(ਏ -3)ਕੈਪਟਨ ਨੇ 1984 ਦੇ ਸਿੱਖ ਕਤਲੇਆਮ ‘ਚ ਮੰਨਿਆ ਸੱਜਣ ਕੁਮਾਰ ਤੇ ਧਰਮਦਾਸ ਸ਼ਾਸ਼ਤਰੀ ਦਾ ਹੱਥ

ਚੰਡੀਗੜ (ਪ.ਬ.) 1984 ਦੇ ਸਿੱਖ ਦੰਗਿਆਂ ‘ਤੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਕੀਤਾ, ਉਥੇ ਹੀ ਉਨਾਂ ਨੇ 84 ਦੰਗਿਆਂ ‘ਚ ਸੱਜਣ ਕੁਮਾਰ ਅਤੇ ਧਰਮਦਾਸ ਸ਼ਾਸਤਰੀ ਦੀ ਭੂਮਿਕਾ ਹੋਣ ਦੀ ਵੀ ਗੱਲ ਕਹੀ। ਉਨਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ, ਜਿੱਥੇ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਹਮਲਾ ਕੀਤਾ। ਉਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ੀਆਂ ਦਾ ਨਾਂ ਲੈਣ ‘ਚ ਬਹੁਤ ਦੇਰੀ ਕਰ ਦਿੱਤੀ। ਉਥੇ ਹੀ ਆਪ’ ਆਗੂ ਤੇ 1984 ਦੇ ਦੰਗਿਆਂ ਦੇ ਪੀੜਤਾਂ ਦੇ ਵਕੀਲ ਐੱਚ. ਐੱਸ. ਫੂਲਕਾ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦੀ ਸ਼ਲਾਘਾ ਕਰਦੇ ਹਨ। ਇਥੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ‘ਚੋ ਇਕ ਜਗਦੀਸ਼ ਟਾਈਟਲਰ ਦੇ ਹੱਕ ਵਿਚ ਵੀ ਬਿਆਨ ਦੇ ਚੁੱਕੇ ਹਨ। ਹੁਣ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਜਣ ਕੁਮਾਰ ਅਤੇ ਧਰਮਦਾਸ ਸ਼ਾਸ਼ਤਰੀ ਵਿਰੁੱਧ ਦਾਗੇ ਬਿਆਨ ਨੂੰ ਲੈ ਕੇ ਕਾਂਗਰਸ ਸਮੇਤ ਅਕਾਲੀ ਦਲ ‘ਚ ਵੀ ਭੜਥੂ ਪਵੇਗਾ।ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤੇ 1984 ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਲਈ ਐਸ.ਆਈ.ਟੀ ਦਾ ਗਠਨ ਕਰ ਦਿੱਤਾ ਗਿਆ ਹੈ ਜਿਸਦੀ ਅਗਵਾਈ ਦਿੱਲੀ ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਐਸ.ਐਨ.ਢੀਂਗਰਾ ਕਰਨਗੇ ।ਐਸ.ਆਈ.ਟੀ ਦੇ 2 ਹੋਰ ਮੈਂਬਰਾਂ ਚ ਸੇਵਾਮੁਕਤ ਆਈ.ਪੀ.ਐਸ ਅਧਿਕਾਰੀ ਰਾਜਦੀਪ ਸਿੰਘ ਤੇ ਅਭਿਸ਼ੇਕ ਦੁਲਾਰ ਹੋਣਗੇ । ਸੁਪਰੀਮ ਕੋਰਟ ਵੱਲੋਂ ਐਸ.ਆਈ.ਟੀ ਨੂੰ ਆਪਣੀ ਪਹਿਲੀ ਰਿਪੋਰਟ 19 ਮਾਰਚ 2018 ਤੱਕ ਦੇਣ ਦੇ ਨਿਰਦੇਸ਼ ਦਿੱਤੇ ਹਨ । ਇਸੇ ਦੌਰਾਨ ਹੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਉਹ ਜਸਟਿਸ ਢੀਂਗਰਾ ਦੀ ਅਗਵਾਈ ਵਾਲੀ ਜਾਂਚ ਟੀਮ ਨੂੰ ਪੂਰਾ ਪੂਰਾ ਸਹਿਯੋਗ ਦੇਵੇਗੀ।

Be the first to comment

Leave a Reply