ਕਾਂਗਰਸੀਆਂ ਨੇ ਮੋਦੀ ਨੂੰ ਭੇਜਿਆ ਪੰਜਾਬੀਆਂ ਦੇ ਖੂਨ ਦਾ ਪਿਆਲਾ

ਚੰਡੀਗੜ (ਮੇਜਰ ਸਿੰਘ): ਇਕ ਪਾਸੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਲੋਕਾਂ ਨਾਲ ਯੋਗਾ ਕਰ ਰਹੇ ਸਨ ਤੇ ਦੂਜੇ ਪਾਸੇ ਚੰਡੀਗੜ ‘ਚ ਕਾਂਗਰਸੀ ਮੋਦੀ ਦਾ ਵਿਰੋਧ ਕਰ ਰਹੇ ਸਨ। ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਕਿਸਾਨ-ਮਜ਼ਦੂਰ ਸੈਲ ਦੇ ਪ੍ਰਧਾਨ ਇੰਦਰਜੀਤ ਸਿੰਘ ਜ਼ੀਰਾ ਨੇ ਕਾਂਗਰਸੀ ਵਰਕਰਾਂ ਸਮੇਤ ਮੋਦੀ ਖ਼ਿਲਾਫ ਮੋਰਚਾ ਖੋਲ਼ਿਆ। ਉਨਾਂ ਪੰਜਾਬ ਕਾਂਗਰਸ ਭਵਨ ‘ਚ ਮੋਦੀ ਖਿਲਾਫ ਡੱਟ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ੀਰੇ ਵੱਲੋਂ ਸੰਕੇਤਕ ਤੌਰ ‘ਤੇ ਮੋਦੀ ਨੂੰ ਕਿਸਾਨਾਂ ਦਾ ਖੂਨ ਵੀ ਭੇਜਿਆ ਗਿਆ। ਜ਼ੀਰਾ ਨੇ ਕਿਹਾ ਕਿ ਇਕ ਪਾਸੇ ਦੇਸ ਦਾ ਕਿਸਾਨ ਮਰ ਰਿਹਾ ਹੈ ਤੇ ਦੂਜੇ ਪਾਸੇ ਮੋਦੀ ਯੋਗਾ ਕਰ ਰਿਹਾ ਹੈ। ਉਨਾਂ ਕਿਹਾ ਯੋਗਾ ਨਾਲ ਲੋਕਾਂ ਦਾ ਢਿੱਡ ਨਹੀਂ ਭਰੇਗਾ ਤੇ ਲੋਕਾਂ ਦਾ ਢਿੱਡ ਕਰਨ ਲਈ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਪੈਣਗੇ। ਉਨਾਂ ਕਿਹਾ ਕਿ ਮੋਦੀ ਨੇ ਵੋਟਾਂ ਝੂਠ ਵੇਚ ਕੇ ਲਈਆਂ ਤੇ ਹੁਣ ਲੋਕਾਂ ਨੂੰ ਯੋਗਾ ‘ਚ ਉਲਝਾ ਕੇ ਮੁੱਦਿਆਂ ਤੋਂ ਧਿਆਨ ਭੜਕਾਉਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਕਿਸਾਨ ਬਹੁਤ ਵੱਡੇ ਪੱਧਰ ‘ਤੇ ਖ਼ੁਦਕੁਸ਼ੀਆਂ ਕਰ ਰਹੇ ਹਨ ਪਰ ਅਜੇ ਤੱਕ ਸਵਾਮੀਨਾਥਨ ਕਮਿਸ਼ਨ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਜਦੋਂ ਕਿ ਮੋਦੀ ਚੋਣਾਂ ਤੋਂ ਪਹਿਲਾਂ ਸਰਕਾਰ ਬਣਨ ‘ਤੇ ਸਵਾਮੀਨਾਥਨ ਕਮਿਸ਼ਨ ਲਾਗੂ ਕਰਨ ਦੀ ਗੱਲ ਕਰ ਰਹੇ ਸਨ। ਇਸੇ ਤਰਾਂ ਚੰਡੀਗੜ ਦੇ ਸਾਬਕਾ ਮੇਅਰ ਪੂਨਮ ਸ਼ਰਮਾ ਨੇ ਵੀ ਆਪਣੇ ਸਮੱਰਥਕਾਂ ਸਮੇਤ ਮੋਦੀ ਖ਼ਿਲਾਫ ਪ੍ਰਦਰਸ਼ਨ ਕੀਤਾ ਹੈ। ਸ਼ਰਮਾ ਨੇ ਕਿਹਾ ਕਿ ਅੱਜ ਸਰਕਾਰ ਤੋਂ ਹਰ ਵਰਗ ਤ੍ਰਸਦ ਹੈ ਤੇ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਥਾਂ ਯੋਗਾ ਵੱਲ ਭੱਜ ਰਹੀ ਹੈ। ਉਨਾਂ ਕਿਹਾ ਕਿ ਜੇ ਮੋਦੀ ਸਰਕਾਰ ਅਜੇ ਵੀ ਗੰਭੀਰ ਨਾ ਹੋਈ ਤਾਂ ਕਾਂਗਰਸ ਪਾਰਟੀ ਵੱਲੋਂ ਸਰਕਾਰ ਖ਼ਿਲਾਫ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਚੰਡੀਗੜ ਪੁਲਿਸ ਨੇ ਕਾਂਗਰਸੀਆਂ ਨੂੰ ਇਕ ਵਾਰ ਹਿਰਾਸਤ ‘ਚ ਲੈ ਕੇ ਰਿਹਾਅ ਕਰ ਦਿੱਤਾ ਹੈ।

Be the first to comment

Leave a Reply