ਯੂ.ਕੇ. ਪੁਲਿਸ ਵੱਲੋਂ ਹਾਕੀ ਖਿਡਾਰੀ ਸਰਦਾਰ ਸਿੰਘ ਤੋਂ ਪੁੱਛਗਿੱਛ

ਨਵੀਂ ਦਿੱਲੀ, (ਏਜੰਸੀ)- ਯੂ.ਕੇ. ਪੁਲਿਸ ਨੇ ਇਕ ਸਾਲ ਪੁਰਾਣੇ ਸਰੀਰਕ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਹਾਕੀ ਟੀਮ ਦੇ ਖਿਡਾਰੀ ਸਰਦਾਰ ਸਿੰਘ ਨੂੰ ਅੱਜ ਪੁੱਛਗਿੱਛ ਲਈ ਬੁਲਾਇਆ। ਲੰਡਨ ‘ਚ ਟੀਮ ਮੈਨੇਜਮੈਂਟ ਨੂੰ ਦੱਸਿਆ ਗਿਆ ਕਿ ਸਰਦਾਰ ਸਿੰਘ ਨੂੰ ਯਾਰਕਸ਼ਾਇਰ ਪੁਲਿਸ ਵੱਲੋਂ ਪੁੱਛਗਿੱਛ ਲਈ ਲੀਡਸ ਆਉਣਾ ਪਵੇਗਾ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਸਿੰਘ ‘ਤੇ ਭਾਰਤੀ ਮੂਲ ਦੀ ਬ੍ਰਿਟਿਸ਼ ਹਾਕੀ ਖਿਡਾਰਣ ਅਸ਼ਪਾਲ ਕੌਰ ਭੋਗਲ, ਜੋ ਕਿ ਉਸ ਦੀ ਮੰਗੇਤਰ ਹੋਣ ਦਾ ਦਾਅਵਾ ਕਰਦੀ ਹੈ, ਨੇ ਜਬਰ ਜਨਾਹ ਤੇ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ। ਟੀਮ ਮੈਨੇਜਮੈਂਟ ਇਸ ਗੱਲ ਤੋਂ ਨਿਰਾਸ਼ ਹੈ ਕਿ ਸਰਦਾਰ ਸਿੰਘ ਨੂੰ ਬਿਨਾਂ ਕਿਸੇ ਅਗਾਊਂ ਜਾਣਕਾਰੀ ਦੇ ਇੰਨੇ ਵੱਡੇ ਟੂਰਨਾਮੈਂਟ ਦੇ ਵਿਚਾਲੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਅੰਤਰਰਾਸ਼ਟਰੀ ਹਾਕੀ ਫੈੱਡਰੇਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ ਨੇ ਬ੍ਰਿਟਿਸ਼ ਪ੍ਰਸ਼ਾਸਨ ਵੱਲੋਂ ਸਰਦਾਰ ਸਿੰਘ ਨੂੰ ਇਸ ਤਰ੍ਹਾਂ ਬੁਲਾਉਣ ਦੇ ਕਦਮ ਦੀ ਸਖ਼ਤ ਨਿੰਦਾ ਕੀਤੀ ਹੈ

Be the first to comment

Leave a Reply