ਬਰਤਾਨੀਆ ਦੇ ਗੁਰਦੁਆਰਿਆਂ ‘ਚ ਭਾਰਤ ਸਰਕਾਰ ਦੇ ਨੁਮਾਇੰਦਿਆਾ ਦੇ ਬੋਲਣ ਤੇ ਸਨਮਾਨ ‘ਤੇ ਪਾਬੰਦੀ ਦਾ ਮਤਾ ਪਾਸ

ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ‘ਚ ਆਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਾ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਅਤੇ ਨੌਜਵਾਨਾ ਦੀਆਾ ਜਥੇਬੰਦੀਆਾ ਦੀ ਹੰਗਾਮੀ ਮੀਟਿੰਗ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਹੋਈ, ਜਿਸ ‘ਚ ਸਰਬਸੰਮਤੀ ਨਾਲ ਭਾਰਤ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਸਰਕਾਰੀ ਨੁਮਾਇੰਦਿਆਂ, ਅਧਿਕਾਰੀਆਂ ਅਤੇ ਸਿੱਖ ਨੌਜਵਾਨਾਂ ‘ਤੇ ਅਣਮਨੁੱਖੀ ਤਸ਼ੱਦਦ ਢਾਹੁਣ ਦੇ ਦੋਸ਼ੀ ਪੁਲਿਸ ਅਫਸਰਾ ਤੇ ਗੁਰਦੁਆਰਿਆਾ ‘ਚ ਬੋਲਣ ਅਤੇ ਉਨ੍ਹਾਂ ਦੇ ਸਨਮਾਨ ‘ਤੇ ਪਾਬੰਦੀ ਦਾ ਮਤਾ ਪਾਸ ਕੀਤਾ ਗਿਆ। ਪਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ, ਕਥਾ ਕੀਰਤਨ ਸਰਵਣ ਕਰਨ ਅਤੇ ਲੰਗਰ ਛਕਣ ਦੀ ਮਨਾਹੀ ਨਹੀਂ ਹੋਵੇਗੀ। ਉਕਤ ਕਦਮ ਭਾਰਤ ‘ਚ ਸਿੱਖ ਕੌਮ ‘ਤੇ ਹੋ ਰਹੇ ਨਿਰੰਤਰ ਜ਼ੁਲਮਾ ਨੂੰ ਮੱਦੇਨਜ਼ਰ ਰੱਖਦਿਆਂ ਸਿੱਖ ਮਾਨਸਿਕਤਾ ਵਿਚ ਪਨਪ ਰਹੇ ਵਿਆਪਕ ਵਿਰੋਧ ਅਤੇ ਰੋਸ ਵਜੋਂ ਉਠਾਇਆ ਗਿਆ ਹੈ। ਮੀਟਿੰਗ ‘ਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ,ਭਾਈ ਜੋਗਾ ਸਿੰਘ, ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ‘ਚ ਸ਼ਾਮਿਲ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ. ਕੇ. ਭਾਈ ਅਮਰੀਕ ਸਿੰਘ ਗਿੱਲ , ਬੱਬਰ ਅਕਾਲੀ ਜਥੇਬੰਦੀ ਯੂ. ਕੇ. ਭਾਈ ਬਲਬੀਰ ਸਿੰਘ, ਯੂਨਾਈਟਿਡ ਖਾਲਸਾ ਦਲ ਯੂ. ਕੇ. ਭਾਈ ਬਲਵਿੰਦਰ ਸਿੰਘ ਢਿੱਲੋਂ , ਬਿ੍ਟਿਸ਼ ਸਿੱਖ ਕਾਸਲ ਭਾਈ ਤਰਸੇਮ ਸਿੰਘ ਦਿਉਲ, ਧਰਮ ਯੁੱਧ ਜਥਾ ਦਮਦਮੀ ਟਕਸਾਲ ਭਾਈ ਚਰਨ ਸਿੰਘ, ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ, ਸ਼੍ਰੋਮਣੀ ਅਕਾਲੀ ਦਲ ਯੂ.ਕੇ. ਭਾਈ ਗੁਰਦੇਵ ਸਿੰਘ ਚੌਹਾਨ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਯੂ. ਕੇ. ਭਾਈ ਜਸਪਾਲ ਸਿੰਘ ਬੈਂਸ, ਭਾਈ ਦਵਿੰਦਰਜੀਤ ਸਿੰਘ ਸਲੋਹ ,ਭਾਈ ਬਲਵਿੰਦਰ ਸਿੰਘ ਵੁਲਵਰਹੈਂਪਨ, ਵੱਖ-ਵੱਖ ਨੌਜਵਾਨ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਭਾਈ ਸਮਸ਼ੇਰ ਸਿੰਘ, ਭਾਈ ਕੀਪਾ ਸਿੰਘ, ਭਾਈ ਦਪਿੰਦਰਜੀਤ ਸਿੰਘ, ਭਾਈ ਸੇਵਾਦਾਰ ਸਿੰਘ , ਭਾਈ ਬਚਿੱਤਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਜਗਦੀਪ ਸਿੰਘ ਆਦਿ ਸ਼ਾਮਿਲ ਸਨ ।

Be the first to comment

Leave a Reply