ਕੈਪਟਨ ਅਮਰਿੰਦਰ ਸਿੰਘ ਨੇ ਕਿਹਾ: ਬਾਦਲਾਂ ਦੇ ਖੂਨ ਦੇ ਪਿਆਸੇ ਹਨ ਕਾਂਗਰਸ ਦੇ ਵਿਧਾਇਕ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਕੈਬਨਿਟਮੰਤਰੀ ਹਰਸਿਮਰਤ ਕੌਰ ਬਾਦਲ ਦੇ ਟਵੀਟ ਉੱਤੇ ਪਹਿਲੀ ਵਾਰ ਸਖ਼ਤ ਭਾਸ਼ਾ ਵਿੱਚ ਕਿਹਾ ਕਿ ਕਾਂਗਰਸੀ ਵਿਧਾਇਕ ਬਾਦਲਾਂ ਦੇ ਖ਼ੂਨ ਦੇ ਪਿਆਸੇ ਹਨ, ਜਿਹੜੇ ਬੇਅਦਬੀ ਤੇ ਨਸ਼ਿਆਂ ਦੇ ਬਹੁਤ ਸਾਰੇ ਕੇਸਾਂ ਦੀ ਢੁੱਕਵੀਂ ਜਾਂਚ ਕੀਤੇ ਬਿਨਾਂ ਉਨ੍ਹਾਂ ਨੂੰ ਸਜ਼ਾ ਦੇਣਾ ਚਾਹੁੰਦੇ ਹਨ। ਉਨ੍ਹਾਂ ਨੇ ਹਰਸਿਮਰਤ ਕੌਰਬਾਰੇ ਚੁਟਕੀ ਲੈਂਦਿਆਂ ਕਿਹਾ, ਇਸ ਲਈ ਮੈਨੂੰ ਇਨ੍ਹਾਂ ਵਿਧਾਇਕਾਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਤੁਹਾਨੂੰ ਸਾਰਿਆਂ ਨੂੰ ਸੀਖਾਂ ਪਿੱਛੇ ਸੁੱਟ ਦੇਣਾ ਚਾਹੀਦਾ ਹੈ।‘’ਅਸਲ ਵਿੱਚ ਹਰਸਿਮਰਤ ਕੌਰ ਬਾਦਲ ਨੇ ਟਵੀਟ ਵਿੱਚ ਕਾਂਗਰਸੀ ਵਿਧਾਇਕਾਂ, ਪੁਲਿਸ ਤੇ ਸਿਆਸੀ ਲੀਡਰਾਂ ਦੀ ਗੰਢਤੁੱਪ ਦੇ ਦੋਸ਼ ਲਾਏ ਸਨ, ਜਿਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਭਾਸ਼ਾ ਵਰਤੀ ਹੈ।

Be the first to comment

Leave a Reply