10 ਗੁਣਾ ਜ਼ਿਆਦਾ ਹਨ ਕੋਰੋਨਾ ਲਾਗ ਦੇ ਮਾਮਲੇ : WHO

ਸਿਰਫ ਟੈਸਟ ਹੋਣ ਵਾਲਿਆਂ ਵਿਚੋਂ ਪਾਜ਼ੇਟਿਵ ਮਾਮਲਿਆਂ ਦੀ ਜਾਣਕਾਰੀ
ਡਬਲਯੂ. ਐਚ. ਓ. ਦੀ ਮੁੱਖ ਸਾਇੰਸਦਾਨ ਸੌਮਿਆ ਸਵਾਮੀਨਾਥਨ ਦਾ ਆਖਣਾ ਹੈ ਕਿ ਕਿਸੇ ਭਾਈਚਾਰੇ ਵਿਚ ਕਿੰਨੇ ਲੋਕਾਂ ਨੂੰ ਕੋਰੋਨਾ ਲਾਗ ਹੈ, ਇਹ ਨਹੀਂ ਪਤਾ ਹੈ। ਇਹ ਪਤਾ ਹੈ ਕਿ ਜੋ ਲੋਕ ਜ਼ਿਆਦਾ ਬੀਮਾਰ ਹੁੰਦੇ ਹਨ, ਉਹ ਟੈਸਟ ਕਰਾਉਂਦੇ ਹਨ ਅਤੇ ਉਨ੍ਹਾਂ ਵਿਚੋਂ ਪਾਜ਼ੇਟਿਵ ਲੋਕਾਂ ਦੇ ਬਾਰੇ ਵਿਚ ਪਤਾ ਲੱਗਦਾ ਹੈ। ਉਨ੍ਹਾਂ ਨੇ ਦੱਸਿਆ ਕਿ ਆਮ ਤੌਰ ‘ਤੇ ਲਾਗ ਦਾ ਸ਼ਿਕਾਰ ਹੋਏ ਲੋਕਾਂ ਦਾ ਅੰਕੜਾ ਅਜਿਹੇ ਲੋਕਾਂ ਦੀ ਤੁਲਨਾ ਵਿਚ 10 ਗੁਣਾ ਹੈ ਜੋ ਇਲਾਜ ਤੋਂ ਬਾਅਦ ਕੇਸ ਦੇ ਤੌਰ ‘ਤੇ ਗਿਣੇ ਜਾਂਦੇ ਹਨ। ਸਵਾਮੀਨਾਥਨ ਨੇ ਦੱਸਿਆ ਕਿ ਲਾਗ ਦੀ ਮੌਤ ਦਰ ਘੱਟ ਹੈ ਅਤੇ ਔਸਤਨ 0.6 ਫੀਸਦੀ ਹੈ।

ਸਭ ਤੋਂ ਖਰਾਬ ਹਾਲਾਤ ਅਮਰੀਕਾ ਵਿਚ
ਦੁਨੀਆ ਭਰ ਵਿਚ ਕੋਰੋਨਾ ਨਾਲ ਹੁਣ ਤੱਕ 525,148 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਜ਼ਿਆਦਾ ਮਾਮਲੇ ਅਮਰੀਕਾ ਵਿਚ ਹਨ ਜਿਥੇ 2,839,292 ਕੋਰੋਨਾ ਦੇ ਮਾਮਲਿਆਂ ਵਿਚੋਂ 131,544 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਹੁਣ ਵੀ ਹਰ ਰੋਜ਼ ਤੇਜ਼ੀ ਨਾਲ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਮੌਤਾਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਉਥੇ 1,191,886 ਲੋਕ ਠੀਕ ਵੀ ਹੋ ਚੁੱਕੇ ਹਨ।

ਵੈਕਸੀਨ ਦੀ ਦੌੜ ਵਿਚ ਸਭ ਤੋਂ ਅੱਗੇ ਆਕਸਫੋਰਡ

ਦੁਨੀਆ ਦੇ ਕਈ ਦੇਸ਼ ਅਤੇ ਉਨ੍ਹਾਂ ਦੇ ਸਿਹਤ ਅਤੇ ਖੋਜ ਸੰਸਥਾਨ ਕੋਰੋਨਾਵਾਇਰਸ ਦੀ ਵੈਕਸੀਨ ਦੀ ਖੋਜ ਵਿਚ ਲੱਗੇ ਹਨ। ਇਸ ਵਿਚਾਲੇ ਵਿਸ਼ਵ ਸਿਹਤ ਸੰਗਠਨ (ਡਬਲਯੂ. ਐਚ. ਓ.) ਮੁਤਾਬਕ ਆਕਸਫੋਰਡ ਯੂਨੀਵਰਸਿਟੀ ਜਿਸ ਵੈਕਸੀਨ ‘ਤੇ ਕੰਮ ਕਰ ਰਹੀ ਹੈ, ਉਹ ਕੋਰੋਨਾਵਾਇਰਸ ਦੇ ਤੋੜ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਡਬਲਯੂ. ਐਚ. ਓ. ਦੀ ਚੀਫ ਸਾਇੰਸਦਾਨ ਸੌਮਿਆ ਸਵਾਮੀਨਾਥਨ ਨੇ ਕਿਹਾ ਹੈ ਕਿ ਉਹ ਜਿਸ ਪੜਾਅ ‘ਤੇ ਹਨ ਅਤੇ ਜਿੰਨੇ ਐਡਵਾਂਸਡ ਹਨ, ਮੈਨੂੰ ਲੱਗਦਾ ਹੈ ਉਹ ਸਭ ਤੋਂ ਅੱਗੇ ਨਿਕਲ ਰਹੇ ਹਨ। ਆਕਸਫੋਰਡ ਅਤੇ ਐਸਟਰਾਜ਼ੈਨੇਕਾ ਪੀ. ਐਲ. ਸੀ. (AstraZeneca Plc.) ਦੀ ਵੈਕਸੀਨ ChAdOx1 nCov-19 ਕਲੀਨਿਕਲ ਟ੍ਰਾਇਲ ਦੇ ਆਖਰੀ ਪੜਾਅ ਵਿਚ ਹੈ। ਇਸ ਪੜਾਅ ਵਿਚ ਪਹੁੰਚਣ ਵਾਲੀ ਦੁਨੀਆ ਦੀ ਇਸ ਪਹਿਲੀ ਵੈਕਸੀਨ ਨੂੰ ਹੁਣ 10,260 ਲੋਕਾਂ ਨੂੰ ਦਿੱਤਾ ਜਾਵੇਗਾ। ਇਸ ਦਾ ਟ੍ਰਾਇਲ ਬਿ੍ਰਟੇਨ, ਸਾਊਥ ਅਫਰੀਕਾ ਅਤੇ ਬ੍ਰਾਜ਼ੀਲ ਵਿਚ ਵੀ ਹੋ ਰਿਹਾ ਹੈ।

Be the first to comment

Leave a Reply