ਸੁਪਰੀਮ ਕੋਰਟ ਨੇ ਮੰਗੀ 1984 ਵਿਚ ਸਿੱਖ ਕਤਲੇਆਮ ਦੀ ਐਸ ਆਈ ਟੀ ਤੋਂ ਜਾਂਚ ਰਿਪੋਰਟ ਦੀ ਸਥਿਤੀ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ) : ਭਾਰਤ ਦੀ ਸੁਪਰੀਮ ਕੋਰਟ ਨੇ 1984 ਸਿੱਖ ਕਤਲੇਆਮ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ. ) ਤੋਂ ਸਥਿਤੀ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਦੇ ਦੁਹਰੀ ਬੈਂਚ ਦੇ ਜੱਜ ਦੀਪ ਮਿਸ਼ਰਾ ਅਤੇ ਜੱਜ ਆਰ. ਬਾਨੂਮਤੀ ਨੇ ਸਥਿਤੀ ਰਿਪੋਰਟ ਮੰਗੀ ਹੈ। ਇਸ ਸਬੰਧੀ ਪਟੀਸ਼ਨਕਰਤਾ ਸ. ਐਸ ਗੁਰਲਾਡ ਸਿੰਘ ਕਾਹਲੋਂ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਪੂਰੀ ਤਰਾਂ ਅਸਫ਼ਲ ਰਹੀ ਹੈ। ਧਿਆਨਦੇਣ ਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਲਈ 2014 ‘ਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ।ਕੇਂਦਰ ਸਰਕਾਰ ਨੇ ਇਸ ਤੋਂ ਪਹਿਲਾਂ ਅਦਾਲਤ ਨੂੰ ਦੱਸਿਆ ਸੀ ਕਿ ਕੁਲ 221 ਮਾਮਲਿਆਂ ‘ਚੋਂ 21 ਮਾਮਲਿਆਂ ਦੀ ਜਾਂਚ ਕੀਤੀ ਗਈ। ਅਦਾਲਤ ਨੇ ਮਾਮਲੇ ਦੀ ਸੁਣਵਾਈ 20 ਫਰਵਰੀ ਤੱਕ ਲਈ ਮੁਲਤਵੀ ਕਰ ਦਿੱਤੀ ਹੈ।

Be the first to comment

Leave a Reply