ਸਿਆਟਲ ਵਿਚ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਮਨਾਇਆ

ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਐਬਰਨ ਸਿਆਟਲ ਵਿਚ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਮਨਾਇਆ ਗਿਆ, ਜਿਥੇ ਗੁਰੂ ਘਰ ਦੇ ਕੀਰਤਨੀ ਜਥੇ ਭਾਈ ਕੁਲਵਿੰਦਰ ਸਿੰਘ, ਭਾਈ ਗੁਰਮੀਤ ਸਿੰਘ ਤੇ ਭਾਈ ਦਵਿੰਦਰਪਾਲ ਸਿੰਘ ਨੇ ਕੀਰਤਨ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਬਾਰੇ ਚਾਨਣਾ ਪਾਇਆ। ਸਟੇਜ ਤੋਂ ਹਰਗਿੰਦਰ ਸਿੰਘ ਸੰਧੂ ਨੇ ਉਨ੍ਹਾਂ ਦੀ ਸ਼ਹੀਦੀ ਨੂੰ ਪ੍ਰਣਾਮ ਕੀਤਾ। ਇਸ ਮੌਕੇ ਪ੍ਰਬੰਧਕ ਕ ਮੇਟੀ ਵੱਲੋਂ ਉਚੇਚੇ ਸੱਦੇ ‘ਤੇ ਪਹੁੰਚੇ ਪਦਮਸ੍ਰੀ ਕਰਤਾਰ ਸਿੰਘ ਪਹਿਲਵਾਨ ਤੇ ਸਰਬਜੀਤ ਸਿੰਘ ਬੋਪਾਰਾਏ ਪਹਿਲਵਾਨ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਨਿਵਾਜਿਆ ਗਿਆ।

Be the first to comment

Leave a Reply