ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਬਾਬਾ ਮਨੀ ਰਾਮ ਸਪੋਰਟਸ ਕਲੱਬ ਵੱਲੋਂ ਪ੍ਰਵਾਸੀ ਵੀਰਾਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਦਾ ਮਹਾਕੁੰਭ 27 ਤੇ 28 ਅਕਤੂੁਬਰ ਨੂੰ ਪਿੰਡ ਅਜਲੌਦ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਲੱਖੀ ਸਰਪੰਚ ਨੇ ਦੱਸਿਆ 27 ਅਕਤੂਬਰ ਨੂੰ ਕਬੱਡੀ 45, 55 ਤੇ ਕਬੱਡੀ 65 ਕਿੱਲੋ ਦੇ ਮੁਕਾਬਲੇ ਕਰਵਾਏ ਜਾਣਗੇ, 28 ਅਕਤੂਬਰ ਨੂੰ ਕਬੱਡੀ ਇੱਕ ਪਿੰਡ ਓਪਨ (ਤਿੰਨ ਖਿਡਾਰੀ ਬਾਹਰਲੇ) ਦੇ ਦਿਲਚਸਪ ਮੁਕਾਬਲੇ ਕਰਵਾਏ ਜਾਣਗੇ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਪ੍ਰਵਾਸੀ ਭਾਰਤੀ, ਇਲਾਕੇ ਦੀਆਂ ਧਾਰਮਿਕ, ਸਮਾਜਿਕ ਤੇ ਸਿਆਸੀ ਜਥੇਬੰਦੀਆਂ ਦੇ ਨੁਮਾਇੰਦੇ ਕਰਨਗੇ।