ਅੰਮ੍ਰਿਤਸਰ ਲੋਕ ਸਭਾ ਲਈ ਆਮ ਆਦਮੀ ਪਾਰਟੀ ਨੇ ਉਪਕਾਰ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਉਪਕਾਰ ਸਿੰਘ ਸੰਧੂ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਪਕਾਰ ਸਿੰਘ ਸੰਧੂ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ।

63 ਸਾਲਾ ਉਪਕਾਰ ਸਿੰਘ ਸੰਧੂ ਰਾਜਨੀਤੀ ਸ਼ਾਸਤਰ ਵਿਚ ਪੋਸਟ ਗ੍ਰੇਜੂਏਟ (ਐਮ.ਏ) ਹਨ। ਸ਼੍ਰੋਮਣੀ ਅਕਾਲੀ ਦਲ ਦੇ 2 ਵਾਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਅਤੇ ਪੇਡਾ ਦੇ ਚੇਅਰਮੈਨ ਰਹੇ ਉਪਕਾਰ ਸਿੰਘ ਸੰਧੂ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ਼ ਵਜੋਂ ਅਕਤੂਬਰ 2015 ਵਿਚ ਅਕਾਲੀ ਦਲ (ਬਾਦਲ) ਛੱਡ ਦਿੱਤਾ ਸੀ। ਪਾਰਟੀ ‘ਚ ਰਹਿੰਦੇ ਹੋਏ ਵੀ ਸੰਧੂ ਬਾਦਲ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਖਿਲਾਫ ਅਵਾਜ਼ ਉਠਾਉਂਦੇ ਰਹੇ ਹਨ।

Be the first to comment

Leave a Reply