ਭਾਰਤ ਦੀ ਸੰਸਦ ‘ਚ ਗੂੰਜਿਆ ਕੈਨੇਡਾ ਗੁਰਦੁਆਰਾ ਮਾਮਲਾ

ਨਵੀਂ ਦਿੱਲੀ ਕੈਨੇਡਾ ਦੇ ਕੁਝ ਗੁਰਦੁਆਰਿਆਂ ‘ਚ ਭਾਰਤੀ ਅਫਸਰਾਂ ਦੇ ਦਾਖਲੇ ‘ਤੇ ਪਾਬੰਦੀ ਲਾਉਣ ਦਾ ਮਾਮਲਾ ਵੀਰਵਾਰ ਨੂੰ ਲੋਕ ਸਭਾ ‘ਚ ਗੂੰਜਿਆ ਅਤੇ ਇਸ ਮੁੱਦੇ ‘ਤੇ ਚਿੰਤਾ ਜ਼ਾਹਰ ਕੀਤੀ ਗਈ। ਕਾਂਗਰਸ ਨੇ ਸਿਫਰ ਕਾਲ ਵਿਚ ਇਹ ਮੁੱਦਾ ਚੁੱਕਿਆ ਅਤੇ ਕਿਹਾ ਕਿ ਕੈਨੇਡਾ ਦੇ ਲੱਗਭਗ 14 ਗੁਰਦੁਆਰਿਆਂ ‘ਚ ਭਾਰਤੀ ਅਫਸਰਾਂ ਦੇ ਦਾਖਲੇ ‘ਤੇ ਪਾਬੰਦੀ ਲਾਈ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਇਨ੍ਹਾਂ ਗੁਰਦੁਆਰਿਆਂ ਦਾ ਸੰਚਾਲਨ ਖਾਲਿਸਤਾਨ ਸਮਰਥਕ ਕੁਝ ਲੋਕਾਂ ਵਲੋਂ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਇਸ਼ਾਰੇ ‘ਤੇ ਭਾਰਤੀ ਅਫਸਰਾਂ ਦੇ ਗੁਰਦੁਆਰਿਆਂ ‘ਚ ਦਾਖਲ ਹੋਣ ‘ਤੇ ਪਾਬੰਦੀ ਲਾਈ ਗਈ ਹੈ। ਕਾਂਗਰਸ ਨੇ ਇਸ ਮੁੱਦੇ ਨੂੰ ਗੰਭੀਰ ਦੱਸਦੇ ਹੋਏ ਭਾਰਤ ਸਰਕਾਰ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕੀਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਸਿੱਖਾਂ ਦਾ ਅਕਸ ਖਰਾਬ ਹੋ ਰਿਹਾ ਹੈ।

Be the first to comment

Leave a Reply