈਂਚ ਨੂੰ ਕਿਹਾ ਸੀ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਸਬੰਧਤ ਆਪਣੀ ਟਿੱਪਣੀ ਗ਼ਲਤ ਤਰੀਕੇ ਨਾਲ ਸੁਪਰੀਮ ਕੋਰਟ ਦੇ ਹਵਾਲੇ ਨਾਲ ਆਖਣ ’ਤੇ ਉਹ ਪਹਿਲਾਂ ਹੀ ਬਿਨਾ ਸ਼ਰਤ ਮਾਫ਼ੀ ਮੰਗ ਚੁੱਕੇ ਹਨ। ਰਾਹੁਲ ਗਾਂਧੀ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਬੈਂਚ ਨੂੰ ਕਿਹਾ ਸੀ ਕਿ ਕਾਂਗਰਸੀ ਆਗੂ ਨੇ ਸੁਪਰੀਮ ਕੋਰਟ ਦੇ ਮੂੰਹ ਵਿੱਚ ਗ਼ਲਤ ਤਰੀਕੇ ਇਹ ਟਿੱਪਣੀ ਪਾਉਣ ਲਈ ਅਫ਼ਸੋਸ ਪ੍ਰਗਟਾ ਦਿੱਤਾ ਹੈ। ਉੱਧਰ ਭਾਜਪਾ ਦੇ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਦੀ ਮਾਫ਼ੀ ਰੱਦ ਕੀਤੀ ਜਾਣੀ ਚਾਹੀਦੀ ਹੈ ਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸ੍ਰੀ ਰਾਹੁਲ ਗਾਂਧੀ ਨੇ ‘ਚੌਕੀਦਾਰ ਚੋਰ ਹੈ’ ਦੀ ਟਿੱਪਣੀ ਸੁਪਰੀਮ ਕੋਰਟ ਦੇ ਹਵਾਲੇ ਨਾਲ ਕਹਿਣ ਲਈ ਬੈਂਚ ਤੋਂ ਬਿਨਾ ਸ਼ਰਤ ਮਾਫ਼ੀ ਮੰਗ ਲਈ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਵਿਦੇਸ਼ ਮੰਤਰਾਲੇ ਵੱਲੋਂ ਭਾਰਤੀਆਂ ਨੂੰ ਇਰਾਨ ਤੇ ਇਜ਼ਰਾਈਲ ਨਾ ਜਾਣ ਦੀ ਸਲਾਹ

ਨਵੀਂ ਦਿੱਲੀ, ;- ਇਰਾਨ ਤੇ ਇਜ਼ਰਾਈਲ ਵਿਚਾਲੇ ਤਾਜ਼ਾ ਸਬੰਧਾਂ ਦੇ ਮੱਦੇਨਜ਼ਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਇਰਾਨ ਜਾਂ ਇਜ਼ਰਾਈਲ

ਕੇਂਦਰੀ ਸਿੱਖ ਅਜਾਇਬ ਘਰ ‘ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਸੁਸ਼ੋਭਿਤ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ‘ਚ ਕਾਰਸੇਵਾ ਸੰਪ੍ਰਦਾ ਗੁਰੂ ਕਾ

Elevate-Visual-Studios
gurnaaz-new flyer feb 23
Ektuhi Gurbani App
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.