ਰਾਣਾ ਗੁਰਜੀਤ ਨੇ 84 ਸਿੱਖ ਕਤਲੇਆਮ ਪਿੱਛੇ ਕਾਂਗਰਸ ਦਾ ਹੱਥ ਨਹੀਂ ਕਹਿ ਕੇ ਸਿੱਖਾਂ ਨਾਲ ਗੱਦਾਰੀ ਕੀਤੀ:ਮਹੇਸ਼ਇੰਦਰ

ਚੰਡੀਗੜ:ਬਿਤੇਂ ਦਿਨੀ ਪੰਜਾਬ ਦੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਦਾ ਕੋਈ ਹੱਥ ਨਹੀਂ ਸੀ। ਹਾਲਾਂਕਿ ਉਨ੍ਹਾਂ 1984 ਦੇ 186 ਕੇਸਾਂ ਨੂੰ ਮੁੜ ਖੋਲ੍ਹਣ ‘ਤੇ ਬਣਾਈ ਗਈ ਤਿੰਨ ਮੈਂਬਰੀ ‘ਸਿੱਟ’ ਦਾ ਸਵਾਗਤ ਕੀਤਾ ਹੈ ਉਨ੍ਹਾਂ ਕਿਹਾ ਸੀ ਕਿ ਕੇਂਦਰ ਵਿੱਚ ਉਦੋਂ ਕਾਂਗਰਸ ਦੀ ਸਰਕਾਰ ਸੀ, ਪਰ ਉਹ ਸਿੱਖ ਕਤਲੇਆਮ ਵਿੱਚ ਕਿਵੇਂ ਸ਼ਾਮਲ ਹੋ ਸਕਦੀ ਹੈ?ਰਾਣਾ ਗੁਰਜੀਤ ਸਿੰਘ ਵੱਲੋਂ ਦਿੱਤੇ ਇਸ ਬਿਆਨ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਗਾਂਧੀ ਪਰਿਵਾਰ ਤੇ ਕਾਂਗਰਸ ਨੂੰ ਕਲੀਨ ਚਿੱਟ ਦੇ ਕੇ ਸਿੱਖ ਪੰਥ ਨਾਲ ਗੱਦਾਰੀ ਕੀਤੀ ਹੈ ਤੇ ਇਹ ਕਾਰਵਾਈ ਉਨ੍ਹਾਂ ਰੇਤ ਖੱਡਾਂ ਦੀ ਨਿਲਾਮੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਮਗਰੋਂ ਆਪਣਾ ਮੰਤਰਾਲਾ ਬਚਾਉੁਣ ਖ਼ਾਤਰ ਕੀਤੀ ਹੈ।
ਬਾਦਲ ਦਲ ਦੇ ਬੁਲਾਰੇ ਮਹੇਸ਼ਇੰਦਰ ਨੇ ਕਿਹਾ ਕਿ ਇਹ ਵਿਸ਼ਵਾਸਯੋਗ ਨਹੀਂ ਕਿ ਕੋਈ ਵੀ ਸਿੱਖ 1984 ਦੀ ਸਿੱਖ ਨਸਲਕੁਸ਼ੀ ਵਿੱਚ ਕਾਂਗਰਸ ਦਾ ਹੱਥ ਹੋਣ ਦਾ ਖੰਡਨ ਕਰੇ।ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੇ ਆਪਣੀਆਂ ਗਵਾਹੀਆਂ ਦਿੱਤੀਆਂ ਤੇ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਵਰਗੇ ਲੀਡਰਾਂ ਦੇ ਨਾਮ ਦੱਸੇ, ਪਰ ਰਾਣਾ ਗੁਰਜੀਤ ਨੇ ਇਸ ਸਭ ਦਾ ਖੰਡਨ ਕਰ ਕੇ ਸਿੱਖ ਪੰਥ ਨਾਲ ਧਰੋਹ ਕਮਾਇਆ ਹੈ।ਉਨ੍ਹਾਂ ਰਾਣਾ ਗੁਰਜੀਤ ਸਿੰਘ ਨੂੰ ਤੁਰੰਤ ਸਿੱਖ ਪੰਥ ਤੋਂ ਮੁਆਫ਼ੀ ਮੰਗਣ ਲਈ ਆਖਿਆ।

Be the first to comment

Leave a Reply